ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ (Manohar Lal Khattar) ਦੀ ਸੁਰੱਖਿਆ ਵਿਚ ਤਾਇਨਾਤ ਇਕ ਪੁਲਿਸ ਮੁਲਾਜ਼ਮ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲਿਸ ਮੁਲਾਜ਼ਮ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 35 ਸਾਲਾ ਜਿਤੇਂਦਰ ਵਜੋਂ ਹੋਈ ਹੈ।
ਮ੍ਰਿਤਕ ਪੁਲਿਸ ਮੁਲਾਜ਼ਮ ਯਮੁਨਾਨਗਰ ਦੇ ਗੁੰਦਿਆਣੀ ਮਾਜਰੀ ਦਾ ਵਸਨੀਕ ਸੀ। ਉਸ ਨੇ ਅਜਿਹਾ ਕਿਉਂ ਕੀਤਾ, ਇਸ ਦਾ ਅਜੇ ਪਤਾ ਨਹੀਂ ਲੱਗ ਸਕਿਆ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਹਰ ਪਹਿਲੂ ਦੀ ਜਾਂਚ ਕੀਤੀ ਜਾਏਗੀ।
ਦੱਸ ਦਈਏ ਕਿ ਜਿਤੇਂਦਰ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਆਪਣੇ ਆਪ ਨੂੰ ਗੋਲੀ ਮਾਰ ਲਈ। ਗੋਲੀ ਦੀ ਆਵਾਜ਼ ਸੁਣਦਿਆਂ ਹੀ ਉਸ ਦੇ ਮਾਪੇ, ਜੋ ਨਾਲ ਵਾਲੇ ਕਮਰੇ ਵਿਚ ਸੌ ਰਹੇ ਸਨ, ਭੱਜੇ ਆਏ, ਪਰ ਉਦੋਂ ਤਕ ਉਸ ਦੀ ਮੌਤ ਹੋ ਗਈ ਸੀ। ਉਹ ਸ਼ੁੱਕਰਵਾਰ ਨੂੰ ਘਰ ਆਇਆ ਸੀ। ਅਕਸਰ, ਉਸ ਦਾ ਸਰਵਿਸ ਰਿਵਾਲਵਰ ਉਸਦੇ ਨਾਲ ਹੁੰਦਾ ਸੀ।
ਮ੍ਰਿਤਕ ਦੇ ਪਿਤਾ ਪਿਆਰੇ ਲਾਲ ਨੇ ਦੱਸਿਆ ਹੈ ਕਿ ਉਸ ਦੀ ਕਿਸੇ ਨਾਲ ਦੁਸ਼ਮਣੀ ਨਹੀਂ ਸੀ। ਘਰ ਵਿਚ ਕਿਸੇ ਕਿਸਮ ਦਾ ਕੋਈ ਤਣਾਅ ਨਹੀਂ ਸੀ। ਜਿਤੇਂਦਰ ਦਾ ਛੋਟਾ ਭਰਾ ਹੋਮਗਾਰਡ ਵਿੱਚ ਡਿਊਟੀ ਕਰਦਾ ਹੈ। ਰਾਦੌਰ ਥਾਣੇ ਦੇ ਇੰਚਾਰਜ ਗੁਰਦੇਵ ਸਿੰਘ ਨੇ ਦੱਸਿਆ ਕਿ ਪਰਿਵਾਰ ਨਾਲ ਗੱਲ ਕੀਤੀ ਗਈ ਹੈ। ਦੱਸਿਆ ਜਾਂਦਾ ਹੈ ਕਿ ਜਿਤੇਂਦਰ ਨੇ ਮਾਨਸਿਕ ਸਮੱਸਿਆਵਾਂ ਕਾਰਨ ਖੁਦਕੁਸ਼ੀ ਕੀਤੀ ਹੈ। ਫਿਲਹਾਲ 174 ਦੀ ਕਾਰਵਾਈ ਕੀਤੀ ਗਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Manoharlal Khattar