ਜਤਿਨ ਸ਼ਰਮਾ
ਪਠਾਨਕੋਟ: ਜ਼ਿਲ੍ਹਾ ਪਠਾਨਕੋਟ ਵਿਖੇ ਪਿਛਲੇ ਦਿਨੀ ਹੋਈ ਬਰਸਾਤ ਕਾਰਨ ਕਿਸਾਨਾਂ ਦੇ ਚਿਹਰੇ 'ਤੇ ਖੁਸ਼ੀ ਆਈ ਹੈ। ਇਨ੍ਹਾਂ ਦਿਨਾਂ ਵਿੱਚ ਕਣਕ ਦੀ ਫ਼ਸਲ ਨੂੰ ਪਾਣੀ ਦੀ ਲੋੜ ਹੁੰਦੀ ਹੈ ਅਤੇ ਜੇਕਰ ਇਨ੍ਹਾਂ ਦਿਨਾਂ ਵਿੱਚ ਬਰਸਾਤ ਹੋ ਜਾਵੇ ਤਾਂ ਕਿਸਾਨਾਂ ਦੀ ਫ਼ਸਲ ਵਿੱਚ ਵਾਧਾ ਹੁੰਦਾ ਹੈ। ਇਸਦੇ ਨਾਲ ਹੀ ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਨਮੀ ਵਾਲੇ ਥਾਂ 'ਤੇ ਹੈ, ਉਨ੍ਹਾਂ ਕਿਸਾਨਾਂ ਨੂੰ ਇਹ ਬਾਰਿਸ਼ ਦਾ ਨੁਕਸਾਨ ਹੋਵੇਗਾ।
ਆਪਣਾ ਜ਼ਿਲ੍ਹਾ ਚੁਣੋ (ਪਠਾਨਕੋਟ)
ਕਿਸਾਨਾਂ ਨੇ ਦੱਸਿਆ ਕਿ ਬੇਰਾਨੀ ਜ਼ਮੀਨਾਂ ਦੇ ਲਈ ਇਹ ਬਾਰਿਸ਼ ਲਾਹੇਵੰਦ ਹੈ। ਇਸਦੇ ਨਾਲ ਹੀ ਗੰਨੇ ਦੀ ਫਸਲ ਅਤੇ ਸਰ੍ਹੋਂ ਦੀ ਫਸਲ ਦੇ ਲਈ ਵੀ ਇਹ ਬਰਸਾਤ ਲਾਹੇਵੰਦ ਹੋਵੇਗੀ। ਉੱਥੇ ਹੀ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਡਾ: ਅਮਰੀਕ ਸਿੰਘ ਨੇ ਦੱਸਿਆ ਕਿ ਇਹ ਮੀਂਹ ਫ਼ਸਲਾਂ ਲਈ ਲਾਹੇਵੰਦ ਸਾਬਤ ਹੋਵੇਗਾ | ਉਨ੍ਹਾਂ ਕਿਹਾ ਕਿ ਇਹ ਬਰਸਾਤ ਬਿਰਾਨੀ ਜ਼ਮੀਨ ਲਈ ਬਹੁਤ ਜ਼ਰੂਰੀ ਹੈ।
Published by:Drishti Gupta
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।