Home /pathankot /

ਪਠਾਨਕੋਟ ਦੇ ਲਮੀਨੀ ਖੇਡ ਸਟੇਡੀਅਮ ਵਿਖੇ ਧੂਮਧਾਮ ਨਾਲ ਮਨਾਇਆ 75ਵਾਂ ਸੁਤੰਤਰਤਾ ਦਿਵਸ

ਪਠਾਨਕੋਟ ਦੇ ਲਮੀਨੀ ਖੇਡ ਸਟੇਡੀਅਮ ਵਿਖੇ ਧੂਮਧਾਮ ਨਾਲ ਮਨਾਇਆ 75ਵਾਂ ਸੁਤੰਤਰਤਾ ਦਿਵਸ

X
Pathankot:

Pathankot: ਪਰੇਡ ਵਿੱਚ ਹਿੱਸਾ ਲੈਂਦੀਆਂ ਹੋਈਆਂ ਮਹਿਲਾ ਪੁਲੀਸ ਮੁਲਾਜ਼ਮ

75th Independence Day in Pathankot: ਪਠਾਨਕੋਟ (Pathankot) ਦੇ ਲਮੀਨੀ ਖੇਡ ਸਟੇਡੀਅਮ (Sports Stadium pathankot) ਵਿਖੇ 75ਵਾਂ ਸੁਤੰਤਰਤਾ ਦਿਵਸ (Independence Day) ਬੜੀ ਧੂਮਧਾਮ ਨਾਲ ਮਨਾਇਆ ਗਿਆ, ਜਿਸ ਵਿੱਚ ਝੰਡਾ ਲਹਿਰਾਉਣ ਦੀ ਰਸਮ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਹਰਵੀਰ ਸਿੰਘ (DC Harvir Singh) ਨੇ ਨਿਭਾਈ।

ਹੋਰ ਪੜ੍ਹੋ ...
  • Share this:

ਜਤਿਨ ਸ਼ਰਮਾ

ਪਠਾਨਕੋਟ: 75th Independence Day in Pathankot: ਪਠਾਨਕੋਟ (Pathankot) ਦੇ ਲਮੀਨੀ ਖੇਡ ਸਟੇਡੀਅਮ (Sports Stadium pathankot) ਵਿਖੇ 75ਵਾਂ ਸੁਤੰਤਰਤਾ ਦਿਵਸ (Independence Day) ਬੜੀ ਧੂਮਧਾਮ ਨਾਲ ਮਨਾਇਆ ਗਿਆ, ਜਿਸ ਵਿੱਚ ਝੰਡਾ ਲਹਿਰਾਉਣ ਦੀ ਰਸਮ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਹਰਵੀਰ ਸਿੰਘ (DC Harvir Singh) ਨੇ ਨਿਭਾਈ। ਝੰਡਾ ਲਹਿਰਾਉਣ ਦੀ ਰਸਮ ਉਪਰੰਤ ਡਿਪਟੀ ਕਮਿਸ਼ਨਰ ਨੇ ਪਰੇਡ ਦਾ ਨਿਰੀਖਣ ਕੀਤਾ। ਪ੍ਰੋਗਰਾਮ ਦੀ ਸ਼ੁਰੂਆਤ ਆਰਮੀ ਬੈਂਡ (Army Band) ਦੁਆਰਾ ਰਾਸ਼ਟਰੀ ਗੀਤ ਨਾਲ ਕੀਤੀ ਗਈ, ਜਿਸ ਤੋਂ ਬਾਅਦ ਪੰਜਾਬ ਪੁਲਿਸ, ਐਨਸੀਸੀ ਦੇ ਵਿਦਿਆਰਥੀਆਂ, ਸਕੂਲੀ ਵਿਦਿਆਰਥੀਆਂ ਅਤੇ ਆਰਮੀ ਬੈਂਡ ਦੁਆਰਾ ਪਰੇਡ ਕੀਤੀ ਗਈ।

ਪ੍ਰੋਗਰਾਮ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਸਜਾਈਆਂ ਗਈਆਂ ਸੁੰਦਰ ਚੰਕੀਆਂ ਖਿੱਚ ਦਾ ਕੇਂਦਰ ਰਹੀਆਂ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ ਗਾਏ ਅਤੇ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਦੇਸ਼ ਦੀ 75ਵੀਂ ਵਰ੍ਹੇਗੰਢ ਮਨਾਈ। ਪ੍ਰੋਗਰਾਮ ਦੇ ਅੰਤ ਵਿੱਚ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਸਨਮਾਨਿਤ (Honored) ਵੀ ਕੀਤਾ ਗਿਆ।

Published by:Krishan Sharma
First published:

Tags: Gurdaspur, Independance day 2022, Pathankot