Home /News /national /

'ਦੁਨੀਆ ਦਾ ਸਭ ਤੋਂ ਵੱਡਾ ਜਿੱਦੀ ਆਦਮੀ ਝੁਕਿਆ', ਖੇਤੀ ਕਾਨੂੰਨ ਵਾਪਸ ਲੈਣ 'ਤੇ ਬੋਲੇ ਗੁਰਨਾਮ ਚਢੂਨੀ

'ਦੁਨੀਆ ਦਾ ਸਭ ਤੋਂ ਵੱਡਾ ਜਿੱਦੀ ਆਦਮੀ ਝੁਕਿਆ', ਖੇਤੀ ਕਾਨੂੰਨ ਵਾਪਸ ਲੈਣ 'ਤੇ ਬੋਲੇ ਗੁਰਨਾਮ ਚਢੂਨੀ

(ਫਾਇਲ ਫੋਟੋ)

(ਫਾਇਲ ਫੋਟੋ)

ਕਿਸਾਨ ਆਗੂ ਨੇ ਕਿਸਾਨਾਂ ਦੀ ਏਕਤਾ ਅਤੇ ਸਖਤ ਅੰਦੋਲਨ ਨੂੰ ਸਲਾਮ ਕਰਦੇ ਹੋਏ ਕਿਹਾ ਇਸ ਅੰਦੋਲਨ ਅੱਗੇ ਦੁਨੀਆ ਦੇ ਸਭ ਤੋਂ ਜਿੱਦੀ ਆਦਮੀ ਨੂੰ ਝੁਕਣਾ ਪਿਆ, ਜੋ ਅੰਦੋਲਨ ਦੀ ਅਸਲੀ ਜਿੱਤ ਹੈ। ਉਨ੍ਹਾਂ ਕਿਹਾ ਕਿ ਹੁਣ ਅਗਲਾ ਫੈਸਲਾ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿੱਚ ਲਿਆ ਜਾਵੇਗਾ।

  • Share this:

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਵੱਲੋਂ ਗੁਰੂ ਨਾਨਕ ਦੇਵ ਜੀ (Guru nanak dev) ਦੇ ਪ੍ਰਕਾਸ਼ ਪੁਰਬ 'ਤੇ ਲਗਭਗ ਇੱਕ ਸਾਲ ਤੋਂ ਚੱਲ ਰਹੇ ਖੇਤੀ ਕਾਨੂੰਨਾਂ (Aggriculture Law) ਵਿਰੁੱਧ ਸੰਘਰਸ਼ ਨੂੰ ਵਿਰਾਮ ਲਾਉਂਦੇ ਹੋਏ ਕਾਨੂੰਨ ਵਾਪਸ ਲੈਣ ਦਾ ਫੈਸਲਾ ਲਿਆ ਹੈ। ਪ੍ਰਧਾਨ ਮੰਤਰੀ ਦੇ ਫੈਸਲੇ 'ਤੇ ਕਿਸਾਨ ਜਥੇਬੰਦੀਆਂ (Kisan Andolan) ਦੇ ਆਗੂਆਂ ਵਿੱਚ ਜਿਥੇ ਖੁਸ਼ੀ ਪਾਈ ਜਾ ਰਹੀ ਹੈ, ਉਥੇ ਹੀ ਕਿਸਾਨ ਆਗੂ ਇਸ 'ਤੇ ਆਪਣੇ-ਆਪਣੇ ਬਿਆਨ ਵੀ ਦੇ ਰਹੇ ਹਨ।

ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ (Gurnam Singh Charuni) ਨੇ ਖੇਤੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਦੇ ਫੈਸਲੇ ਨੂੰ ਕਿਸਾਨ ਅੰਦੋਲਨ ਦੀ ਜਿੱਤ ਦੱਸਿਆ ਹੈ। ਉਨ੍ਹਾਂ ਆਪਣੇ ਟਵੀਟ ਵਿੱਚ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਸਾਥੀਆਂ ਅਤੇ ਅੰਦੋਲਨਕਾਰੀ ਕਿਸਾਨਾਂ ਦੇ ਸੰਘਰਸ਼ ਦੀ ਸ਼ਲਾਘਾ ਕੀਤੀ।

ਕਿਸਾਨ ਆਗੂ ਨੇ ਕਿਸਾਨਾਂ ਦੀ ਏਕਤਾ ਅਤੇ ਸਖਤ ਅੰਦੋਲਨ ਨੂੰ ਸਲਾਮ ਕਰਦੇ ਹੋਏ ਕਿਹਾ ਇਸ ਅੰਦੋਲਨ ਅੱਗੇ ਦੁਨੀਆ ਦੇ ਸਭ ਤੋਂ ਜਿੱਦੀ ਆਦਮੀ ਨੂੰ ਝੁਕਣਾ ਪਿਆ, ਜੋ ਅੰਦੋਲਨ ਦੀ ਅਸਲੀ ਜਿੱਤ ਹੈ। ਉਨ੍ਹਾਂ ਕਿਹਾ ਕਿ ਹੁਣ ਅਗਲਾ ਫੈਸਲਾ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿੱਚ ਲਿਆ ਜਾਵੇਗਾ।

ਜ਼ਿਕਰਯੋਗ ਹੈ ਕਿ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਕੇਸ਼ ਟਿਕੈਤ ਨੇ ਵੀ ਕਿਹਾ ਹੈ ਕਿ ਅਜੇ ਕਾਨੂੰਨ ਰੱਦ ਨਹੀਂ ਹੋਏ ਹਨ ਅਤੇ ਜਦੋਂ ਤੱਕ ਸੰਸਦ ਵਿੱਚ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

Published by:Krishan Sharma
First published:

Tags: Agricultural law, Bharti Kisan Union, Farmers, Gurnam, Kisan andolan, Modi government, Rakesh Tikait BKU