ਜਤਿਨ ਸ਼ਰਮਾ
ਪਠਾਨਕੋਟ: ਭਾਰਤੀ ਫੌਜ (Indian Army) ਦੀ ਸੱਤ ਮੈਕਨਿਸਮ ਯੂਨਿਟ ਦੇ ਸ਼ਹੀਦ ਕਾਂਸਟੇਬਲ ਸੁਨੀਲ ਕੁਮਾਰ ਦਾ 16ਵਾਂ ਸ਼ਰਧਾਂਜਲੀ ਸਮਾਗਮ ਸ਼ਹੀਦ ਦੇ ਨਾਂ ’ਤੇ ਰੱਖੇ ਗਏ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਾਰਾਗੜ੍ਹ ਬੇਗੋਵਾਲ ਵਿਖੇ ਪ੍ਰਿੰਸੀਪਲ ਰਾਜ ਕੁਮਾਰ ਗੁਪਤਾ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ। ਜਿਸ ਵਿੱਚ ਰਮਨ ਬਹਿਲ ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ਹੀਦ ਦੀ ਮਾਤਾ ਜੀਤੋ ਦੇਵੀ, ਪਿਤਾ ਕੈਪਟਨ ਸੋਹਣ ਲਾਲ, ਭਰਾ ਸਤੀਸ਼ ਕੁਮਾਰ, ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਪ੍ਰਧਾਨ ਕਰਨਲ ਸਾਗਰ ਸਿੰਘ ਸਲਾਰੀਆ, ਜਨਰਲ ਸਕੱਤਰ ਕੁੰਵਰ ਰਵਿੰਦਰ ਸਿੰਘ ਵਿੱਕੀ, ਬੀ.ਐਸ.ਐਫ ਹੈੱਡ ਕੁਆਟਰ ਗੁਰਦਾਸਪੁਰ ਦੇ ਡਿਪਟੀ ਕਮਾਂਡੈਂਟ ਰਜਨੀਸ਼ ਕਸ਼ਯਪ ਆਦਿ ਹਾਜ਼ਰ ਸਨ।
ਸਭ ਤੋਂ ਪਹਿਲਾਂ ਮੁੱਖ ਮਹਿਮਾਨ ਅਤੇ ਹੋਰ ਮਹਿਮਾਨਾਂ ਨੇ ਸ਼ਹਾਦਤ ਦੀ ਜੋਤ ਜਗਾ ਕੇ ਅਤੇ ਸ਼ਹੀਦ ਦੀ ਤਸਵੀਰ ਅੱਗੇ ਸ਼ਰਧਾ ਦੇ ਫੁੱਲ ਭੇਂਟ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਅਸਿਸਟੈਂਟ ਕਮਾਂਡੈਂਟ ਡਾ: ਹਰਸਿਮਰਤ ਕੌਰ ਰੰਧਾਵਾ ਨੇ ਕਿਹਾ ਕਿ ਦੇਸ਼ ਦੀ ਸੇਵਾ ਕਰਨ ਦੇ ਕਈ ਤਰੀਕੇ ਹਨ, ਪਰ ਫ਼ੌਜ ਵਿਚ ਭਰਤੀ ਹੋਣਾ ਦੇਸ਼ ਦੀ ਸੇਵਾ ਕਰਨ ਦਾ ਸਭ ਤੋਂ ਵਧੀਆ ਤਰੀਕਾ ਹੈ | ਉਨ੍ਹਾਂ ਨੇ ਕਿਹਾ ਕਿ ਲੜਕੀਆਂ ਨੂੰ ਵੀ ਫੌਜ 'ਚ ਭਰਤੀ ਹੋਣ ਦਾ ਟੀਚਾ ਰੱਖਣਾ ਚਾਹੀਦਾ ਹੈ ਅਤੇ ਫੌਜ 'ਚ ਭਰਤੀ ਹੋਣ ਦੀ ਪ੍ਰੇਰਨਾ ਬਾਹਰੋਂ ਨਹੀਂ ਸਗੋਂ ਅੰਦਰੋਂ ਆਉਂਦੀ ਹੈ
ਕੌਂਸਲ ਦੇ ਜਨਰਲ ਸਕੱਤਰ ਕੁੰਵਰ ਰਵਿੰਦਰ ਸਿੰਘ ਵਿੱਕੀ ਨੇ ਕਿਹਾ ਕਿ 19 ਸਾਲ ਦੀ ਛੋਟੀ ਉਮਰ ਵਿੱਚ ਦੇਸ਼ 'ਤੇ ਸ਼ਹੀਦੀ ਪਾਉਣ ਵਾਲੇ ਸਿਪਾਹੀ ਸੁਨੀਲ ਕੁਮਾਰ ਅਕਸਰ ਕਿਹਾ ਕਰਦੇ ਸਨ ਕਿ ਜ਼ਿੰਦਗੀ ਲੰਬੀ ਨਹੀਂ ਹੋਣੀ ਚਾਹੀਦੀ ਅਤੇ ਉਨ੍ਹਾਂ ਨੇ ਕੁਰਬਾਨੀ ਦੇ ਕੇ ਆਪਣੇ ਸ਼ਬਦਾਂ ਨੂੰ ਸਦੀਵੀ ਬਣਾ ਦਿੱਤਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Indian Army, Pathankot, Punjab