Home /pathankot /

Amritpal Singh: ਅੰਮ੍ਰਿਤਪਾਲ ਸਿੰਘ ਮਾਮਲੇ 'ਚ ਪਠਾਨਕੋਟ ਪੁਲਿਸ ਚੌਕਸ, ਹਰੇਕ ਵਾਹਨ ਦੀ ਚੰਗੀ ਤਰ੍ਹਾਂ ਕੀਤੀ ਜਾ ਰਹੀ ਜਾਂਚ

Amritpal Singh: ਅੰਮ੍ਰਿਤਪਾਲ ਸਿੰਘ ਮਾਮਲੇ 'ਚ ਪਠਾਨਕੋਟ ਪੁਲਿਸ ਚੌਕਸ, ਹਰੇਕ ਵਾਹਨ ਦੀ ਚੰਗੀ ਤਰ੍ਹਾਂ ਕੀਤੀ ਜਾ ਰਹੀ ਜਾਂਚ

X
Pathankot

Pathankot News: ਥਾਣਾ ਮੁਖੀ ਮਨਦੀਪ ਸਲਗੋਤਰਾ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਤਹਿਤ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕਰਕੇ ਹਰ ਵਾਹਨ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ |

Pathankot News: ਥਾਣਾ ਮੁਖੀ ਮਨਦੀਪ ਸਲਗੋਤਰਾ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਤਹਿਤ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕਰਕੇ ਹਰ ਵਾਹਨ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ |

  • Share this:

ਜਤਿਨ ਸ਼ਰਮਾ

ਪਠਾਨਕੋਟ: ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ (Amritpal Singh) ਨੂੰ ਫੜਨ ਲਈ ਲਗਾਤਾਰ ਮੁਹਿੰਮ ਚਲਾ ਰਹੀ ਹੈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਮਾਮਲੇ ਵਿੱਚ ਪੁਲਿਸ ਨੇ ਕਈ ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਹੈ।ਖਾਲਿਸਤਾਨ (Khalistan) ਸਮਰਥਕ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਫੜਨ ਪੰਜਾਬ ਪੁਲਿਸ ਵਲੋਂ ਲਗਾਤਾਰ ਮੁਹਿੰਮ ਜਾਰੀ ਰੱਖੀਜਾ ਰਹੀ ਹੈ। ਇਸ ਦੇ ਨਾਲ ਹੀ ਅਮਨ-ਸ਼ਾਂਤੀ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੁਲਿਸ ਨੇ ਪੰਜਾਬ ਵਿੱਚ ਵੱਖ-ਵੱਖ ਥਾਵਾਂ 'ਤੇ ਨਾਕੇ ਲਗਾਏ ਹਨ।

 ਪਠਾਨਕੋਟ ਸ਼ਹਿਰ ਵਿੱਚ ਵੀ ਪੰਜਾਬ ਪੁਲਿਸ ਦੇ ਅਧਿਕਾਰੀ ਅੰਤਰਰਾਜੀ ਨਾਕਿਆਂ ਤੋਂ ਇਲਾਵਾ ਸ਼ਹਿਰ ਵਿੱਚ ਨਾਕੇ ਲਗਾ ਕੇ ਵਾਹਰਾਂ ਦੀ ਜਾਂਚ ਕਰ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਮਨਦੀਪ ਸਲਗੋਤਰਾ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਤਹਿਤ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕਰਕੇ ਹਰ ਵਾਹਨ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ |

ਥਾਣਾ ਮੁਖੀ ਮਨਦੀਪ ਸਲਗੋਤਰਾ ਨੇ ਕਿਹਾ ਕਿ ਪਠਾਨਕੋਟ ਸ਼ਹਿਰ ਦੇ ਲੋਕ ਬਹੁਤ ਹੀ ਸ਼ਾਂਤਮਈ ਲੋਕ ਹਨ, ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਰਾਰਤੀ ਅਨਸਰਾਂ ਦੇ ਪ੍ਰਭਾਵ ਵਿੱਚ ਨਾ ਆਉਣ। ਉਨ੍ਹਾਂ ਕਿਹਾ ਕਿ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਹਰ ਸਮੇਂ ਤਤਪਰ ਹੈ। ਉਨ੍ਹਾਂ ਲੋਕਾਂ ਨੂੰ ਪੁਲਿਸ ਦਾ ਸਹਿਯੋਗ ਕਰਨ ਲਈ ਕਿਹਾ।

Published by:Drishti Gupta
First published:

Tags: Amritpal singh, Pathankot, Pathankot News, Punjab