• Home
  • »
  • News
  • »
  • national
  • »
  • WINTER SESSION KISAN ANDOLAN QUESTION TO MODI SARKAR ON WHETHER IT PROPOSES TO PROVIDE FINANCIAL ASSISTANCE TO THE KIN OF FARMERS

ਅੰਦੋਲਨ 'ਚ ਮਾਰੇ ਗਏ ਕਿਸਾਨਾਂ ਦੇ ਅੰਕੜੇ ਨਹੀਂ, ਮੁਆਵਜ਼ੇ ਦਾ ਸਵਾਲ ਹੀ ਨਹੀਂ ਉਠਦਾ: ਕੇਂਦਰ

ਅੰਦੋਲਨ 'ਚ ਮਾਰੇ ਗਏ ਕਿਸਾਨਾਂ ਦੇ ਅੰਕੜੇ ਨਹੀਂ, ਮੁਆਵਜ਼ੇ ਦਾ ਸਵਾਲ ਹੀ ਨਹੀਂ ਉਠਦਾ: ਕੇਂਦਰ

  • Share this:
    ਕੇਂਦਰ ਦੀ ਮੋਦੀ ਸਰਕਾਰ ਨੇ ਸੰਸਦ ਵਿੱਚ ਕਿਹਾ ਹੈ ਕਿ ਉਸ ਕੋਲ ਕਿਸਾਨ ਅੰਦੋਲਨ ਵਿੱਚ ਮਾਰੇ ਗਏ ਕਿਸਾਨਾਂ ਦੇ ਅੰਕੜੇ ਨਹੀਂ ਹਨ, ਅਜਿਹੇ ਵਿਚ ਮੁਆਵਜ਼ੇ ਦਾ ਸਵਾਲ ਹੀ ਨਹੀਂ ਉਠਦਾ। ਦਰਅਸਲ, ਬੁੱਧਵਾਰ ਨੂੰ ਵਿਰੋਧੀ ਧਿਰ ਨੇ ਸੰਸਦ 'ਚ ਸਵਾਲ ਉਠਾਇਆ ਕਿ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ ਜਾਂ ਨਹੀਂ?

    ਇਸ 'ਤੇ ਸਰਕਾਰ ਨੇ ਜਵਾਬ ਦਿੱਤਾ-'ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਕੋਲ ਇਸ ਮਾਮਲੇ 'ਚ ਕੋਈ ਰਿਕਾਰਡ ਨਹੀਂ ਹੈ ਅਤੇ ਇਸ ਲਈ ਸਵਾਲ ਹੀ ਨਹੀਂ ਉਠਦਾ।'

    ਵਿਰੋਧੀ ਧਿਰ ਦੇ ਨੇਤਾਵਾਂ ਅਤੇ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਕੇਂਦਰ ਦੇ ਤਿੰਨ ਵਿਵਾਦਿਤ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਵਿਚ 700 ਤੋਂ ਵੱਧ ਕਿਸਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ।

    ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਇਨ੍ਹਾਂ 700 ਕਿਸਾਨਾਂ ਦੇ ਪਰਿਵਾਰ ਨੂੰ ਮੁਆਵਜ਼ਾ ਦੇਵੇ।
    Published by:Gurwinder Singh
    First published:
    Advertisement
    Advertisement