Home /pathankot /

Job Fair: ਆਰ.ਆਰ.ਬਾਵਾ ਡੀ.ਏ.ਵੀ ਕਾਲਜ ਫ਼ਾਰ ਵੂਮੈਨ, ਬਟਾਲਾ ਵਿਖੇ ਲਗਾਇਆ ਜਾਵੇਗਾ ਵਿਸ਼ਾਲ ਰੋਜ਼ਗਾਰ ਮੇਲਾ

Job Fair: ਆਰ.ਆਰ.ਬਾਵਾ ਡੀ.ਏ.ਵੀ ਕਾਲਜ ਫ਼ਾਰ ਵੂਮੈਨ, ਬਟਾਲਾ ਵਿਖੇ ਲਗਾਇਆ ਜਾਵੇਗਾ ਵਿਸ਼ਾਲ ਰੋਜ਼ਗਾਰ ਮੇਲਾ

ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਫਤਰ ਦੀ ਤਸਵੀਰ 

ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਫਤਰ ਦੀ ਤਸਵੀਰ 

ਗੁਰਦਾਸਪੁਰ : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (District Employment and Business Bureau) ਗੁਰਦਾਸਪੁਰ ਵੱਲੋਂ 14 ਸਤੰਬਰ 2022 ਨੂੰ ਡੀ.ਏ.ਵੀ ਕਾਲਜ ਫ਼ਾਰ ਵੂਮੈਨ, ਬਟਾਲਾ (DAV College for Women Batala ) ਵਿਖੇ ਰੋਜ਼ਗਾਰ (Jobs) ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਲਗਾਇਆ ਗਿਆ ਮੈਗਾ ਰੋਜ਼ਗਾਰ ਮੇਲਾ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਡਾ. ਨਿਧੀ ਕੁਮੁਧ ਬਾਮਬਾ ਦੀ ਅਗਵਾਈ ਹੇਠ ਲਗਾਇਆ ਜਾ ਰਿਹਾ ਹੈ।

ਹੋਰ ਪੜ੍ਹੋ ...
  • Share this:

    ਜਤਿਨ ਸ਼ਰਮਾ


    ਗੁਰਦਾਸਪੁਰ : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (District Employment and Business Bureau) ਗੁਰਦਾਸਪੁਰ ਵੱਲੋਂ 14 ਸਤੰਬਰ 2022 ਨੂੰ ਡੀ.ਏ.ਵੀ ਕਾਲਜ ਫ਼ਾਰ ਵੂਮੈਨ, ਬਟਾਲਾ (DAV College for Women Batala ) ਵਿਖੇ ਰੋਜ਼ਗਾਰ (Jobs) ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਲਗਾਇਆ ਗਿਆ ਮੈਗਾ ਰੋਜ਼ਗਾਰ ਮੇਲਾ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਡਾ. ਨਿਧੀ ਕੁਮੁਧ ਬਾਮਬਾ ਦੀ ਅਗਵਾਈ ਹੇਠ ਲਗਾਇਆ ਜਾ ਰਿਹਾ ਹੈ।

    ਇਸ ਰੋਜਗਾਰ ਮੇਲੇ ਵਿੱਚ 10ਵੀਂ, 12ਵੀਂ, ਗਰੈਜੁਏਟ ਅਤੇ ਪੋਸਟ ਗਰੇਜੂਏਟ ਪ੍ਰਾਰਥੀਆਂ ਨੂੰ ਟੈਕਨੀਕਲ ਅਤੇ ਨਾਨ ਟੈਕਨੀਕਲ ਪੋਸਟਾਂ ਲਈ ਵਧੀਆ ਸੈਲਰੀ ਤੇ ਯੋਗਤਾ ਅਨੁਸਾਰ ਭਰਤੀ ਕੀਤਾ ਜਾਵੇਗਾ। ਇਸ ਰੋਜਗਾਰ ਮੇਲੇ ਵਿੱਚ ਲਗਭਗ 12 ਨਾਮੀ ਕੰਪਨੀਆਂ ਜਿਵੇਂ ਕਿ ਐਕਸਿਸ ਬੈਂਕ, ਡਾ. ਆਈ.ਟੀ.ਐੱਮ. ਮੋਹਾਲੀ, ਐੱਸ.ਆਈ.ਐੱਸ. ਸਿਕਓਰਟੀ, ਐੱਸ.ਬੀ.ਆਈ ਲਈਫ ਇੰਸ਼ੋਰੈਂਸ, ਪੀ.ਐੱਨ.ਬੀ ਮੈਟ ਲਾਈਫ, ਸੱਤਿਆ ਮਾਈਕ੍ਰੋ ਫਾਈਨਾਂਸ ਅਤੇ ਏ.ਬੀ. ਗ੍ਰੀਨ ਸਪਿਰਿਟਸ ਪ੍ਰਾਈਵੇਟ ਲਿਮਟਿਡ ਗੁਰਦਾਸਪੁਰਵਲੋਂ ਸ਼ਮੂਲੀਅਤ ਕੀਤੀ ਜਾਵੇਗੀ।

    ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਸ਼ੋਤਮ ਸਿੰਘ ਨੇ ਦੱਸਿਆ ਕਿ 10ਵੀਂ, 12ਵੀਂ, ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਪਾਸ ਉਮੀਦਵਾਰ ਜਿਨ੍ਹਾਂ ਦੀ ਉਮਰ 18 ਤੋਂ 35 ਸਾਲ ਹੈ, 14 ਸਤੰਬਰ 2022 ਨੂੰ ਸਵੇਰੇ 9:00 ਵਜੇ ਆਰ.ਆਰ.ਬਾਵਾ, ਡੀ.ਏ.ਵੀ. ਔਰਤਾਂ ਲਈ ਆਪਣੇ ਰੈਜ਼ਿਊਮੇ ਅਤੇ ਸਿੱਖਿਆ ਸਰਟੀਫਿਕੇਟ ਨਾਲ ਫਾਰਮਲਪਹਿਰਾਵੇ ਵਿੱਚ ਬਟਾਲਾ ਵਿਖੇ ਵਿਅਕਤੀਗਤ ਤੌਰ 'ਤੇ ਇੰਟਰਵਿਊ ਵਿਚ ਸ਼ਾਮਲ ਹੋ ਸਕਦੇ ਹਨ।

    Published by:Rupinder Kaur Sabherwal
    First published:

    Tags: Job, Jobs, Pathankot, Punjab