ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਛੋਟੇ ਭਰਾ ਦੀ ਕੋਰੋਨਾ ਨਾਲ ਮੌਤ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਛੋਟੇ ਭਰਾ ਦੀ ਕੋਰੋਨਾ ਨਾਲ ਮੌਤ (ਫਾਇਲ ਫੋਟੋ)
- news18-Punjabi
- Last Updated: May 15, 2021, 12:51 PM IST
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਛੋਟੇ ਭਰਾ ਅਸੀਮ ਬੰਦੋਪਾਧਿਆਏ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਅਸੀਮ ਪਿਛਲੇ ਇਕ ਮਹੀਨੇ ਤੋਂ ਕੋਰੋਨਾ ਸੰਕਰਮਿਤ ਸਨ ਅਤੇ ਇੱਕ ਨਿੱਜੀ ਹਸਪਤਾਲ ਵਿੱਚ ਡਾਕਟਰਾਂ ਦੀ ਨਿਗਰਾਨੀ ਹੇਠ ਇਲਾਜ਼ ਕੀਤਾ ਜਾ ਰਿਹਾ ਸੀ।
ਅਸੀਮ ਦੀ ਸਿਹਤ ਅੱਜ ਸਵੇਰੇ ਬਹੁਤ ਵਿਗੜ ਗਈ ਅਤੇ ਉਸ ਦੀ ਮੌਤ ਹੋ ਗਈ। ਸੀਐਮ ਮਮਤਾ ਬੈਨਰਜੀ ਦੇ ਪਰਿਵਾਰਕ ਸੂਤਰਾਂ ਅਨੁਸਾਰ ਅੰਤਮ ਸੰਸਕਾਰ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ ਕੀਤਾ ਜਾਵੇਗਾ।
ਕੋਲਕਾਤਾ ਸਥਿਤ ਮੈਡਿਕਾ ਸੁਪਰਸਪੈਸ਼ਲਿਟੀ ਹਸਪਤਾਲ ਦੇ ਚੇਅਰਮੈਨ ਡਾ. ਅਲੋਕ ਰਾਏ ਨੇ ਦੱਸਿਆ ਕਿ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਛੋਟੇ ਭਰਾ ਅਸੀਮ ਦਾ ਸ਼ਨੀਵਾਰ ਨੂੰ ਦੇਹਾਂਤ ਹੋ ਗਿਆ ਹੈ। ਕੁਝ ਸਮਾਂ ਪਹਿਲਾਂ ਅਸੀਮ ਦੀ ਸਿਹਤ ਅਚਾਨਕ ਖ਼ਰਾਬ ਹੋ ਗਈ ਸੀ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ।
ਡਾ: ਰਾਏ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਉਨ੍ਹਾਂ ਦੀ ਸਿਹਤ ਜ਼ਿਆਦਾ ਵਿਗੜ ਗਈ ਅਤੇ ਮੌਤ ਹੋ ਗਈ। ਅਸੀਮ ਦਾ ਸ਼ਨੀਵਾਰ ਨੂੰ ਕੋਰੋਨਾ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ ਦੁਪਹਿਰ ਬਾਅਦ ਅੰਤਿਮ ਸੰਸਕਾਰ ਕੀਤਾ ਜਾਵੇਗਾ।