ਪਠਾਨਕੋਟ: ਪਠਾਨਕੋਟ (Pathankot) ਸ਼ਹਿਰ ਵਿੱਚ ਸਭ ਤੋਂ ਵੱਡੀ ਸਮੱਸਿਆ ਟ੍ਰੈਫਿਕ ਦੀ ਸਮੱਸਿਆ ਹੈ, ਜਿਸ ਦਾ ਸਭ ਤੋਂ ਵੱਡਾ ਕਾਰਨ ਪਠਾਨਕੋਟ ਸ਼ਹਿਰ ਵਿੱਚੋਂ ਲੰਘਦੀ ਪਠਾਨਕੋਟ ਤੋਂ ਹਿਮਾਚਲ (Himachal) ਰੇਲਗੱਡੀ ਹੈ। ਪਠਾਨਕੋਟ ਸ਼ਹਿਰ ਤੋਂ ਚੱਲਣ ਵਾਲੀ ਇਹ ਰੇਲਗੱਡੀ ਸ਼ਹਿਰ ਦੇ 9 ਰੇਲਵੇ ਫਾਟਕਾਂ ਤੋਂ ਲੰਘਦੀ ਹੈ ਅਤੇ ਇਨ੍ਹਾਂ ਦੇ ਬੰਦ ਹੋਣ ਕਾਰਨ ਆਵਾਜਾਈ ਜਾਮ ਹੋ ਜਾਂਦੀ ਸੀ। ਇਸ ਸਭ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਠਾਨਕੋਟ ਸ਼ਹਿਰ ਦੀ ਆਵਾਜਾਈ ਨੂੰ ਦੋ ਹਿੱਸਿਆਂ ਵਿੱਚ ਵੰਡ ਦਿੱਤਾ ਗਿਆ। ਪਠਾਨਕੋਟ ਸ਼ਹਿਰ ਦੇ ਢਾਂਗੂ ਇਲਾਕੇ ਤੱਕ ਆਉਣ ਅਤੇ ਜਾਣ ਲਈ ਵੱਖ-ਵੱਖ ਸੜਕਾਂ ਦਾ ਇਸਤੇਮਾਲ ਕੀਤਾ ਗਿਆ। ਜਿਸ ਨਾਲ ਟ੍ਰੈਫਿਕ ਦੀ ਸਮੱਸਿਆ ਤੋਂ ਥੋੜ੍ਹੀ ਰਾਹਤ ਮਿਲੀ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Pathankot, Pathankot News, Punjab