Home /pathankot /

Pathankot News: ਨੌਜਵਾਨਾਂ ਨੂੰ ਸਵਾਮੀ ਵਿਵੇਕਾਨੰਦ ਦੀਆਂ ਸਿੱਖਿਆਵਾਂ ਨਾਲ ਜੋੜਨ ਲਈ ਪਠਾਨਕੋਟ ਵਿੱਚ ਕਰਵਾਇਆ ਪ੍ਰੋਗਰਾਮ

Pathankot News: ਨੌਜਵਾਨਾਂ ਨੂੰ ਸਵਾਮੀ ਵਿਵੇਕਾਨੰਦ ਦੀਆਂ ਸਿੱਖਿਆਵਾਂ ਨਾਲ ਜੋੜਨ ਲਈ ਪਠਾਨਕੋਟ ਵਿੱਚ ਕਰਵਾਇਆ ਪ੍ਰੋਗਰਾਮ

X
Pathankot

Pathankot News: ਯੁਵਕ ਸੇਵਾਵਾਂ ਵਿਭਾਗ ਪਠਾਨਕੋਟ ਦੇ ਸਹਾਇਕ ਡਾਇਰੈਕਟਰ ਰਵੀ ਪਾਲ ਨੇ ਦੱਸਿਆ ਕਿ ਇਹ ਪ੍ਰੋਗਰਾਮ ਸਵਾਮੀ ਵਿਵੇਕਾਨੰਦ ਜੀ ਨੂੰ ਸਮਰਪਿਤ ਹੈ ਅਤੇ ਇਸ ਪ੍ਰੋਗਰਾਮ ਦਾ ਮੁੱਖ ਮਕਸਦ ਨੌਜਵਾਨ ਪੀੜ੍ਹੀ ਨੂੰ ਸਵਾਮੀ ਵਿਵੇਕਾਨੰਦ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਉਣਾ ਹੈ।

  • Share this:

    ਜਤਿਨ ਸ਼ਰਮਾ

    ਪਠਾਨਕੋਟ :ਯੁਵਕ ਸੇਵਾਵਾਂ ਵਿਭਾਗ (Department of Youth Services) ਜ਼ਿਲ੍ਹਾ ਪਠਾਨਕੋਟ (Pathankot) ਵੱਲੋਂ ਜ਼ਿਲ੍ਹਾ ਪੱਧਰੀ ਦੋ ਰੋਜ਼ਾ ਯੁਵਕ ਦਿਵਸ (youth day) ਆਰ.ਆਰ.ਐਮ.ਕੇ. ਆਰੀਆ ਮਹਿਲਾ ਕਾਲਜ ਪਠਾਨਕੋਟ ਵਿਖੇ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੁਵਕ ਸੇਵਾਵਾਂ ਵਿਭਾਗ ਪਠਾਨਕੋਟ ਦੇ ਸਹਾਇਕ ਡਾਇਰੈਕਟਰ ਰਵੀ ਪਾਲ ਨੇ ਦੱਸਿਆ ਕਿ ਇਹ ਪ੍ਰੋਗਰਾਮ ਸਵਾਮੀ ਵਿਵੇਕਾਨੰਦ ਜੀ ਨੂੰ ਸਮਰਪਿਤ ਹੈ ਅਤੇ ਇਸ ਪ੍ਰੋਗਰਾਮ ਦਾ ਮੁੱਖ ਮਕਸਦ ਨੌਜਵਾਨ ਪੀੜ੍ਹੀ ਨੂੰ ਸਵਾਮੀ ਵਿਵੇਕਾਨੰਦ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਉਣਾ ਹੈ।

    ਉਨ੍ਹਾਂ ਦੱਸਿਆ ਕਿ ਦੋ ਰੋਜ਼ਾ ਯੁਵਕ ਦਿਵਸ ਦੇ ਪਹਿਲੇ ਦਿਨ ਖੂਨਦਾਨ ਕੈਂਪ (Blood Donation Camp) ਅਤੇ ਸਵਾਮੀ ਵਿਵੇਕਾਨੰਦ (Swami Vivekananda) ਨਾਲ ਸਬੰਧਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਜਦਕਿ ਦੂਜੇ ਦਿਨ ਭਾਸ਼ਣ ਮੁਕਾਬਲੇ, ਸਲੋਗਨ ਰਾਈਟਿੰਗ ਅਤੇ ਕੁਇਜ਼ ਮੁਕਾਬਲੇ ਕਰਵਾਉਣ ਤੋਂ ਇਲਾਵਾ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ।

    First published:

    Tags: Pathankot, Vivekanand, Youth