Home /pathankot /

Viral Video: ਆਖਿਰ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮਹਿਲਾ ਤੋਂ ਮੰਗੀ ਮੁਆਫ਼ੀ?, ਜਾਣੋ ਕਿਉਂ

Viral Video: ਆਖਿਰ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮਹਿਲਾ ਤੋਂ ਮੰਗੀ ਮੁਆਫ਼ੀ?, ਜਾਣੋ ਕਿਉਂ

ਅਸ਼ਵਨੀ

ਅਸ਼ਵਨੀ ਸ਼ਰਮਾ ਸਥਿਤੀ ਜਾਣਨ ਲਈ ਪੀੜਤ ਦੇ ਘਰ ਪਹੁੰਚੇ

Viral Video: Ashwani Sharma ਨੇ ਗਰਭਵਤੀ ਔਰਤ ਤੋਂ ਹੱਥ ਜੋੜ ਕੇ ਮੁਆਫੀ ਵੀ ਮੰਗੀ ਅਤੇ ਕਿਹਾ ਕਿ ਵਿਧਾਇਕ ਹੋਣ ਦੇ ਨਾਤੇ ਮੈਂ ਸ਼ਰਮਿੰਦਾ ਹਾਂ ਕਿ ਮੇਰੇ ਸ਼ਹਿਰ ਦੇ ਸਰਕਾਰੀ ਹਸਪਤਾਲ ਵਿੱਚ ਅਜਿਹੀ ਘਟਨਾ ਵਾਪਰੀ ਹੈ। ਇਸ ਮੌਕੇ ਉਨ੍ਹਾਂ ਪੰਜਾਬ ਦੀ ‘ਆਪ’ ਸਰਕਾਰ ਨੂੰ ਵੀ ਘੇਰਦਿਆਂ ਕਿਹਾ ਕਿ ਸੂਬਾ ਸਰਕਾਰ ਵਧੀਆ ਸਿਹਤ ਸੇਵਾਵਾਂ ਦੇਣ ਦੀਆਂ ਵੱਡੀਆਂ-ਵੱਡੀਆਂ ?

ਹੋਰ ਪੜ੍ਹੋ ...
  • Share this:

    ਜਤਿਨ ਸ਼ਰਮਾ

    ਪਠਾਨਕੋਟ:ਪਠਾਨਕੋਟ ਸਿਵਲ ਹਸਪਤਾਲ (Civil Hospital Pathankot) ਵਿੱਚ ਪਿਛਲੇ ਕੁਝ ਦਿਨਾਂ ਤੋਂ ਹਸਪਤਾਲ ਦੇ ਲੇਬਰ ਰੂਮ ਦੇ ਬਾਹਰ ਇੱਕ ਔਰਤ ਵੱਲੋਂ ਬੱਚੀ ਨੂੰ ਜਨਮ ਦੇਣ ਦੀ ਵੀਡੀਓ ਵਾਇਰਲ (Viral Video) ਹੋ ਰਹੀ ਹੈ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਹਰ ਪਾਸੇ ਇਸ ਸ਼ਰਮਨਾਕ ਘਟਨਾ ਦੀ ਚਰਚਾ ਹੋ ਰਹੀ ਹੈ। ਇਸ ਘਟਨਾ ਤੋਂ ਬਾਅਦ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਸੂਬਾ ਸਰਕਾਰ ਨੂੰ ਘੇਰਦੇ ਨਜ਼ਰ ਆ ਰਹੇ ਹਨ। ਹਾਲ ਹੀ ਵਿੱਚ ਭਾਜਪਾ ਵਰਕਰਾਂ ਨੇ ਸਿਵਲ ਹਸਪਤਾਲ ਦੇ ਬਾਹਰ ਸਿਹਤ ਮੰਤਰੀ ਦਾ ਪੁਤਲਾ ਫੂਕਿਆ ਅਤੇ ਅੱਜ ਭਾਜਪਾ ਦੇ ਸੂਬਾ ਪ੍ਰਧਾਨ ਅਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ (Ashwani Sharma) ਪੀੜਤ ਔਰਤ ਦਾ ਹਾਲ-ਚਾਲ ਪੁੱਛਣ ਲਈ ਉਨ੍ਹਾਂ ਦੇ ਘਰ ਗਏ।

