Home /pathankot /

Pollution Free: ਪ੍ਰਦੂਸ਼ਣ ਰਹਿਤ ਸਮਾਜ ਦੀ ਸਿਰਜਣਾ ਲਈ ਜ਼ਿਲ੍ਹਾ ਪਠਾਨਕੋਟ ਦੇ ਸਕੂਲੀ ਬੱਚਿਆਂ ਵੱਲੋਂ ਕੀਤਾ ਗਿਆ ਨਵਾਂ ਉਪਰਾਲਾ

Pollution Free: ਪ੍ਰਦੂਸ਼ਣ ਰਹਿਤ ਸਮਾਜ ਦੀ ਸਿਰਜਣਾ ਲਈ ਜ਼ਿਲ੍ਹਾ ਪਠਾਨਕੋਟ ਦੇ ਸਕੂਲੀ ਬੱਚਿਆਂ ਵੱਲੋਂ ਕੀਤਾ ਗਿਆ ਨਵਾਂ ਉਪਰਾਲਾ

ਪਰਾਲੀ

ਪਰਾਲੀ ਨੂੰ ਅੱਗ ਨਾਂ ਲਗਾਉਣ ਦੇ ਸੁਨੇਹੇ ਦੀ ਤਸਵੀਰ 

ਅਨੁਪਮ ਡੋਗਰਾ ਖੇਤੀ ਵਿਸਥਾਰ ਅਫਸਰ ਨੇ ਬੱਚਿਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ। ਅਨੁਪਮ ਡੋਗਰਾ ਨੇ ਬੱਚਿਆਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨ ਅਤੇ ਇਸ ਦੀ ਸਾਂਭ-ਸੰਭਾਲ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲੀਆਂ ਜ਼ਹਿਰੀਲੀਆਂ ਗੈਸਾਂ ?

ਹੋਰ ਪੜ੍ਹੋ ...
  • Share this:

    ਜਤਿਨ ਸ਼ਰਮਾ

    ਪਠਾਨਕੋਟ: ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਗੁਰਵਿੰਦਰ ਸਿੰਘ ਅਤੇ ਡਿਪਟੀ ਕਮਿਸ਼ਨਰ ਹਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜਪੁਰਾ ਦੇ ਬੱਚਿਆਂ ਦੇ ਭਾਸ਼ਣ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਸਕੂਲਾਂ ਦੇ ਬੱਚਿਆਂ ਨੇ ਡੂੰਘੀ ਦਿਲਚਸਪੀ ਦਿਖਾਈ।

    ਖੇਤੀਬਾੜੀ ਅਫਸਰਡਾ: ਅਮਰੀਕ ਸਿੰਘ ਦੇ ਅਗਵਾਈ ਹੇਠ ਕਰਵਾਏ ਗਏ ਜਾਗਰੂਕਤਾ ਸਮਾਗਮ ਮੌਕੇ ਅਨੁਪਮ ਡੋਗਰਾ ਖੇਤੀ ਵਿਸਥਾਰ ਅਫਸਰ ਨੇ ਬੱਚਿਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ। ਅਨੁਪਮ ਡੋਗਰਾ ਨੇ ਬੱਚਿਆਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨ ਅਤੇ ਇਸ ਦੀ ਸਾਂਭ-ਸੰਭਾਲ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲੀਆਂ ਜ਼ਹਿਰੀਲੀਆਂ ਗੈਸਾਂ ਦਾ ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਦੀ ਸਿਹਤ 'ਤੇ ਬੁਰਾ ਪ੍ਰਭਾਵ ਪੈਂਦਾ ਹੈ।

    ਉਨ੍ਹਾਂ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ, ਸਗੋਂ ਖੇਤਾਂ ਵਿੱਚ ਵਾਹ ਕੇ ਕਣਕ ਦੀ ਬਿਜਾਈ ਕੀਤੀ ਜਾਵੇ। ਅਜਿਹਾ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ ਅਤੇ ਵਾਤਾਵਰਨ ਦੂਸ਼ਿਤ ਨਹੀਂ ਹੁੰਦਾ। ਉਨ੍ਹਾਂ ਨੇ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਵਿੱਚ ਆਪਣੇ ਮਾਪਿਆਂ, ਆਂਢ-ਗੁਆਂਢ ਅਤੇ ਰਿਸ਼ਤੇਦਾਰਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾਂ ਲਗਾਉਣ ਬਾਰੇ ਪ੍ਰੇਰਿਤ ਕਰਨ।

    Published by:Drishti Gupta
    First published:

    Tags: Air pollution, Pathankot, Pollution, School