ਜਤਿਨ ਸ਼ਰਮਾ
ਪਠਾਨਕੋਟ: ਕਿਹਾ ਜਾਂਦਾ ਹੈ ਕਿ ਧੀਆਂ ਹਮੇਸ਼ਾ ਆਪਣੇ ਮਾਤਾ-ਪਿਤਾ ਵੱਲ ਆਕਰਸ਼ਿਤ ਹੁੰਦੀਆਂ ਹਨ, ਧੀਆਂ ਦੀ ਵੀ ਸੋਚ ਹੁੰਦੀ ਹੈ ਕਿ ਉਹ ਆਪਣੇ ਮਾਤਾ-ਪਿਤਾ ਦਾ ਨਾਂ ਰੌਸ਼ਨ ਕਰਨ ਲਈ ਕੁਝ ਕਰਨ। ਅਜਿਹੀ ਹੀ ਇੱਕ ਧੀ ਮੁਸਕਾਨ, ਜੋ ਕਿ ਪਠਾਨਕੋਟ ਸ਼ਹਿਰ ਦੇ ਨੇੜੇ ਇੱਕ ਪੇਂਡੂ ਖੇਤਰ ਦੀ ਰਹਿਣ ਵਾਲੀ ਹੈ, ਜਿਸ ਨੇ ਆਪਣੇ ਪਿਤਾ ਦੀ ਇੱਛਾ ਪੂਰੀ ਕਰਨ ਲਈ ਆਪਣੇ ਉਨ੍ਹਾਂ ਮੌਤ ਤੋਂ ਬਾਅਦ ਉਸਦੀ ਯਾਦ ਵਿੱਚ ਇੱਕ ਗੀਤ ਰਿਲੀਜ਼ ਕੀਤਾ। ਗੀਤ ਦੇ ਰਿਲੀਜ਼ ਮੌਕੇ ਮੁਸਕਾਨ ਨੇ ਕਿਹਾ ਕਿ ਉਹ ਇੱਕ ਪਛੜੇ ਪੇਂਡੂ ਖੇਤਰ ਨਾਲ ਸਬੰਧ ਰੱਖਦੀ ਹੈ, ਜਿੱਥੇ ਕੁੜੀਆਂ ਨੂੰ ਸਮਾਜ ਵਿੱਚ ਜਾ ਕੇ ਕੰਮ ਕਰਨ ਲਈ ਨਹੀਂ ਕਿਹਾ ਜਾਂਦਾ ਸੀ, ਪਰ ਮੇਰੇ ਪਿਤਾ ਚਾਹੁੰਦੇ ਸਨ ਕਿ ਉਨ੍ਹਾਂ ਦੀ ਧੀ ਸਮਾਜ ਵਿੱਚ ਵਧੀਆ ਕੰਮ ਕਰ ਕੇ ਮਾਤਾ ਪਿਤਾ ਅਤੇ ਪਿੰਡ ਦਾ ਨਾਮ ਰੌਸ਼ਨ ਕਰੇ।
ਮੁਸਕਾਨ ਨੇ ਕਿਹਾ ਕਿ ਜਿਸ ਤੋਂ ਬਾਅਦ ਮੈਂ ਗਾਇਕੀ ਅਤੇ ਮਾਡਲਿੰਗ ਦੇ ਖੇਤਰ ਵਿੱਚ ਕੰਮ ਕਰਨਾ ਸ਼ੁਰੂ ਕੀਤਾ ਪਰ ਇਸੇ ਦੌਰਾਨ ਮੇਰੇ ਪਿਤਾ ਦਾ ਦੇਹਾਂਤ ਹੋ ਗਿਆ ਜਿਸ ਤੋਂ ਬਾਅਦ ਮੈਂ ਟੁੱਟ ਕੇ ਮਾਡਲਿੰਗ ਅਤੇ ਗਾਇਕੀ ਤੋਂ ਦੂਰੀ ਬਣਾ ਲਈ। ਇਹ ਸਭ ਦੇਖ ਕੇ ਮੇਰੀ ਮਾਂ ਨੇ ਇਕ ਵਾਰ ਫਿਰ ਮੈਨੂੰ ਆਪਣੇ ਪਿਤਾ ਦੇ ਸੁਪਨੇ ਨੂੰ ਪੂਰਾ ਕਰਨ ਲਈ ਪ੍ਰੇਰਿਤ ਕੀਤਾ। ਮਾਂ ਦੀਆਂ ਗੱਲਾਂ ਤੋਂ ਪ੍ਰਭਾਵਿਤ ਹੋ ਕੇ ਮੈਂ ਇੱਕ ਵਾਰ ਫਿਰ ਆਪਣੇ ਪਿਤਾ ਦੇ ਸੁਪਨੇ ਨੂੰ ਪੂਰਾ ਕਰਨ ਲਈ ਗਾਇਕੀ ਦੇ ਖੇਤਰ ਵਿੱਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਅਤੇ ਪਹਿਲਾਂ ਗਾਣਾ ਮੈਂ ਆਪਣੇ ਪਿਤਾ ਲਈ ਗਾਇਆ।
ਮੁਸਕਾਨ ਨੇ ਕਿਹਾ ਕਿ ਅੱਜ ਮੈਨੂੰ ਮਾਣ ਮਹਿਸੂਸ ਹੋ ਰਿਹਾ ਹੈ ਕਿ ਮੈਂ ਉਸ ਸੁਪਨੇ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਹੈ ਜੋ ਮੇਰੇ ਪਿਤਾ ਨੇ ਮੇਰੇ ਲਈ ਦੇਖਿਆ ਸੀ। ਉਸ ਨੇ ਹੂਰ ਮਾਪਿਆਂ ਨੂੰ ਵੀ ਇਹ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਓ ਤਾਂ ਜੋਂ ਇਹ ਬੱਚੇ ਆਉਣ ਵਾਲੇ ਕੱਲ੍ਹ ਨੂੰ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।