ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਜੰਮੂ-ਕਸ਼ਮੀਰ ਦੇ ਤਿੰਨ ਦਿਨਾਂ ਦੌਰੇ 'ਤੇ ਹਨ। ਉਨ੍ਹਾਂ ਅੱਜ ਦੂਜੇ ਦਿਨ ਸ਼੍ਰੀ ਮਾਤਾ ਵੈਸ਼ਨੋ ਦੇਵੀ ਮੰਦਿਰ ਦੇ ਦਰਸ਼ਨ ਕੀਤੇ। ਮਾਤਾ ਵੈਸ਼ਨੋ ਦੇਵੀ (Mata Vaishno Devi Temple) ਦੇ ਦਰਸ਼ਨ ਕਰਨ ਲਈ ਉਹ ਸਭ ਤੋਂ ਪਹਿਲਾਂ ਹੈਲੀਕਾਪਟਰ ਰਾਹੀਂ ਸੰਜੀਛਟ ਹੈਲੀਪੈਡ ਪਹੁੰਚੇ, ਉਸ ਤੋਂ ਬਾਅਦ ਉਨ੍ਹਾਂ ਨੇ ਮਾਤਾ ਰਾਣੀ ਦੇ ਦਰਸ਼ਨ ਕੀਤੇ। ਉਨ੍ਹਾਂ ਮਾਤਾ ਦੀ ਆਰਤੀ ਵੀ ਕੀਤੀ। ਮਾਤਾ ਵੈਸ਼ਨੋ ਦੇਵੀ ਮੰਦਿਰ ਪਹੁੰਚਣ 'ਤੇ ਲੋਕਾਂ ਨੇ ਅਮਿਤ ਸ਼ਾਹ ਦਾ ਸਵਾਗਤ ਵੀ ਕੀਤਾ। ਇਸ ਤੋਂ ਬਾਅਦ ਉਹ ਇਕ ਜਨ ਸਭਾ ਨੂੰ ਸੰਬੋਧਨ ਕਰਨ ਜੰਮੂ-ਕਸ਼ਮੀਰ ਦੇ ਰਾਜੌਰੀ (Rajouri Rally) ਪਹੁੰਚ ਗਏ ਹਨ। ਮੰਨਿਆ ਜਾ ਰਿਹਾ ਹੈ ਕਿ ਉਹ ਪਹਾੜੀ ਭਾਈਚਾਰੇ ਨੂੰ ਵੱਡਾ ਤੋਹਫਾ ਦੇ ਸਕਦੇ ਹਨ।
ਸੂਤਰਾਂ ਦੀ ਮੰਨੀਏ ਤਾਂ ਪਹਾੜੀ ਭਾਈਚਾਰਾ ਲੰਬੇ ਸਮੇਂ ਤੋਂ ਅਨੁਸੂਚਿਤ ਜਾਤੀ ਦਾ ਦਰਜਾ ਦਿਵਾਉਣ ਦੀ ਮੰਗ ਕਰ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਇਸ ਭਾਈਚਾਰੇ ਨੂੰ ਇੰਨਾ ਵੱਡਾ ਤੋਹਫਾ ਦੇ ਸਕਦੇ ਹਨ। ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਦੌਰਾਨ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ, ਕੇਂਦਰੀ ਮੰਤਰੀ ਜਤਿੰਦਰ ਸਿੰਘ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਉਹ ਮਾਤਾ ਵੈਸ਼ਨੋ ਦੇਵੀ ਮੰਦਰ ਵੀ ਗਏ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮੋਦੀ ਸਰਕਾਰ ਨੇ ਧਾਰਾ 370 ਹਟਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ 'ਚ ਵਿਕਾਸ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਸ਼ਮੀਰ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਪਹਾੜੀ ਭਾਈਚਾਰੇ ਦੇ ਨਾਲ ਹੈ।
ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਤਿੰਨ ਪਰਿਵਾਰਾਂ ਦੀ ਸੱਤਾ ਸੀ। ਪਰ ਮੋਦੀ ਸਰਕਾਰ ਨੇ ਇਹ ਸਭ ਖਤਮ ਕਰ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਨਰਿੰਦਰ ਮੋਦੀ ਦੀ ਸਰਕਾਰ ਹੈ। ਉਹ ਦਿਨ ਗਏ ਜਦੋਂ ਕੋਈ ਤੁਹਾਡੇ ਅਧਿਕਾਰਾਂ ਨੂੰ ਦਬਾ ਸਕਦਾ ਸੀ।
ਉਨ੍ਹਾਂ ਕਿਹਾ ਕਿ ਧਾਰਾ 370 ਹਟਾਏ ਜਾਣ ਤੋਂ ਬਾਅਦ ਸੈਲਾਨੀਆਂ ਦੀ ਗਿਣਤੀ ਵਿਚ ਵੱਡਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਦੇ ਵੀ ਇੰਨੀ ਗਿਣਤੀ ਵਿੱਚ ਸੈਲਾਨੀ ਨਹੀਂ ਆਏ ਸਨ। ਪਰ ਹੁਣ 70 ਸਾਲਾਂ ਦਾ ਰਿਕਾਰਡ ਤੋੜਦੇ ਹੋਏ 1 ਕਰੋੜ 62 ਲੱਖ ਸੈਲਾਨੀ ਆਏ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amit Shah, Article 370, Jammu and kashmir, Kashmir, Narendra modi, Vaishno Devi