• Home
  • »
  • News
  • »
  • national
  • »
  • YAMUNANAGAR BREAKING 4 PEOPLE INCLUDING 3 CHILDREN DIED DUE TO FIRE IN YAMUNANAGAR AP

Haryana Breaking: ਕਬਾੜ ਦੇ ਗੋਦਾਮ ‘ਚ ਲੱਗੀ ਭਿਆਨਕ ਅੱਗ , 3 ਬੱਚਿਆਂ ਸਣੇ 4 ਮੌਤਾਂ

ਦੱਸਿਆ ਜਾ ਰਿਹਾ ਹੈ ਕਿ ਕਬਾੜ ਦੇ ਗੋਦਾਮ ਦੇ ਉਪਰਲੇ ਕਮਰਿਆਂ ਵਿੱਚ ਰਹਿੰਦੇ ਮਜ਼ਦੂਰਾਂ ਦੇ ਪਰਿਵਾਰ ਅੱਗ ਦੀ ਲਪੇਟ ਵਿੱਚ ਆ ਗਏ। ਕੁਝ ਹੀ ਪਲਾਂ ਵਿੱਚ ਇੱਕ ਪਰਿਵਾਰ ਇਸ ਦੀ ਲਪੇਟ ਵਿੱਚ ਆ ਗਿਆ। ਰੌਲਾ ਸੁਣ ਕੇ ਆਲੇ ਦੁਆਲੇ ਦੇ ਲੋਕ ਵੀ ਬਾਹਰ ਆ ਗਏ। ਫਾਇਰ ਬ੍ਰਿਗੇਡ ਨੂੰ ਸੂਚਿਤ ਕਰਨ ਦੇ ਨਾਲ ਹੀ ਬਚਾਅ ਕਾਰਜ ਸ਼ੁਰੂ ਕੀਤੇ ਗਏ। ਕੁਝ ਪਰਿਵਾਰਾਂ ਨੂੰ ਬਾਹਰ ਕੱਢ ਲਿਆ ਗਿਆ।

Haryana Breaking: ਕਬਾੜ ਦੀ ਦੁਕਾਨ ‘ਚ ਲੱਗੀ ਭਿਆਨਕ ਅੱਗ , 3 ਬੱਚਿਆਂ ਸਣੇ 4 ਮੌਤਾਂ

Haryana Breaking: ਕਬਾੜ ਦੀ ਦੁਕਾਨ ‘ਚ ਲੱਗੀ ਭਿਆਨਕ ਅੱਗ , 3 ਬੱਚਿਆਂ ਸਣੇ 4 ਮੌਤਾਂ

  • Share this:
    ਹਰਿਆਣਾ ਦੇ ਯਮੁਨਾਨਗਰ ਜ਼ਿਲ੍ਹੇ ਵਿੱਚ ਕਬਾੜ ਦੇ ਗੋਦਾਮ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਨਾਲ ਦਮ ਘੁੱਟਣ ਕਾਰਨ 4 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ 3 ਬੱਚੇ ਵੀ ਸ਼ਾਮਲ ਹਨ। ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਇਹ ਹਾਦਸਾ ਸਿਟੀ ਸੈਂਟਰ ਇਲਾਕੇ 'ਚ ਵਾਪਰਿਆ, ਜਿੱਥੇ ਕਬਾੜ ਦੇ ਗੋਦਾਮ 'ਚ ਅੱਗ ਲੱਗ ਗਈ।

    ਦੱਸਿਆ ਜਾ ਰਿਹਾ ਹੈ ਕਿ ਕਬਾੜ ਦੇ ਗੋਦਾਮ ਦੇ ਉਪਰਲੇ ਕਮਰਿਆਂ ਵਿੱਚ ਰਹਿੰਦੇ ਮਜ਼ਦੂਰਾਂ ਦੇ ਪਰਿਵਾਰ ਅੱਗ ਦੀ ਲਪੇਟ ਵਿੱਚ ਆ ਗਏ। ਕੁਝ ਹੀ ਪਲਾਂ ਵਿੱਚ ਇੱਕ ਪਰਿਵਾਰ ਇਸ ਦੀ ਲਪੇਟ ਵਿੱਚ ਆ ਗਿਆ। ਰੌਲਾ ਸੁਣ ਕੇ ਆਲੇ ਦੁਆਲੇ ਦੇ ਲੋਕ ਵੀ ਬਾਹਰ ਆ ਗਏ। ਫਾਇਰ ਬ੍ਰਿਗੇਡ ਨੂੰ ਸੂਚਿਤ ਕਰਨ ਦੇ ਨਾਲ ਹੀ ਬਚਾਅ ਕਾਰਜ ਸ਼ੁਰੂ ਕੀਤੇ ਗਏ। ਕੁਝ ਪਰਿਵਾਰਾਂ ਨੂੰ ਬਾਹਰ ਕੱਢ ਲਿਆ ਗਿਆ।

    ਯਮੁਨਾਨਗਰ ਫਾਇਰ ਵਿਭਾਗ ਦੇ ਅਧਿਕਾਰੀ ਪ੍ਰਮੋਦ ਕੁਮਾਰ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਕਬਾੜ ਦੀ ਦੁਕਾਨ 'ਚ ਅੱਗ ਲੱਗ ਗਈ ਹੈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫ਼ਾਇਰ ਬ੍ਰਿਗੇਡ ਦੀਆਂ 2 ਟੀਮਾਂ ਨੂੰ ਮੌਕੇ 'ਤੇ ਭੇਜਿਆ। ਜਦੋਂ ਟੀਮ ਨੇ ਮੌਕੇ ‘ਤੇ ਆ ਕੇ ਦੇਖਿਆ ਕਿ ਅੱਗ ਬਹੁਤ ਜ਼ਿਆਦਾ ਸੀ ਤਾਂ 4 ਹੋਰ ਗੱਡੀਆਂ ਨੂੰ ਬੁਲਾਇਆ ਗਿਆ।

    ਪ੍ਰਮੋਦ ਕੁਮਾਰ ਨੇ ਦੱਸਿਆ ਕਿ ਘਟਨਾ ਵਾਲੀ ਥਾਂ 'ਤੇ 4 ਲੋਕਾਂ ਦੇ ਫਸੇ ਹੋਣ ਦੀ ਸੂਚਨਾ ਹੈ। ਜਿਸ ਤੋਂ ਬਾਅਦ ਸਥਾਨਕ ਲੋਕਾਂ ਦੀ ਮਦਦ ਨਾਲ 3 ਬੱਚਿਆਂ ਅਤੇ 1 ਵਿਅਕਤੀ ਨੂੰ ਬਾਹਰ ਕੱਢ ਕੇ ਹਸਪਤਾਲ ਦਾਖਲ ਕਰਵਾਇਆ ਗਿਆ। ਇਸ ਹਾਦਸੇ 'ਚ 4 ਲੋਕਾਂ ਦੀ ਮੌਤ ਹੋ ਗਈ। ਦੱਸ ਦਈਏ ਕਿ ਹਾਦਸੇ ਤੋਂ ਬਾਅਦ ਇਲਾਕੇ ‘ਚ ਮਾਤਮ ਪਸਰਿਆ ਹੋਇਆ ਹੈ। ਜਦਕਿ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।
    Published by:Amelia Punjabi
    First published: