ਪਠਾਨਕੋਟ: ਜੰਗਲਾਂ (forest) 'ਚ ਰਹਿਣ ਵਾਲੇ ਜੀਵ-ਜੰਤੂਆਂ ਦੀਆਂ ਜੰਗਲਾਂ 'ਚੋਂ ਨਿਕਲ ਕੇ ਰਿਹਾਇਸ਼ੀ ਖੇਤਰ 'ਚ ਪਹੁੰਚਣ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ, ਅਜਿਹਾ ਹੀ ਕੁਝ ਪਠਾਨਕੋਟ (Pathankot) ਦੇ ਮੁਹੱਲਾ ਸ਼ਾਸਤਰੀ ਨਗਰ 'ਚ ਦੇਖਣ ਨੂੰ ਮਿਲਿਆ। ਮੁੱਹਲੇ ਵਿੱਚ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਇਕ ਏਸ਼ੀਅਨ ਓਟਰ (Asian otter) ਜੋ ਇਕ ਘਰ 'ਚ ਦਾਖਲ ਹੋ ਗਿਆ ਅਤੇ ਜਿਸ ਨੇ ਇਕ ਵਿਅਕਤੀ 'ਤੇ ਹਮਲਾ ਵੀ ਕਰ ਦਿੱਤਾ, ਜਿਸ ਤੋਂ ਬਾਅਦ ਸਥਾਨਕ ਲੋਕਾਂ ਨੇ ਜੰਗਲੀ ਜੀਵ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ, ਜਿਸ 'ਤੇ ਜੰਗਲੀ ਜੀਵ ਵਿਭਾਗ ਦੇ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਸਖਤ ਮਿਹਨਤ ਤੋਂ ਬਾਅਦ ਇਸ ਜੰਗਲੀ ਏਸ਼ੀਅਨ ਓਟਰ ਨੂੰ ਫੜ ਲਿਆ।
ਇਸ ਸਬੰਧੀ ਗੱਲਬਾਤ ਕਰਦਿਆਂ ਜੰਗਲੀ ਜੀਵ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸਥਾਨਕ ਲੋਕਾਂ ਵੱਲੋਂ ਸੂਚਨਾ ਦਿੱਤੀ ਗਈ ਸੀ ਕਿ ਇਲਾਕੇ 'ਚ ਕੋਈ ਜੰਗਲੀ ਜਾਨਵਰ (Wild Animal) ਦਾਖਲ ਹੋ ਗਿਆ ਹੈ, ਜਿਸ ਕਾਰਨ ਮੌਕੇ 'ਤੇ ਪਹੁੰਚ ਕੇ ਇਸ ਨੂੰ ਫੜ ਲਿਆ ਗਿਆ ਹੈ, ਹੁਣ ਇਸ ਨੂੰ ਜੰਗਲ 'ਚ ਛੱਡ ਦਿੱਤਾ ਜਾਵੇਗਾ |
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Animal, Attacked, Pathankot News, Punjab news