Home /News /pathankot /

Birth on Hospital Floor: ਅਸ਼ਵਨੀ ਸ਼ਰਮਾ ਪਹੁੰਚੇ ਪੀੜਤ ਔਰਤ ਦੇ ਘਰ,ਪੰਜਾਬ ਸਰਕਾਰ ਨੂੰ ਲਿਆ ਲੰਮੇ ਹੱਥੀਂ

Birth on Hospital Floor: ਅਸ਼ਵਨੀ ਸ਼ਰਮਾ ਪਹੁੰਚੇ ਪੀੜਤ ਔਰਤ ਦੇ ਘਰ,ਪੰਜਾਬ ਸਰਕਾਰ ਨੂੰ ਲਿਆ ਲੰਮੇ ਹੱਥੀਂ

@AshwaniSBJP

@AshwaniSBJP

ਹਾਲਹੀ ਵਿੱਚ ਸੂਬੇ ਦੇ ਸਰਹੱਦੀ ਜ਼ਿਲ੍ਹੇ ਪਠਾਨਕੋਟ ਦੇ ਸਿਵਲ ਹਸਪਤਾਲ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਸਰਕਾਰੀ ਹਸਪਤਾਲ ਦੇ ਪ੍ਰਬੰਧਾਂ ਅਤੇ ਸਟਾਫ 'ਤੇ ਸਵਾਲ ਖੜੇ ਕੀਤੇ ਹਨ।

 • Share this:

  ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦਾ ਦਾਅਵਾ ਕੀਤਾ ਜਾ ਰਿਹੈ…ਪੰਜਾਬ ਵਿੱਚ ਮਾਨ ਸਰਕਾਰ ਨੇ 100 ਤੋਂ ਵੱਧ ਆਮ ਆਦਮੀ ਕਲੀਨਿਕ ਵੀ ਸ਼ੁਰੂ ਕੀਤੇ ਹਨ। ਪਰ ਹਾਲਹੀ ਵਿੱਚ ਸੂਬੇ ਦੇ ਸਰਹੱਦੀ ਜ਼ਿਲ੍ਹੇ ਪਠਾਨਕੋਟ ਦੇ ਸਿਵਲ ਹਸਪਤਾਲ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਸਰਕਾਰੀ ਹਸਪਤਾਲ ਦੇ ਪ੍ਰਬੰਧਾਂ ਅਤੇ ਸਟਾਫ 'ਤੇ ਸਵਾਲ ਖੜੇ ਕੀਤੇ ਹਨ।

  ਦਰਅਸਲ ਜ਼ਿਲ੍ਹਾ ਪਠਾਨਕੋਟ ਦੇ ਸਿਵਲ ਹਸਪਤਾਲ 'ਚ ਜਿੱਥੇ ਇੱਕ ਪੀੜਤ ਗਰਭਵਤੀ ਔਰਤ ਜਣੇਪੇ ਲਈ ਪਹੁੰਚੀ ਤਾਂ ਲੇਬਰ ਰੂਮ ਤਾਇਨਾਤ ਸਟਾਫ਼ ਵੱਲੋਂ ਔਰਤ ਨੂੰ ਡਿਲੀਵਰੀ ਕਰਵਾਉਣ ਦੀ ਥਾਂ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ, ਜਿਸ ਕਾਰਨ ਪੀੜਤ ਔਰਤ ਨੇ ਲੇਬਰ ਰੂਮ ਦੇ ਕੋਰੀਡੋਰ 'ਚ ਬੱਚੇ ਨੂੰ ਜਨਮ ਦਿੱਤਾ। ਇਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋਈਆਂ ਹਨ।

  ਇਸ ਮਾਮਲੇ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੀੜਤ ਔਰਤ ਦੇ ਘਰ ਜਾ ਕੇ ਉਸ ਨਾਲ ਮੁਲਾਕਾਤ ਕੀਤੀ ਅਤੇ ਉਸ ਨੂੰ ਇਨਸਾਫ ਦਿਵਾਉਣ ਦਾ ਭਰੋਸਾ ਦਿੱਤਾ। ਅਸ਼ਵਨੀ ਸ਼ਰਮਾ ਨੇ ਇਸ ਸਬੰਧੀ ਅਤਪਣੇ ਅਧਿਕਾਰਕ ਟਵਿੱਟਰ ਹੈਂਡਲ 'ਤੇ ਪੋਸਟ ਵੀ ਸਾਂਝੀ ਕੀਤੀ ਹੈ।

  ਤੁਹਾਨੂੰ ਦਸ ਦਈਏ ਕਿ ਬੀਤੇ ਦਿਨੀਂ ਭਾਜਪਾ ਨੇ ਇਸ ਮੁੱਦੇ ਨੂੰ ਲੈ ਕੇ ਸਿਵਲ ਹਸਪਤਾਲ ਦੇ ਬਾਹਰ ਸਿਹਤ ਮੰਤਰੀ ਦਾ ਪੁਤਲਾ ਫੂਕਿਆ ਅਤੇ ਹਸਪਤਾਲ ਦਾ ਘਿਰਾਓ ਕਰਕੇ ਹਸਪਤਾਲ ਦੇ ਅਹਾਤੇ 'ਚ ਸੂਬਾ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਸੀ।ਭਾਜਪਾ ਵੱਲੋਂ ਕੀਤੇ ਗਏ ਵਿਰੋਧ ਪ੍ਰਦਰਸ਼ਨ ਨੰੁ ਦੇਖਦਿਆਂ ਜ਼ਿਲ੍ਹਾ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।

  Published by:Anuradha Shukla
  First published:

  Tags: BJP, Punjab BJP