Home /News /national /

ਰਾਕੇਸ਼ ਟਿਕੈਤ ਦਾ ਬਿਆਨ- ਵੋਟਾਂ ਦੀ ਗਿਣਤੀ ਵਾਲੇ ਦਿਨ ਚੌਕਸ ਰਹਿਣ ਵਿਰੋਧੀ ਪਾਰਟੀਆਂ

ਉਨ੍ਹਾਂ ਵਿਰੋਧੀ ਪਾਰਟੀ ਦੇ ਵਰਕਰਾਂ ਨੂੰ ਵੋਟਾਂ ਦੀ ਗਿਣਤੀ ਨੂੰ ਲੈ ਕੇ ਸੁਚੇਤ ਰਹਿਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਵਰਕਰਾਂ ਨੂੰ ਗਿਣਤੀ ਕੇਂਦਰਾਂ 'ਤੇ ਪਹਿਰਾ ਦੇਣਾ ਚਾਹੀਦਾ ਹੈ। ਜੇਕਰ ਉਨ੍ਹਾਂ ਦੇ ਪਹਿਰੇ 'ਚ ਕਮੀ ਰਹੀ ਤਾਂ ਯੂਪੀ ਜ਼ਿਲ੍ਹਾ ਪੰਚਾਇਤ ਵਰਗੇ ਨਤੀਜੇ ਵੀ ਸਾਹਮਣੇ ਆ ਸਕਦੇ ਹਨ।

ਹੋਰ ਪੜ੍ਹੋ ...
  • Share this:
    ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ (Rakesh Tikait) ਨੇ ਕਿਹਾ ਹੈ ਕਿ ਭਾਜਪਾ ਨੂੰ ਯੂ.ਪੀ.ਚੋਣਾਂ ਵਿੱਚ ਨੁਕਸਾਨ ਉਠਾਉਣਾ ਪਵੇਗਾ। ਲੋਕ, ਭਾਜਪਾ ਸਰਕਾਰ ਤੋਂ ਨਾਰਾਜ਼ ਹਨ। ਇਸ ਮੌਕੇ ਸ੍ਰੀ ਟਿਕੈਤ ਨੇ ਅਸਿੱਧੇ ਤੌਰ ’ਤੇ ਵੋਟਾਂ ਦੀ ਗਿਣਤੀ ਵਿੱਚ ਬੇਨਿਯਮੀਆਂ ਦੇ ਦੋਸ਼ ਵੀ ਲਾਏ।

    ਉਨ੍ਹਾਂ ਵਿਰੋਧੀ ਪਾਰਟੀ ਦੇ ਵਰਕਰਾਂ ਨੂੰ ਵੋਟਾਂ ਦੀ ਗਿਣਤੀ ਨੂੰ ਲੈ ਕੇ ਸੁਚੇਤ ਰਹਿਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਵਰਕਰਾਂ ਨੂੰ ਗਿਣਤੀ ਕੇਂਦਰਾਂ 'ਤੇ ਪਹਿਰਾ ਦੇਣਾ ਚਾਹੀਦਾ ਹੈ। ਜੇਕਰ ਉਨ੍ਹਾਂ ਦੇ ਪਹਿਰੇ 'ਚ ਕਮੀ ਰਹੀ ਤਾਂ ਯੂਪੀ ਜ਼ਿਲ੍ਹਾ ਪੰਚਾਇਤ ਵਰਗੇ ਨਤੀਜੇ ਵੀ ਸਾਹਮਣੇ ਆ ਸਕਦੇ ਹਨ।

    ਇਸ ਦੇ ਨਾਲ ਹੀ ਅੰਦੋਲਨ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਉਤੇ ਟਿਕੈਤ ਨੇ ਕਿਹਾ ਕਿ 2022 'ਚ ਪੂਰੇ ਦੇਸ਼ 'ਚ ਸੰਗਠਨ ਨੂੰ ਮਜ਼ਬੂਤ ​​ਕਰਨ ਲਈ ਕੰਮ ਕੀਤਾ ਜਾਵੇਗਾ, ਜਿੱਥੋਂ ਤੱਕ ਅੰਦੋਲਨ ਦਾ ਸਵਾਲ ਹੈ, ਜੇਕਰ ਸਮਝੌਤੇ ਤਹਿਤ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਫਿਰ ਅੰਦੋਲਨ ਕਿੱਥੇ ਅਤੇ ਕਦੋਂ ਹੋਵੇਗਾ, ਜਨਤਾ ਇਸ ਦਾ ਫੈਸਲਾ ਕਰੇਗੀ।

    ਇਸ ਦੇ ਨਾਲ ਹੀ ਰਾਕੇਸ਼ ਟਿਕੈਤ ਨੇ ਕਿਹਾ ਕਿ ਅੱਜ ਦੇਸ਼ ਦੇ ਹਜ਼ਾਰਾਂ ਨੌਜਵਾਨ ਯੂਕਰੇਨ 'ਚ ਫਸੇ ਹੋਏ ਹਨ ਪਰ ਸਰਕਾਰ ਉਨ੍ਹਾਂ ਨੂੰ ਘਰ ਲਿਆਉਣ 'ਚ ਦੇਰੀ ਕਰ ਰਹੀ ਹੈ। ਇਹ ਸਰਕਾਰ ਦੀ ਨਾਕਾਮੀ ਹੈ। ਕਿਸਾਨ ਅੰਦੋਲਨ ਦੌਰਾਨ ਦੇਸ਼ ਦੇ 750 ਕਿਸਾਨਾਂ ਨੇ ਆਪਣੀ ਜਾਨ ਗਵਾਈ। ਅੱਜ ਤੱਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੀ ਸ਼ਹਾਦਤ 'ਤੇ ਇੱਕ ਵੀ ਸ਼ਬਦ ਨਹੀਂ ਬੋਲਿਆ ਹੈ। ਇਹ ਪੂਰੇ ਦੇਸ਼ ਦੇ ਕਿਸਾਨਾਂ ਦਾ ਅਪਮਾਨ ਹੈ।
    Published by:Gurwinder Singh
    First published:

    Tags: Bharti Kisan Union, Kisan andolan, Rakesh Tikait BKU

    ਅਗਲੀ ਖਬਰ