ਭਿਵਾਨੀ ਦੇ ਪਿੰਡ ਲੋਹਾਣੀ 'ਚ ਇੱਕ ਮੁਰਗ਼ੀ ਫਾਰਮ ਦੇ ਮੈਨੇਜਰ ਅਤੇ ਉਸ ਦੀ ਪਤਨੀ ਦੀ ਸ਼ੱਕੀ ਹਾਲਾਤ ਵਿੱਚ ਮੌਤ ਇੱਕ ਪਹੇਲੀ ਬਣ ਚੁੱਕੀ ਹੈ। ਦੋਨਾਂ ਦੀਆਂ ਲਾਸ਼ਾਂ ਮੁਰਗ਼ੀ ਫਾਰਮ 'ਚ ਮਿਲੀਆਂ। ਪਤੀ-ਪਤਨੀ ਮੂਲ ਰੂਪ ਤੋਂ ਅਸਮ ਦੇ ਨਿਵਾਸੀ ਸਨ ਅਤੇ ਮ੍ਰਿਤਕ ਇੱਥੇ ਮੈਨੇਜਰ ਦੇ ਤੌਰ ਤੇ ਕੰਮ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਦਾ ਕਈ ਦਿਨਾਂ ਤੋਂ ਘਰੇਲੂ ਝਗੜਾ ਚੱਲ ਰਿਹਾ ਸੀ। ਫ਼ਿਲਹਾਲ ਦੋਵਾਂ ਦੀ ਮੌਤ ਦਾ ਕਾਰਨ ਪੁਲਿਸ ਲਈ ਪਹੇਲੀ ਬਣ ਗਿਆ ਹੈ।
ਮ੍ਰਿਤਕ ਪ੍ਰਣਬ ਆਪਣੀ ਪਤਨੀ ਅਤੇ ਦੋ ਬੱਚਿਆਂ ਨਾਲ ਰਹਿ ਰਿਹਾ ਸੀ। ਐਤਵਾਰ ਸਵੇਰੇ ਫਾਰਮ ਦੇ ਚੌਕੀਦਾਰ ਨੇ ਪ੍ਰਣਬ ਅਤੇ ਉਸ ਦੀ ਪਤਨੀ ਈਸ਼ਾ ਦੀਆਂ ਲਾਸ਼ਾਂ ਕਮਰੇ 'ਚ ਵੇਖੀਆਂ ਤਾਂ ਉਹ ਹੈਰਾਨ ਰਹਿ ਗਿਆ। ਇਸ ਦੀ ਸੂਚਨਾ ਉਸ ਨੇ ਫਾਰਮ ਮਾਲਕ ਅਤੇ ਪੁਲਿਸ ਨੂੰ ਦਿੱਤੀ।
ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ 'ਚ ਲਿਆ ਅਤੇ ਪੋਸਟਮਾਰਟਮ ਲਈ ਚੌਧਰੀ ਬੰਸੀਲਾਲ ਹਸਪਤਾਲ ਭੇਜ ਦਿੱਤਾ। ਨਾਲ ਹੀ ਮ੍ਰਿਤਕ ਦੇ ਅਸਮ 'ਚ ਰਹਿੰਦੇ ਰਿਸ਼ਤੇਦਾਰਾਂ ਨੂੰ ਇਸ ਦੀ ਸੂਚਨਾ ਦੇ ਦਿੱਤੀ ਗਈ ਹੈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਘਰੇਲੂ ਝਗੜੇ ਦੇ ਚੱਲਦਿਆਂ ਪ੍ਰਣਬ ਨੇ ਪਹਿਲਾਂ ਆਪਣੀ ਪਤਨੀ ਨੂੰ ਜ਼ਹਿਰ ਦੇ ਕੇ ਮਾਰਿਆ ਫੇਰ ਆਪ ਫੰਦਾ ਲਾ ਕੇ ਖ਼ੁਦਕੁਸ਼ੀ ਕਰ ਲਈ।
ਫ਼ਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਏਐਸਆਈ ਸਤੀਸ਼ ਕੁਮਾਰ ਨੇ ਦੱਸਿਆ ਕਿ ਘਰੇਲੂ ਝਗੜੇ ਦੇ ਚੱਲਦਿਆਂ ਦੋਨਾਂ ਦੀ ਮੌਤ ਹੋ ਗਈ ਹੈ। ਪਰ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟ ਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਚੱਲੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।