ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ (Haryana CM Manohar Lal Khattar) ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਵਾਲੇ ਪ੍ਰਦਰਸ਼ਨਕਾਰੀਆਂ ਤੋਂ ਨੁਕਸਾਨ ਦੀ ਭਰਪਾਈ ਲਈ ਇੱਕ ਕਾਨੂੰਨ ਲਿਆਏਗੀ। ਖੱਟਰ ਨੇ ਇਹ ਬਿਆਨ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਦਿੱਤਾ।
ਖੱਟਰ ਨੇ ਕਿਹਾ ਕਿ ਉਨ੍ਹਾਂ ਨੇ ਗ੍ਰਹਿ ਮੰਤਰੀ ਨਾਲ ਕਿਸਾਨਾਂ ਦੇ ਪ੍ਰਦਰਸ਼ਨ ਅਤੇ ਹੋਰ ਮੁੱਦਿਆਂ ਬਾਰੇ ਵਿਚਾਰ ਵਟਾਂਦਰੇ ਕੀਤੇ। ਇਸ ਤੋਂ ਪਹਿਲਾਂ, ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਸੀ ਕਿ ਕੁਝ ਲੋਕ ਸਿਰਫ ਇਸ ਲਈ ਅੰਦੋਲਨ ਕਰ ਰਹੇ ਹਨ ਕਿ ਉਨ੍ਹਾਂ ਨੇ ਕੇਂਦਰ ਦੇ ਕਾਨੂੰਨਾਂ ਦਾ ਵਿਰੋਧ ਕਰਨਾ ਹੈ।
ਖੱਟਰ ਨੇ ਕਿਹਾ ਕਿ ਉਨ੍ਹਾਂ ਦੀ ਦਿੱਲੀ ਵਿੱਚ ਰਾਜ ਦੇ ਸੰਸਦ ਮੈਂਬਰਾਂ ਨਾਲ ਮੀਟਿੰਗ ਹੋਈ, ਜਿਸ ਵਿੱਚ ਮਾਰਚ ਵਿੱਚ ਵਿਧਾਨ ਸਭਾ ਵਿੱਚ ਰਾਜ ਦੇ ਬਜਟ ਪੇਸ਼ ਕੀਤੇ ਜਾਣ ਬਾਰੇ ਵਿਚਾਰ ਵਟਾਂਦਰੇ ਕੀਤੇ। ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਬਾਰੇ ਖੱਟਰ ਨੇ ਕਿਹਾ ਕਿ ਕੇਂਦਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਤਿੰਨੋਂ ਖੇਤੀਬਾੜੀ ਕਾਨੂੰਨ ਕਿਸਾਨਾਂ ਦੇ ਫਾਇਦੇ ਲਈ ਹਨ ਅਤੇ ਇਸ ਦੇ ਜ਼ਰੀਏ ਖੇਤੀਬਾੜੀ ਦੇ ਖੇਤਰ ਵਿੱਚ ਵੱਡੀਆਂ ਤਬਦੀਲੀਆਂ ਆਉਣਗੀਆਂ।
ਬਿਆਨ ਦੇ ਅਨੁਸਾਰ, ਖੱਟਰ ਨੇ ਕਿਹਾ ਕਿ ਕੁਝ ਲੋਕ ਸਿਰਫ "ਵਿਰੋਧ ਦਿਖਾਉਣ" ਲਈ ਪ੍ਰਦਰਸ਼ਨ ਕਰ ਰਹੇ ਹਨ ਅਤੇ ਇਹ ਉਨ੍ਹਾਂ ਦੇ "ਸਵਾਰਥੀ ਰਾਜਨੀਤਿਕ ਇਰਾਦੇ" ਨੂੰ ਦਰਸਾਉਂਦਾ ਹੈ।
ਇਸ ਤੋਂ ਪਹਿਲਾਂ ਖੱਟਰ ਨੇ ਮੰਗਲਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਅਤੇ ਗੁਰਨਾਮ ਸਿੰਘ ਚੜੂਨੀ ‘ਤੇ ਨਿਸ਼ਾਨਾ ਸਾਧਦੇ ਹੋਏ ਦਾਅਵਾ ਕੀਤਾ ਸੀ ਕਿ ਕਿਸਾਨ ਖੁਸ਼ ਹਨ ਅਤੇ ਦੋਸ਼ ਲਾਇਆ ਕਿ ਕੁਝ“ ਹਤਾਸ਼” ਨੇਤਾ ਆਪਣੇ ਹਿੱਤਾਂ ਦੀ ਪੂਰਤੀ ਲਈ ਕਿਸਾਨਾਂ ਦੀ ਵਰਤੋਂ ਕਰ ਰਹੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Kisan andolan, Manoharlal Khattar