ਜਤਿਨ ਸ਼ਰਮਾ
ਪਠਾਨਕੋਟ: ਸੂਬੇ ਵਿੱਚ ਕਾਂਗਰਸ (Congress) ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਸਾਬਕਾ ਸੈਨਿਕਾਂ (Ex Serviceman) ਦੀਆਂ ਜੀ.ਓ.ਜੀ ਟੀਮਾਂ (GOG Teams) ਬਣਾਈਆਂ ਗਈਆਂ ਸਨ, ਪਰ ਸੂਬੇ ਵਿੱਚ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਬਣਨ ਤੋਂ ਬਾਅਦ ਜੀ.ਓ.ਜੀ ਟੀਮਾਂ ਨੂੰ ਰੱਦ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਸਾਬਕਾ ਸੈਨਿਕਾਂ 'ਚ ਗੁੱਸਾ ਪਾਇਆ ਜਾ ਰਿਹਾ ਹੈ ਅਤੇ ਇਸ ਕਾਰਨ ਆਏ ਦਿਨਾਂ ਇਨ੍ਹਾਂ ਸਾਬਕਾ ਸੈਨਿਕਾਂ ਦੀ ਤਰਫੋਂ ਸੂਬਾ ਸਰਕਾਰ ਖਿਲਾਫ ਆਪਣਾ ਗੁੱਸਾ ਜ਼ਾਹਰ ਕੀਤਾ ਜਾ ਰਿਹਾ ਹੈ। ਇਸ ਕਾਰਨ ਅੱਜ ਸਾਬਕਾ ਸੈਨਿਕਾਂ ਨੇ ਇਕੱਠੇ ਹੋ ਕੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਸਬੰਧੀ ਇਨ੍ਹਾਂ ਸਾਬਕਾ ਸੈਨਿਕਾਂ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਪਿਛਲੀ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਅਤੇ ਸਰਕਾਰੀ ਕੰਮਾਂ 'ਚ ਲੋਕਾਂ ਦੀ ਮਦਦ ਕਰਨ ਲਈ ਰੱਖਿਆ ਗਿਆ ਸੀ ਪਰ ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਸੂਬਾ ਸਰਕਾਰ ਨੇ ਇਸ ਕਹਿ ਕੇ ਸਾਡੀਆਂ ਸੇਵਾਵਾਂ ਬੰਦ ਕਰ ਦਿੱਤੀਆਂ ਸਾਂਨੂੰ ਸਹੀ ਤਰ੍ਹਾਂ ਕੰਮ ਕਰਨਾ ਨਹੀਂ ਆਉਂਦਾ, ਜਦਕਿ ਪਿਛਲੇ 5 ਸਾਲਾਂ ਤੋਂ ਉਹ ਲੋਕਾਂ ਦੀ ਸੇਵਾ ਕਰ ਰਹੇ ਹਨ। ਸਾਬਕਾ ਸੈਨਿਕਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਸੇਵਾਵਾਂ ਜਲਦੀ ਬਹਾਲ ਨਾ ਕੀਤੀਆਂ ਗਈਆਂ ਤਾਂ 27 ਤੋਂ ਮੁੱਖ ਮੰਤਰੀ ਦੇ ਘਰ ਸੰਗਰੂਰ ਦੇ ਬਾਹਰ ਪੱਕਾ ਮੋਰਚਾ ਲਾਇਆ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Aam Aadmi Party, Bhagwant Mann, Chandigarh, Punjab