ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਉਹ 13 ਮਾਰਚ ਨੂੰ ਪੱਛਮੀ ਬੰਗਾਲ ਜਾਣਗੇ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ 'ਚ ਵੱਡੀ ਪੰਚਾਇਤ ਹੈ। ਉਹ ਉੱਥੋਂ ਦੇ ਕਿਸਾਨਾਂ ਨਾਲ ਮਿਲਣਗੇ ਅਤੇ ਕਿਸਾਨ ਅੰਦੋਲਨ ਤੇ ਐਮ. ਐਸ. ਪੀ ਦੇ ਬਾਰੇ 'ਚ ਗੱਲਬਾਤ ਕਰਨਗੇ। ਟਿਕੈਤ ਨੇ ਕਿਹਾ ਕਿ ਭਲਕੇ 8 ਮਾਰਚ ਨੂੰ ਮਹਿਲਾ ਦਿਵਸ ਮਨਾਉਣਗੇ ਅਤੇ ਭਲਕੇ ਬਾਰਡਰਾਂ 'ਤੇ ਪੂਰਾ ਸੰਚਾਲਨ ਔਰਤਾਂ ਕਰਨਗੀਆਂ।
ਇਸ ਤੋਂ ਪਹਿਲਾਂ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਉਨ੍ਹਾਂ ਦਾ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ। ਟਿਕੈਤ ਨੇ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਦੇ ਸੌ ਦਿਨਾਂ ਪੂਰੇ ਹੋਣ ਦੇ ਮੌਕੇ ਸਮਾਗਮ ਵਿੱਚ ਕਿਹਾ ਕਿ ਕਿਸਾਨਾਂ ਦੀ ਮੰਗ ਹੈ ਕਿ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਵਾਪਸ ਲਿਆ ਜਾਵੇ ਅਤੇ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਸਹਿਮਤ ਨਹੀਂ ਹੁੰਦੀ।
ਟਿਕੈਤ ਨੇ ਟਰੈਕਟਰ ਨੂੰ ਕਿਸਾਨਾਂ ਦਾ ਟੈਂਕ ਦੱਸਦਿਆਂ ਕਿਹਾ ਕਿ ਲੰਮੀ ਲੜਾਈ ਲਈ ਇਕ ਪਿੰਡ, ਇਕ ਟਰੈਕਟਰ, 15 ਕਿਸਾਨ ਅਤੇ 10 ਦਿਨ ਦਾ ਫਾਰਮੂਲਾ ਅਪਨਾਉਣਾ ਹੋਵੇਗਾ। ਟਿਕੈਤ ਨੇ ਟਵਿੱਟਰ 'ਤੇ ਪਾਏ ਸੰਦੇਸ਼ 'ਚ ਕਿਹਾ ਕਿ ਕਿਸਾਨੀ ਦੇ ਹੱਲ ਲਈ ਆਖਰੀ ਸਾਹ ਤੱਕ ਸੰਘਰਸ਼ ਕਰਦੇ ਰਹਾਂਗੇ। ਟਿਕੈਤ ਨੇ 100 ਦਿਨ ਤੱਕ ਅੰਦੋਲਨ ਚਲਾਉਣ ਲਈ ਧੰਨਵਾਦ ਵੀ ਕੀਤਾ।
ਟਿਕੈਤ ਨੇ ਸਰਕਾਰ ਉਤੇ ਉਦਯੋਗਪਤੀਆਂ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਕੰਮ ਕਰਨ ਦਾ ਇਲਜ਼ਾਮ ਲਾਉਂਦਿਆਂ ਕਿਹਾ ਕਿ ਸਰਕਾਰ ਉਹ ਹੀ ਕਰ ਰਹੀ ਹੈ ਜੋ ਵਪਾਰੀ ਉਨ੍ਹਾਂ ਨੂੰ ਕਹਿ ਰਹੇ ਹਨ। ਉਹ ਗੋਦਾਮ ਪਹਿਲਾਂ ਬਣਵਾ ਰਹੀ ਹੈ ਅਤੇ ਕਾਨੂੰਨ ਬਾਅਦ 'ਚ ਬਣਵਾ ਰਹੀ ਹੈ। ਕਿਸਾਨਾਂ ਵਲੋਂ ਅਗਲੇ ਮਿੱਥੇ ਪ੍ਰੋਗਰਾਮਾਂ 'ਚ 8 ਮਾਰਚ ਨੂੰ ਔਰਤ ਕਿਸਾਨ ਦਿਵਸ ਅਤੇ 15 ਮਾਰਚ ਨੂੰ ਨਿੱਜੀਕਰਨ ਵਿਰੋਧੀ ਦਿਵਸ ਮਨਾਇਆ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Kisan andolan, Rakesh Tikait BKU