ਅਗਲੇ ਕੁਝ ਦਿਨਾਂ ਦੌਰਾਨ ਦੇਸ਼ ਦੇ ਪੱਛਮੀ ਖੇਤਰ ਦੇ ਕਈ ਹਿੱਸਿਆਂ ਵਿਚ ਮੀਂਹ ਪੈ ਸਕਦਾ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ 8 ਤੋਂ 10 ਫਰਵਰੀ ਦੇ ਵਿਚਕਾਰ ਦੇਸ਼ ਦੇ ਪੱਛਮੀ ਹਿੱਸਿਆਂ ਵਿਚ ਭਾਰੀ ਬਾਰਿਸ਼ ਅਤੇ ਬਰਫਬਾਰੀ ਹੋਣ ਦੀ ਸੰਭਾਵਨਾ ਹੈ।
ਜਦਕਿ ਜੰਮੂ, ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਦੇ ਕੁਝ ਸਥਾਨਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਹੋਈ। ਗੁਲਮਰਗ ਵਿੱਚ 13 ਇੰਚ (35 ਸੈਂਟੀਮੀਟਰ) ਤੋਂ ਵੱਧ ਬਰਫ਼ ਡਿੱਗੀ ਅਤੇ ਜੰਮੂ-ਕਸ਼ਮੀਰ ਦੇ ਹੋਰ ਹਿੱਸਿਆਂ ਵਿੱਚ ਲਗਾਤਾਰ ਮੀਂਹ ਪਿਆ।
ਆਈਐਮਡੀ ਨੇ ਆਪਣੇ ਮੌਸਮ ਬੁਲੇਟਿਨ ਵਿੱਚ ਕਿਹਾ ਕਿ ਪੱਛਮੀ ਗੜਬੜੀ ਦੇ ਪ੍ਰਭਾਵ ਵਿੱਚ ਅਗਲੇ 24 ਘੰਟਿਆਂ ਦੌਰਾਨ ਪੱਛਮੀ ਹਿਮਾਲੀਅਨ ਖੇਤਰਾਂ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ।
ਆਈਐਮਡੀ ਦੇ ਅਨੁਸਾਰ ਇੱਕ ਪੱਛਮੀ ਗੜਬੜੀ 8 ਫਰਵਰੀ ਦੀ ਰਾਤ ਤੋਂ ਪੱਛਮੀ ਹਿਮਾਲੀਅਨ ਖੇਤਰ ਨੂੰ ਪ੍ਰਭਾਵਤ ਕਰਨ ਦੀ ਸੰਭਾਵਨਾ ਹੈ। ਇਸ ਦੇ ਪ੍ਰਭਾਵ ਕਾਰਨ 8 ਫਰਵਰੀ ਤੋਂ 10 ਫਰਵਰੀ ਦਰਮਿਆਨ ਪੱਛਮੀ ਹਿਮਾਲੀਅਨ ਖੇਤਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ 9 ਅਤੇ 10 ਫਰਵਰੀ ਨੂੰ ਵੀ ਇਸ ਖੇਤਰ ਵਿੱਚ ਹਨ੍ਹੇਰੀ ਅਤੇ ਬਿਜਲੀ ਡਿੱਗਣ ਦੀ ਭਵਿੱਖਬਾਣੀ ਕੀਤੀ ਗਈ ਹੈ। ਕਸ਼ਮੀਰ ਘਾਟੀ 'ਚ ਵੀਰਵਾਰ ਨੂੰ ਵੀ ਭਾਰੀ ਮੀਂਹ ਅਤੇ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 7 ਫਰਵਰੀ ਤੱਕ ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ ਦੇ ਵੱਖ-ਵੱਖ ਹਿੱਸਿਆਂ ਵਿੱਚ ਗੜੇਮਾਰੀ ਦੇ ਨਾਲ-ਨਾਲ ਗਰਜ਼-ਤੂਫ਼ਾਨ ਦੀ ਭਵਿੱਖਬਾਣੀ ਕੀਤੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Cold Weather, Hot Weather, Weather, Weather news, Weather Update