    ਅਸ਼ਵਨੀ ਸ਼ਰਮਾ ਨੇ ਗਰਭਵਤੀ ਔਰਤ (Pregnant Woman) ਤੋਂ ਹੱਥ ਜੋੜ ਕੇ ਮੁਆਫ਼ੀ ਵੀ ਮੰਗੀ ਅਤੇ ਕਿਹਾ ਕਿ ਵਿਧਾਇਕ ਹੋਣ ਦੇ ਨਾਤੇ ਮੈਂ ਸ਼ਰਮਿੰਦਾ ਹਾਂ ਕਿ ਮੇਰੇ ਸ਼ਹਿਰ ਦੇ ਸਰਕਾਰੀ ਹਸਪਤਾਲ ਵਿੱਚ ਅਜਿਹੀ ਘਟਨਾ ਵਾਪਰੀ ਹੈ।ਇਸ ਮੌਕੇ ਉਨ੍ਹਾਂ ਪੰਜਾਬ (Punjab) ਦੀ ‘ਆਪ’ ਸਰਕਾਰ ਨੂੰ ਵੀ ਘੇਰਦਿਆਂ ਕਿਹਾ ਕਿ ਸੂਬਾ ਸਰਕਾਰ ਵਧੀਆ ਸਿਹਤ ਸੇਵਾਵਾਂ ਦੇਣ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰਦੀ ਹੈ ਪਰ ਅਸਲ ਵਿੱਚ ਅਜਿਹਾ ਕੁਝ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਮੈਂ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ (Bhagwant Maan) ਨੂੰ ਅਪੀਲ ਕਰਦਾ ਹਾਂ ਕਿ ਉਹ ਪੰਜਾਬ ਦਾ ਸਿਹਤ ਵਿਭਾਗ ਦਿੱਲੀ ਮਾਡਲ ਵਰਗਾ ਨਾ ਬਣਾਉਣ, ਉਹ ਪੰਜਾਬ ਦੀ ਤਰਜ਼ 'ਤੇ ਰਹਿਣ।

    ਇਸ ਦੇ ਨਾਲ ਹੀ ਉਨ੍ਹਾਂ ਸਾਰੀ ਘਟਨਾ ਅਤੇ ਕਾਰਵਾਈ ਬਾਰੇ ਵੀ ਗੱਲ ਕੀਤੀ, ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਜੋ ਵੀ ਦੋਸ਼ੀ ਹੈ, ਉਸ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ। ਉੱਥੇ ਹੀ ਪੀੜਤ ਔਰਤ ਦੇ ਪਤੀ ਨੇ ਦੱਸਿਆ ਕਿ ਬੀਤੀ ਰਾਤ ਸਿਹਤ ਵਿਭਾਗ ਦੇ ਕੁਝ ਮੁਲਾਜ਼ਮ ਉਸ ਦੇ ਘਰ ਆਏ ਸਨ ਅਤੇ ਔਰਤ ਦੇ ਟੈਸਟ ਕਰਵਾਉਣ ਦੀ ਗੱਲ ਕਰ ਰਹੇ ਸਨ। ਉਨ੍ਹਾਂ ਸਰਕਾਰ ਦੀ ਸਿਹਤ ਵਿਵਸਥਾ 'ਤੇ ਕਈ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਜਦੋਂ ਔਰਤ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਕਿਸੇ ਨੇ ਉਸ ਦੀ ਸੰਭਾਲ ਨਹੀਂ ਕੀਤੀ ਅਤੇ ਹੁਣ ਸਰਕਾਰੀ ਹਸਪਤਾਲ ਦੇ ਮੁਲਾਜ਼ਮ ਘਰ ਆ ਕੇ ਮਰੀਜ਼ ਦਾ ਹਾਲ-ਚਾਲ ਪੁੱਛ ਰਹੇ ਹਨ।

    First published:

    Tags: Ashwani Sharma, Punjab BJP