Home /pathankot /

Pathankot News: ਖੇਤੀਬਾੜੀ ਅਧਿਕਾਰੀ ਨੇ ਕਿਸਾਨਾਂ ਨੂੰ ਦਾਲਾਂ ਦੀ ਕਾਸ਼ਤ ਕਰਨ ਬਾਰੇ ਦਿੱਤੀ ਸਲਾਹ

Pathankot News: ਖੇਤੀਬਾੜੀ ਅਧਿਕਾਰੀ ਨੇ ਕਿਸਾਨਾਂ ਨੂੰ ਦਾਲਾਂ ਦੀ ਕਾਸ਼ਤ ਕਰਨ ਬਾਰੇ ਦਿੱਤੀ ਸਲਾਹ

X
ਕਿਸਾਨਾਂ

ਕਿਸਾਨਾਂ ਨੂੰ ਦਾਲਾਂ ਦੀ ਕਾਸ਼ਤ ਕਰਨ ਬਾਰੇ ਜਾਗਰੂਕ ਕਰਦੇ ਹੋਏ ਖੇਤੀਬਾੜੀ ਅਧਿਕਾਰੀ

ਬਲਾਕ ਖੇਤੀਬਾੜੀ ਅਫਸਰ ਡਾ ਅਮਰੀਕ ਸਿੰਘ ਦੀ ਅਗਵਾਈ ਹੇਠਾਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਤੀ ਵਿਭਿਨਤਾ ਵਿਚ ਦਾਲਾਂ ਦੀ ਖੇਤੀ ਦੀ ਮਹੱਤਤਾ ਵਿਸ਼ੇ 'ਤੇ ਸਥਾਨਕ ਜਾਗਰੁਕਤਾ ਪੈਦਾ ਖੇਤੀਬਾੜੀ ਦਫਤਰ ਵਿਚ ਕਿਸਾਨ ਜਾਗਰੂਕਤਾ ਕੈੰਪ ਲਗਾਇਆ ਗਿਆ। ਕੈੰਪ ਵਿਚ ਕਿਸਾਨਾਂ ਨੇ ਵੱਧ ਚੜ ਕੇ ਹਿਸਾ ਲਿਆ।

ਹੋਰ ਪੜ੍ਹੋ ...
  • Share this:

ਜਤਿਨ ਸ਼ਰਮਾ

ਪਠਾਨਕੋਟ: ਡਾਇਰੈਕਟਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਗੁਰਵਿੰਦਰ ਸਿੰਘ ਖਾਲਸਾ ਅਤੇ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਤੀ ਵਿਭਿਨਤਾ ਵਿਚ ਦਾਲਾਂ ਦੀ ਖੇਤੀ ਦੀ ਮਹੱਤਤਾ ਵਿਸ਼ੇ 'ਤੇ ਸਥਾਨਕ ਜਾਗਰੁਕਤਾ ਪੈਦਾ ਖੇਤੀਬਾੜੀ ਦਫਤਰ ਇੰਦਰਾ ਕਾਲੋਨੀ ਵਿਚ ਕਿਸਾਨ ਜਾਗਰੂਕਤਾ ਕੈੰਪ ਲਗਾਇਆ ਗਿਆ,ਜਿਸ ਦੀ ਪ੍ਰਧਾਨਗੀ ਡਾ ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕੀਤੀ।

ਇਸ ਮੌਕੇ ਹੋਨਾਂ ਤੋਂ ਇਲਾਵਾ ਗੁਰਦਿੱਤ ਸਿੰਘ ਖੇਤੀ ਵਿਸਥਾਰ ਅਫਸਰ, ਲਵ ਕੁਮਾ ਬਲਾਕ ਤਕਨਾਲੋਜੀ ਪ੍ਰਬੰਧਕ,ਬਲਵਿੰਦਰ ਕੁਮਾਰ, ਅਮਨਦੀਪ ਸਿੰਘ,ਮਨਦੀਪ ਹੰਸ ਸਹਾਇਕ ਤਕਨਾਲੋਜੀ ਪ੍ਰਬੰਧਕ( ਆਤਮਾ), ਕਿਸਾਨ ਆਗੂ ਬਲਵਿੰਦਰ ਸਿੰਘ, ਅਗਾਂਹ ਵਾਧੂ ਕਿਸਾਨ ਕਾਰਤਿਕ ਵਾਡੇਰਾ, ਸੰਸਾਰ ਸਿੰਘ,ਰਜਿੰਦਰ ਸਿੰਘ,ਰਵਿੰਦਰ ਸਿੰਘ,ਮਾਰੂਤ ਕਪਿਲਾ ਪ੍ਰਧਾਨ ਰੋਟਰੀ ਮਿਡ ਟਾਊਨ ਕਲੱਬ ,ਪਾਰਸ ਜਨਰਲ ਸਕੱਤਰ,ਮੁਨੀਸ਼ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

ਕਿਸਾਨਾਂ ਨੂੰ ਗਰਮੀ ਰੁੱਤ ਦੇ ਮਾਂਹ ਦੀ ਕਾਸ਼ਤ ਦੇ ਤਕਨੀਕੀ ਨੁਕਤੇ ਸਾਂਝੇ ਕਰਦਿਆਂ ਡਾ ਅਮਰੀਕ ਸਿੰਘ ਨੇ ਕਿਹਾ ਕਿ ਦਾਲਾਂ ਸਾਕਾਹਾਰੀ ਲੋਕਾਂ ਦੀ ਖੁਰਾਕ ਵਿੱਚ ਅਹਿਮ ਭੂਮਿਕਾ ਨਿਭਾਉਂਦਿੀਆਂ ਹਨ।

