Home /News /national /

ਭਾਰਤੀ ਕਰੰਸੀ ਨੋਟਾਂ 'ਤੇ ਮਹਾਤਮਾ ਗਾਂਧੀ ਦੀ ਤਸਵੀਰ ਬਦਲਣ 'ਤੇ RBI ਨੇ ਦਿੱਤਾ ਸਪੱਸ਼ਟੀਕਰਨ, ਜਾਣੋ ਕੀ ਹਨ ਮੀਡੀਆ ਰਿਪੋਰਟਾਂ ਦੇ ਦਾਅਵੇ

ਭਾਰਤੀ ਕਰੰਸੀ ਨੋਟਾਂ 'ਤੇ ਮਹਾਤਮਾ ਗਾਂਧੀ ਦੀ ਤਸਵੀਰ ਬਦਲਣ 'ਤੇ RBI ਨੇ ਦਿੱਤਾ ਸਪੱਸ਼ਟੀਕਰਨ, ਜਾਣੋ ਕੀ ਹਨ ਮੀਡੀਆ ਰਿਪੋਰਟਾਂ ਦੇ ਦਾਅਵੇ

(file photo)

(file photo)

ਰਿਪੋਰਟਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਹ ਪਹਿਲੀ ਵਾਰ ਹੈ ਜਦੋਂ ਭਾਰਤੀ ਰਿਜ਼ਰਵ ਬੈਂਕ ਅਤੇ ਵਿੱਤ ਮੰਤਰਾਲਾ ਨੋਟਾਂ 'ਤੇ ਮਹਾਤਮਾ ਗਾਂਧੀ ਤੋਂ ਇਲਾਵਾ ਹੋਰ ਮਸ਼ਹੂਰ ਹਸਤੀਆਂ ਦੀਆਂ ਤਸਵੀਰਾਂ ਲਗਾਉਣ 'ਤੇ ਵਿਚਾਰ ਕਰ ਰਹੇ ਹਨ।

 • Share this:
  ਭਾਰਤੀ ਕਰੰਸੀ ਦੇ ਕਿਸੇ ਵੀ ਸਿੱਕੇ ਜਾਂ ਨੋਟ 'ਤੇ ਮਹਾਤਮਾ ਗਾਂਧੀ ਦੀ ਤਸਵੀਰ ਹੈ। ਕੁਝ ਸਮੇਂ ਤੋਂਸੁਣਨ ਨੂੰ ਮਿਲ ਰਿਹਾ ਸੀ ਕਿ ਇਸ ਤਸਵੀਰ ਨੂੰ ਬਦਲਿਆ ਜਾ ਸਕਦਾ ਹੈ। ਪਰ ਅਜਿਹਾ ਕੁਝ ਨਹੀਂ ਹੈ। ਭਾਰਤੀ ਕਰੰਸੀ 'ਤੇ ਮਹਾਤਮਾ ਗਾਂਧੀ ਦੀ ਫੋਟੋ ਹਮੇਸ਼ਾ ਹੀ ਦੇਖੀ ਜਾਂਦੀ ਹੈ ਪਰ ਕੁਝ ਮੀਡੀਆ ਰਿਪੋਰਟਾਂ 'ਚ ਦਾਅਵਾ ਕੀਤਾ ਗਿਆ ਹੈ ਕਿ ਭਾਰਤੀ ਰਿਜ਼ਰਵ ਬੈਂਕ (RBI) ਹੁਣ ਕਰੰਸੀ 'ਚ ਵੱਡਾ ਬਦਲਾਅ ਕਰਨ 'ਤੇ ਵਿਚਾਰ ਕਰ ਰਿਹਾ ਹੈ।

  ਪਰ ਇਸੇ ਨੂੰ ਸਪੱਸ਼ਟ ਕਰਨ ਲਈ ਕੇਂਦਰੀ ਬੈਂਕ ਨੇ ਇੱਕ ਬਿਆਨ ਜਾਰੀ ਕਰਕੇ ਇਨ੍ਹਾਂ ਤੋਂ ਇਨਕਾਰ ਕਰ ਦਿੱਤਾ ਹੈ।

  ਆਰਬੀਆਈ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਫਿਲਹਾਲ ਮਹਾਤਮਾ ਗਾਂਧੀ ਦੀ ਤਸਵੀਰ ਨੂੰ ਹੋਰਾਂ ਨਾਲ ਬਦਲਣ ਦਾ ਕੋਈ ਪ੍ਰਸਤਾਵ ਨਹੀਂ ਹੈ। ਪਹਿਲਾਂ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਆਰਬੀਆਈ ਕਰੰਸੀ ਨੋਟਾਂ 'ਤੇ ਡਾ. ਏ.ਪੀ.ਜੇ ਅਬਦੁਲ ਕਲਾਮ ਅਤੇ ਰਬਿੰਦਰਨਾਥ ਟੈਗੋਰ ਦੀਆਂ ਤਸਵੀਰਾਂ ਦੀ ਵਰਤੋਂ ਕਰਨ 'ਤੇ ਵਿਚਾਰ ਕਰ ਰਿਹਾ ਹੈ।

  ਰਿਪੋਰਟਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਹ ਪਹਿਲੀ ਵਾਰ ਹੈ ਜਦੋਂ ਭਾਰਤੀ ਰਿਜ਼ਰਵ ਬੈਂਕ ਅਤੇ ਵਿੱਤ ਮੰਤਰਾਲਾ ਨੋਟਾਂ 'ਤੇ ਮਹਾਤਮਾ ਗਾਂਧੀ ਤੋਂ ਇਲਾਵਾ ਹੋਰ ਮਸ਼ਹੂਰ ਹਸਤੀਆਂ ਦੀਆਂ ਤਸਵੀਰਾਂ ਲਗਾਉਣ 'ਤੇ ਵਿਚਾਰ ਕਰ ਰਹੇ ਹਨ।

  ਦਾਅਵਾ- ਆਈਆਈਟੀ ਦੇ ਪ੍ਰੋਫੈਸਰ ਦਿਲੀਪ ਸ਼ਾਹਾਨੀ ਨੂੰ ਭੇਜੇ ਗਏ ਫੋਟੋਆਂ ਦੇ ਨਮੂਨੇ

  ਹੁਣ ਜੇਕਰ ਮੀਡੀਆ ਰਿਪੋਰਟਾਂ ਦੀ ਗੱਲ ਕਰੀਏ ਤਾਂ ਰਿਪੋਰਟ ਦੇ ਅਨੁਸਾਰ, ਵਿੱਤ ਮੰਤਰਾਲੇ ਅਤੇ ਆਰਬੀਆਈ ਦੇ ਅਧੀਨ ਸਕਿਓਰਿਟੀ ਪ੍ਰਿੰਟਿੰਗ ਐਂਡ ਮਿੰਟਿੰਗ ਕਾਰਪੋਰੇਸ਼ਨ ਆਫ ਇੰਡੀਆ (SPMCIL) ਨੇ ITI ਦਿੱਲੀ ਦੇ ਐਮਰੀਟਸ ਪ੍ਰੋਫੈਸਰ ਦਿਲੀਪ ਟੀ ਸ਼ਾਹਾਨੀ ਨੂੰ ਗਾਂਧੀ, ਟੈਗੋਰ ਅਤੇ ਕਲਾਮ ਦੀਆਂ ਵਾਟਰਮਾਰਕ ਵਾਲੀਆਂ ਤਸਵੀਰਾਂ ਦੇ ਨਮੂਨਿਆਂ ਦੇ ਦੋ ਵੱਖ-ਵੱਖ ਸੈੱਟ ਭੇਜੇ ਹਨ।

  ਪ੍ਰੋਫ਼ੈਸਰ ਸ਼ਾਹਾਨੀ ਨੂੰ ਦੋਵਾਂ ਵਿੱਚੋਂ ਇੱਕ ਸੈੱਟ ਚੁਣ ਕੇ ਸਰਕਾਰ ਅੱਗੇ ਪੇਸ਼ ਕਰਨ ਲਈ ਕਿਹਾ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਇਸ ਦਾ ਅੰਤਿਮ ਫੈਸਲਾ ਉੱਚ ਪੱਧਰੀ ਮੀਟਿੰਗ ਵਿੱਚ ਲਿਆ ਜਾਵੇਗਾ।

  ਮੀਡੀਆ ਦੀਆਂ ਰਿਪੋਰਟਾਂ ਨੂੰ ਬੇਸ਼ੱਕ ਆਰਬੀਆਈ ਵੱਲੋਂ ਖਾਰਜ ਕੀਤਾ ਗਿਆ ਹੈ ਪਰ ਪ੍ਰੋਫੈਸਰ ਨੂੰ ਵਾਟਰਮਾਰਕ ਵਾਲੀਆਂ ਤਸਵੀਰਾਂ ਦੇ ਸੈੱਟ ਭੇਜਣ ਪਿੱਛੇ ਦਾ ਕਾਰਨ ਅਜੇ ਪਤਾ ਨਹੀਂ ਲੱਗਿਆ ਹੈ। ਫਿਲਹਾਲ ਆਰਬੀਆਈ ਨੇ ਇਹ ਸਾਫ ਕਰ ਦਿੱਤਾ ਹੈ ਕਿ ਭਾਰਤੀ ਕਰੰਸੀ ਵਿੱਚ ਕੋਈ ਬਦਲਾਅ ਨਹੀਂ ਕੀਤਾ ਜਾ ਰਿਹਾ।
  Published by:Ashish Sharma
  First published:

  Tags: Currency, India, RBI

  ਅਗਲੀ ਖਬਰ