ਜਤਿਨ ਸ਼ਰਮਾ
ਪਠਾਨਕੋਟ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ (Department of Agriculture and Farmers Welfare) ਵੱਲੋਂ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੁਪਰ ਸੀਡਰ (Super Seeder) ਨਾਲ ਕਣਕ ਦੀ ਬਿਜਾਈ (Sowing wheat) ਕਰਨ ਦੇ ਪ੍ਰਦਰਸ਼ਨੀ ਪਲਾਟ ਲਗਾ ਕੇ ਕਿਸਾਨਾਂ ਨੂੰ ਜਾਗਰੁਕ ਕੀਤਾ ਗਿਆ। ਜਿਸ ਦਾ ਡਾ. ਅਵਤਾਰ ਸਿੰਘ ਸੰਯੁਕਤ ਨਿਰਦੇਸ਼ਕ ( ਖੇਤੀਬਾੜੀ ) ਪੰਜਾਬ ਨੇ ਮੌਕੇ 'ਤੇ ਜਾਇਜ਼ਾ ਲੈਣ ਲਈ ਵਿਸ਼ੇਸ਼ ਦੌਰਾ ਕੀਤਾ। ਅੱਜ ਦੀ ਵਿਸ਼ੇਸ਼ ਮੁਹਿੰਮ ਦੀ ਅਗਵਾਈ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਕੀਤੀ । ਬਲਾਕ ਨਰੋਟ ਜੈਮਲ ਸਿੰਘ ਦੇ ਪਿੰਡ ਜਾਨੀਚੱਕ ਵਿੱਚ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਬਾਰੇ ਪ੍ਰਦਰਸ਼ਨੀ ਪਲਾਟ ਦੇ ਨਾਲ ਜਾਗਰੁਕਤਾ ਕੈਂਪ ਵੀ ਲਗਾਇਆ ਗਿਆ।
ਪਿੰਡ ਜਾਨੀਚੱਕ ਦੇ ਕਿਸਾਨ ਜਸਬੀਰ ਸਿੰਘ ਦੇ ਖੇਤਾਂ ਵਿੱਚ ਗੱਲਬਾਤ ਕਰਦਿਆਂ ਡਾ.ਅਵਤਾਰ ਸਿੰਘ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ (Environment) ਦੇ ਨਾਲ ਮਿੱਟੀ ਅਤੇ ਹਵਾ ਪ੍ਰਦੂਸ਼ਤ ਹੂੰਦੀ ਹੈ, ਜਿਸ ਨਾਲ ਮਨੁੱਖ,ਪਸ਼ੂਆਂ ਅਤੇ ਵਨਸਪਤੀ ਦੀ ਸਿਹਤ 'ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਨੇ ਕਿਹਾ ਕਿ ਮਿੱਟੀ ਸਿਹਤ ਵਿੱਚ ਸੁਧਾਰ ਕਰਨ ਲਈ ਫਸਲਾਂ ਦੀ ਰਹਿੰਦ-ਖੂੰਹਦ ਨੂੰ ਜਮੀਨ ਵਿੱਚ ਸੰਭਾਲ ਕੇ ਕਣਕ ਅਤੇ ਹੋਰ ਹਾੜੀ ਦੀਆਂ ਫਸਲਾਂ ਦੀ ਬਿਜਾਈ ਕਰਨੀ ਚਾਹੀਦੀ ਹੈ।
ਉਨ੍ਹਾਂ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਮੂਹ ਸਟਾਫ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਸ਼ਲਾਘਾ ਕੀਤੀ ਅਤੇ ਆਸ ਪ੍ਰਗਟਾਈ ਕਿ ਜ਼ਿਲ੍ਹਾ ਪਠਾਨਕੋਟ ਉੱਤਰੀ ਭਾਰਤ ਦਾ ਪਰਦੂਸ਼ਣ ਮੁਕਤ ਜ਼ਿਲ੍ਹਾ ਬਹੁਤ ਜਲਦ ਬਣ ਜਾਵੇਗਾ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਸ੍ਰ ਹਰਬੀਰ ਸਿੰਘ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵੱਲੋਂ ਇਹ ਮਾਣਮੱਤੀ ਪ੍ਰਾਪਤੀ ਕੀਤੀ ਜਾ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।