Home /pathankot /

Wild Animal Attack : Asian Otter ਨਾਮਕ ਜੀਵ ਨੇ ਇੱਕ ਘਰ 'ਚ ਦਾਖਲ ਹੋ ਕੇ ਵਿਅਕਤੀ 'ਤੇ ਕੀਤਾ ਹਮਲਾ

Wild Animal Attack : Asian Otter ਨਾਮਕ ਜੀਵ ਨੇ ਇੱਕ ਘਰ 'ਚ ਦਾਖਲ ਹੋ ਕੇ ਵਿਅਕਤੀ 'ਤੇ ਕੀਤਾ ਹਮਲਾ

X
ਜੰਗਲੀ

ਜੰਗਲੀ ਜੀਵ ਨੇ ਕੀਤਾ ਵਿਅਕਤੀ 'ਤੇ ਹਮਲਾ

ਜੰਗਲੀ ਜੀਵ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸਥਾਨਕ ਲੋਕਾਂ ਵੱਲੋਂ ਸੂਚਨਾ ਦਿੱਤੀ ਗਈ ਸੀ ਕਿ ਇਲਾਕੇ 'ਚ ਕੋਈ ਜੰਗਲੀ ਜਾਨਵਰ ਦਾਖਲ ਹੋ ਗਿਆ ਹੈ, ਜਿਸ ਕਾਰਨ ਮੌਕੇ 'ਤੇ ਪਹੁੰਚ ਕੇ ਇਸ ਨੂੰ ਫੜ ਲਿਆ ਗਿਆ ਹੈ|

  • Local18
  • Last Updated :
  • Share this:

ਜਤਿਨ ਸ਼ਰਮਾ,ਪਠਾਨਕੋਟ



ਪਠਾਨਕੋਟ: ਜੰਗਲਾਂ (forest) 'ਚ ਰਹਿਣ ਵਾਲੇ ਜੀਵ-ਜੰਤੂਆਂ ਦੀਆਂ ਜੰਗਲਾਂ 'ਚੋਂ ਨਿਕਲ ਕੇ ਰਿਹਾਇਸ਼ੀ ਖੇਤਰ 'ਚ ਪਹੁੰਚਣ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ, ਅਜਿਹਾ ਹੀ ਕੁਝ ਪਠਾਨਕੋਟ (Pathankot) ਦੇ ਮੁਹੱਲਾ ਸ਼ਾਸਤਰੀ ਨਗਰ 'ਚ ਦੇਖਣ ਨੂੰ ਮਿਲਿਆ। ਮੁੱਹਲੇ ਵਿੱਚ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਇਕ ਏਸ਼ੀਅਨ ਓਟਰ (Asian otter) ਜੋ ਇਕ ਘਰ 'ਚ ਦਾਖਲ ਹੋ ਗਿਆ ਅਤੇ ਜਿਸ ਨੇ ਇਕ ਵਿਅਕਤੀ 'ਤੇ ਹਮਲਾ ਵੀ ਕਰ ਦਿੱਤਾ, ਜਿਸ ਤੋਂ ਬਾਅਦ ਸਥਾਨਕ ਲੋਕਾਂ ਨੇ ਜੰਗਲੀ ਜੀਵ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ, ਜਿਸ 'ਤੇ ਜੰਗਲੀ ਜੀਵ ਵਿਭਾਗ ਦੇ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਸਖਤ ਮਿਹਨਤ ਤੋਂ ਬਾਅਦ ਇਸ ਜੰਗਲੀ ਏਸ਼ੀਅਨ ਓਟਰ ਨੂੰ ਫੜ ਲਿਆ।

ਇਸ ਸਬੰਧੀ ਗੱਲਬਾਤ ਕਰਦਿਆਂ ਜੰਗਲੀ ਜੀਵ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸਥਾਨਕ ਲੋਕਾਂ ਵੱਲੋਂ ਸੂਚਨਾ ਦਿੱਤੀ ਗਈ ਸੀ ਕਿ ਇਲਾਕੇ 'ਚ ਕੋਈ ਜੰਗਲੀ ਜਾਨਵਰ (Wild Animal) ਦਾਖਲ ਹੋ ਗਿਆ ਹੈ, ਜਿਸ ਕਾਰਨ ਮੌਕੇ 'ਤੇ ਪਹੁੰਚ ਕੇ ਇਸ ਨੂੰ ਫੜ ਲਿਆ ਗਿਆ ਹੈ, ਹੁਣ ਇਸ ਨੂੰ ਜੰਗਲ 'ਚ ਛੱਡ ਦਿੱਤਾ ਜਾਵੇਗਾ |


 ਉਸ ਨੇ ਦੱਸਿਆ ਕਿ ਇਹ ਜੀਵ ਜ਼ਿਆਦਾਤਰ ਦਰਿਆਵਾਂ ਦੇ ਕੰਢਿਆਂ 'ਤੇ ਜੰਗਲਾਂ 'ਚ ਰਹਿੰਦਾ ਹੈ, ਪਰ ਪਤਾ ਨਹੀਂ ਕਿਵੇਂ ਰਿਹਾਇਸ਼ੀ ਖੇਤਰ 'ਚ ਆ ਗਿਆ, ਫਿਲਹਾਲ ਇਸ ਨੂੰ ਫੜ ਲਿਆ ਗਿਆ ਹੈ ਅਤੇ ਹੁਣ ਇਸ ਨੂੰ ਜੰਗਲ 'ਚ ਹੀ ਛੱਡ ਦਿੱਤਾ ਜਾਵੇਗਾ।

Published by:Shiv Kumar
First published:

Tags: Animal, Attacked, Pathankot News, Punjab news