ਦੇਸ਼ ਦੇ ਸਭ ਤੋਂ ਵੱਡੇ ਬੈਂਕ ਸਟੇਟ ਬੈਂਕ ਆਫ ਇੰਡੀਆ (ਐਸਬੀਆਈ) ਦੀਆਂ ਨਵੀਂ ਗਾਈਡਲਾਈਨ ਨੂੰ ਲੈ ਕੇ ਬਵਾਲ ਮਚ ਗਿਆ ਹੈ। ਦਰਅਸਲ, ਬੈਂਕ ਨੇ ਤਿੰਨ ਮਹੀਨੇ ਦੀ ਗਰਭਵਤੀ ਮਹਿਲਾ ਸਟਾਫ ਨੂੰ ਆਪਣੇ ਦਫਤਰ ਆਉਣ ਤੋਂ ਮਨ੍ਹਾ ਕਰ ਦਿੱਤਾ ਹੈ।
ਬੈਂਕ ਦੇ ਨਵੇਂ ਦਿਸ਼ਾ-ਨਿਰਦੇਸ਼ਾਂ (SBI New Guidelines) ਦੇ ਅਨੁਸਾਰ ਅਜਿਹੀਆਂ ਔਰਤਾਂ ਅਸਥਾਈ ਤੌਰ 'ਤੇ ਦਫ਼ਤਰ ਵਿੱਚ ਕੰਮ ਕਰਨ ਲਈ ਅਨਫਿਟ ਹਨ।
ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ ਨੇ SBI ਦੇ ਇਸ ਨਵੇਂ ਹੁਕਮ 'ਤੇ ਨਾਰਾਜ਼ਗੀ ਜਤਾਈ ਹੈ। ਇਸ ਲਈ ਉਸ ਨੇ ਬੈਂਕ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ।
ਸਵਾਤੀ ਮਾਲੀਵਾਲ ਨੇ ਸਟੇਟ ਬੈਂਕ ਦੇ ਇਸ ਦਿਸ਼ਾ-ਨਿਰਦੇਸ਼ ਨੂੰ ਪੱਖਪਾਤੀ ਗੈਰ-ਕਾਨੂੰਨੀ ਕਰਾਰ ਦਿੱਤਾ ਹੈ। ਟਵਿੱਟਰ 'ਤੇ ਨੋਟਿਸ ਦੀ ਕਾਪੀ ਸ਼ੇਅਰ ਕਰਦੇ ਹੋਏ ਲਿਖਿਆ ਗਿਆ ਹੈ, 'ਸਟੇਟ ਬੈਂਕ ਆਫ ਇੰਡੀਆ ਨੇ 3 ਮਹੀਨੇ ਤੋਂ ਵੱਧ ਗਰਭਵਤੀ ਔਰਤਾਂ ਨੂੰ ਸੇਵਾ 'ਚ ਸ਼ਾਮਲ ਹੋਣ ਤੋਂ ਰੋਕਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ ਅਤੇ ਉਨ੍ਹਾਂ ਨੂੰ 'ਅਸਥਾਈ ਤੌਰ 'ਤੇ ਅਯੋਗ ਕਰਾਰ ਦਿੱਤਾ ਹੈ।
ਇਹ ਪੱਖਪਾਤੀ ਅਤੇ ਗੈਰ-ਕਾਨੂੰਨੀ ਹੈ। ਅਸੀਂ ਉਨ੍ਹਾਂ ਨੂੰ ਨੋਟਿਸ ਜਾਰੀ ਕਰਕੇ ਇਸ ਮਹਿਲਾ ਵਿਰੋਧੀ ਨਿਯਮ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।