ਉਨਾਂ ਕਿਹਾ ਕਿ ਦਾਲਾਂ ਸਮੇਤ ਸੰਤੁਲਿਤ ਖੁਰਾਕ ਲੈਣ ਨਾਲ ਅੰਦਾਜਨ 80% ਦਿਲਾਂ ਦੇ ਰੋਗ, ਸ਼ੱਕਰ, ਮੋਟਾਪਾ ਆਦਿ ਨੂੰ ਰੋਕਿਆ ਜਾ ਸਕਦਾ ਹੈ। ਉਨਾਂ ਕਿਹਾ ਕਿ ਦਾਲਾਂ ਵਾਲੀਆਂ ਫਸਲਾਂ ਨੂੰ ਅੰਤਰ ਫਸਲਾਂ ਵੱਜੋਂ ਕਾਂਸਤ ਕਰਨ ਨਾਲ ਜਿਥੇ ਵਾਧੂ ਆਮਦਨ ਮਿਲਦੀ ਹੈ ਉਥੇ ਜ਼ਮੀਨ ਸਿਹਤ ਵਿੱਚ ਸੁਧਾਰ ਹੋਣ ਨਾਲ ਮੁੱਖ ਫਸਲ ਦੀ ਪੈਦਾਵਾਰ ਵੀ ਵਧਦੀ ਹੈ।

ਉਨਾਂ ਕਿਹਾ ਕਿ ਪੰਜਾਬ ਵਿੱਚ ਸਾਉਣੀ ਦੌਰਾਨ ਕੁੱਲ 12.6 ਹਜ਼ਾਰ ਹੈਕਟੇਅਰ ਰਕਬੇ ਵਿੱਚ ਦਾਲਾਂ (ਮੂਗੀ, ਮਾਂਹ ਅਤੇ ਅਰਹਰ) ਅਤੇ ਹਾੜੀ ਦੌਰਾਨ 1.15 ਹਜ਼ਾਰ ਹੈਕਟੇਅਰ ਰਕਬੇ ਵਿੱਚ ਦਾਲਾਂ(ਛੋਲੇ,ਮਸਰ) ਦੀ ਕਾਸਤ ਕੀਤੀ ਜਾਂਦੀ ਹੈ,ਜਿਸ ਨੂੰ ਵਧਾਉਣ ਦੀ ਜ਼ਰੂਰਤ ਹੈ। ਉਨਾਂ ਕਿਹਾ ਪੰਜਾਬ ਵਿੱਚ ਜ਼ਮੀਨ ਹੇਠਲੇ ਪਾਣੀ ਦੀ ਵਧਦੀ ਸਮੱਸਿਆ ਦਾਲਾਂ ਹੇਠ ਰਕਬਾ ਵਧਾਉਣ ਨਾਲ ਘਟਾਈ ਜਾ ਸਕਦੀ ਹੈ ਅਤੇ ਦਾਲਾਂ ਦੀ ਕਾਸ਼ਤ ਕਰਨ ਨਾਲ ਰਸਾਇਣਕ ਖਾਦਾਂ 'ਤੇ ਨਿਰਭਰਤਾ ਘਟਣ ਨਾਲ ਖੇਤੀ ਲਾਗਤ ਖਰਚੇ ਘੱਟ ਹੁੰਦੇ ਹਨ।

ਡਾ ਅਮਰੀਕ ਸਿੰਘ ਨੇ ਕਿਹਾ ਕਿ ਦਾਲਾਂ ਵਾਲੀਆ ਫਸਲਾਂ ਦੀਆਂ ਜੜਾਂ ਵਿੱਚ ਹਵਾ ਵਿੱਚੋਂ ਨਾਈਟਰੋਜਨ ਖਿੱਚਣ ਦੀ ਸਮਰੱਥਾ ਹੁੰਦੀ ਹੈ ਜੋ ਫਸਲ ਦੀ ਜ਼ਰੂਰਤ ਪੂਰੀ ਕਰਦੀ ਹੈ ਅਤੇ ਨਾਈਟਰੋਜਨ ਦਾ ਕੁਝ ਹਿੱਸਾ ਜ਼ਮੀਨ ਵਿੱਚ ਅਗਲੀ ਫਸਲ ਲਈ ਰਹਿ ਜਾਂਦਾ ਹੈ।ਉਨਾਂ ਕਿਹਾ ਕਿ ਦਾਲਾਂ ਦਾ ਮੰਡੀਕਰਨ ਮਿਡ ਟਾਊਨ ਰੋਟਰੀ ਕਲੱਬ ਦੇ ਸਹਿਯੋਗ ਨਾਲ ਖਪਤਕਾਰਾਂ ਨਾਲ ਸੰਪਰਕ ਕਰਕੇ ਕੀਤਾ ਜਾਵੇਗਾ। ਗੁਰਦਿੱਤ ਸਿੰਘ ਨੇ ਕਿਹਾ ਕਿ ਭਾਵੇਂ ਝੋਨਾ-ਕਣਕ ਫਸਲੀ ਚੱਕਰ ਤੋਂ ਕਿਸਾਨਾਂ ਨੂੰ ਵਧੇਰੇ ਆਮਦਨ ਹੁੰਦੀ ਹੈ ਪ੍ਰੰਤੂ ਇਸ ਫਸਲੀ ਚੱਕਰ ਨਾਲ ਕੁਦਰਤੀ ਸੋਮਿਆਂ 'ਤੇ ਬਹੁਤ ਬੁਰਾ ਪ੍ਰਭਾਵ

Published by:Amelia Punjabi
First published:

Tags: Agriculture, Farmer, Pathankot, Pulses