ਜਤਿਨ ਸ਼ਰਮਾ,
ਪਠਾਨਕੋਟ: ਵਿਦਿਆਰਥੀਆਂ ਵਿੱਚ ਵੋਟਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪਠਾਨਕੋਟ ਸ਼ਹਿਰ ਵਿੱਚ ਪ੍ਰਸ਼ਾਸਨ ਦੀ ਸਰਪ੍ਰਸਤੀ ਹੇਠ ਮੈਰਾਥਨ ਦੌੜ ਕਰਵਾਈ ਗਈ। ਜਿਸ ਵਿੱਚ ਵੱਡੀ ਗਿਣਤੀ ਵਿੱਚ ਸਕੂਲੀ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਇਹ ਮੈਰਾਥਨ ਪਠਾਨਕੋਟ ਦੇ ਮਿਸ਼ਨ ਚੌਕ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਚੌਰਾਹਿਆਂ 'ਤੇ ਹੁੰਦੀ ਹੋਈ ਲੋਕਾਂ ਨੂੰ ਜਾਗਰੂਕ ਕਰਦੀ ਨਜ਼ਰ ਆਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੋਣ ਤਹਿਸੀਲਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਵੋਟਰ ਸੂਚੀ ਬਣਾਉਣ ਦਾ ਕੰਮ 9 ਨਵੰਬਰ ਤੋਂ 8 ਦਸੰਬਰ ਤੱਕ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸਭ ਦੇ ਮੱਦੇਨਜ਼ਰ ਲੋਕਾਂ ਨੂੰ ਵੋਟ ਬਣਾਉਣ ਲਈ ਜਾਗਰੂਕ ਕਰਨ ਲਈ ਮੈਰਾਥਨ ਦੌੜ ਦਾ ਆਯੋਜਨ ਕੀਤਾ ਗਿਆ ਹੈ।
ਜਿਸ ਵਿੱਚ ਪਠਾਨਕੋਟ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਇਸ ਮੈਰਾਥਨ ਦਾ ਮੁੱਖ ਮਕਸਦ 18 ਸਾਲ ਦੀ ਉਮਰ ਤੱਕ ਪਹੁੰਚ ਚੁੱਕੇ ਉਨ੍ਹਾਂ ਨੌਜਵਾਨਾਂ ਨੂੰ ਵੋਟ ਬਣਾਉਣ ਬਾਰੇ ਜਾਗਰੂਕ ਕਰਨਾ ਹੈ। ਇਸ ਮੌਕੇ ਜ਼ਿਲ੍ਹਾ ਪਠਾਨਕੋਟ ਦੇ ਤਿੰਨ ਹਲਕਿਆਂ ਦੇ ਅਧਿਕਾਰੀ ਇਸ ਮੈਰਾਥਨ ਵਿੱਚ ਸ਼ਾਮਲ ਹੋਏ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।