ਜਤਿਨ ਸ਼ਰਮਾ,
ਪਠਾਨਕੋਟ: ਪਠਾਨਕੋਟ ਦੇ ਗਊਸ਼ਾਲਾ ਰੋਡ 'ਤੇ ਇਕ ਮਾਮਲਾ ਸਾਹਮਣੇ ਆਇਆ ਹੈ, ਜਿਸ 'ਚ ਕਾਰ ਚਾਲਕ ਆਪਣੇ ਦੋ ਸਾਥੀਆਂ ਸਮੇਤ ਪੈਟਰੋਲ ਪੰਪ 'ਤੇ ਕਾਰ ਵਿੱਚ ਪੈਟਰੋਲ ਭਰਵਾ ਕੇ ਮੌਕੇ ਤੋਂ ਫਰਾਰ ਹੋ ਗਿਆ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ, ਸੀਸੀਟੀਵੀ ਕੈਮਰੇ ਵਿੱਚ ਪੈਟਰੋਲ ਪੰਪ ਦਾ ਮੁਲਾਜ਼ਮ ਕਾਰ ਵਿੱਚ ਪੈਟਰੋਲ ਪਾਉਂਦਾ ਨਜ਼ਰ ਆ ਰਿਹਾ ਹੈ। ਦੂਜੇ ਪਾਸੇ ਜਦੋਂ ਉਹ ਕਾਰ ਵਿੱਚ ਪੈਟਰੋਲ ਪਾਉਣ ਤੋਂ ਬਾਅਦ ਕਾਰ ਚਾਲਕ ਤੋਂ ਪੈਟਰੋਲ ਦੇ ਪੈਸੇ ਲੈਣ ਆਇਆ ਤਾਂ ਪੈਸੇ ਦੇਣ ਦੀ ਬਜਾਏ ਕਾਰ ਚਾਲਕ ਉਥੋਂ ਕਾਰ ਭਜਾ ਕੇ ਲੈ ਗਿਆ।
ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਣ ਤੋਂ ਬਾਅਦ ਪੈਟਰੋਲ ਪੰਪ ਮਾਲਕ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ। ਫਿਲਹਾਲ ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਕਾਰ ਚਾਲਕ ਅਤੇ ਉਸਦੇ ਦੋ ਸਾਥੀਆਂ ਸਮੇਤ ਕੁੱਲ 3 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਇੰਚਾਰਜ ਮਨਦੀਪ ਸਰੰਗਲ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਕਿ ਗਊਸ਼ਾਲਾ ਰੋਡ਼ ਤੋਂ ਬਣੇ ਪੈਟਰੋਲ ਪੰਪ ਤੋਂ ਇਕ ਕਰ ਚਾਲਕ ਪੈਟਰੋਲ ਭਰਵਾ ਕੇ ਮੌਕੇ ਤੋਂ ਫਰਾਰ ਹੋ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਕਾਰ ਚਾਲਕ ਸਮੇਤ ਉਸ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਅਤੇ ਹੁਣ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।