ਜਤਿਨ ਸ਼ਰਮਾ
ਪਠਾਨਕੋਟ: ਪੰਜਾਬ (Punjab) ਵਿੱਚ ਮਾਈਨਿੰਗ (Mining) ਦਾ ਮੁੱਦਾ ਅਕਸਰ ਗਰਮਾਇਆ ਰਹਿੰਦਾ ਹੈ, ਭਾਵੇਂ ਇਸ ਸਮੇਂ ਪੰਜਾਬ ਵਿੱਚ ਮਾਈਨਿੰਗ ਬੰਦ ਹੈ, ਪਰ ਮਾਈਨਿੰਗ ਦਾ ਧੰਦਾ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ, ਹਰ ਰਾਤ ਸੈਂਕੜੇ ਟਰੱਕ ਜੰਮੂ-ਕਸ਼ਮੀਰ (Jammu & Kashmir) ਤੋਂ ਮਾਲ ਲੈ ਕੇ ਪੰਜਾਬ ਦੇ ਪਿੰਡਾਂ ਵਿੱਚੋਂ ਲੰਘ ਰਹੇ ਹਨ ਅਤੇ ਇਸ ਕਾਰਨ ਸਥਾਨਕ ਲੋਕਾਂ ਨੂੰ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਜੰਮੂ-ਕਸ਼ਮੀਰ ਤੋਂ ਆ ਰਹੇ ਇਨ੍ਹਾਂ ਟਰੱਕਾਂ ਕਾਰਨ ਜਿੱਥੇ ਸਥਾਨਕ ਲੋਕ ਪਰੇਸ਼ਾਨ ਹੋ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦੇ ਖਜ਼ਾਨੇ ਨੂੰ ਵੀ ਚੂਨਾ ਲੱਗ ਰਿਹਾ ਹੈ।
ਇਸ ਸਬੰਧੀ ਜਦੋਂ ਸਥਾਨਕ ਲੋਕਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪਿੰਡ ਦੇ ਬਾਹਰੋਂ ਆ ਰਹੇ ਇਨ੍ਹਾਂ ਟਰੱਕਾਂ ਕਾਰਨ ਉਹ ਰਾਤ ਨੂੰ ਸੌਣ ਤੋਂ ਅਸਮਰੱਥ ਹਨ , ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ ਅਤੇ ਇਸ ਦਾ ਅਸਰ ਪੰਜਾਬ ਸਰਕਾਰ ਦੇ ਖ਼ਜ਼ਾਨੇ 'ਤੇ ਵੀ ਪੈ ਰਿਹਾ ਹੈ। ਇਸ ਮੌਕੇ ਲੋਕਾਂ ਨੇ ਮੰਗ ਕੀਤੀ ਕਿ ਇਨ੍ਹਾਂ ਟਰੱਕਾਂ ਦੀ ਆਵਾਜਾਈ ਬੰਦ ਕੀਤੀ ਜਾਵੇ ਤਾਂ ਜੋ ਪਿੰਡ ਵਾਸੀ ਸ਼ਾਂਤੀ ਦੀ ਨੀਂਦ ਸੌਂ ਸਕਣ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP, AAP Punjab, ILLEGAL MINING, Mining, Pathankot