Home /pathankot /

Pathankot - BJP Punjab President Ashwani Sharma ਨੇ ਪੰਜਾਬ ਸਰਕਾਰ ਨੂੰ ਘੇਰਿਆ

Pathankot - BJP Punjab President Ashwani Sharma ਨੇ ਪੰਜਾਬ ਸਰਕਾਰ ਨੂੰ ਘੇਰਿਆ

X
ਭਾਜਪਾ

ਭਾਜਪਾ ਪੰਜਾਬ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਆਪਣੇ ਹੀ ਮੰਤਰੀ ਭ੍ਰਿਸ਼ਟਾਚਾਰ ਵਿੱਚ ਲਿਪਤ ਹਨ, ਉਨ੍ਹਾਂ ਦੇ ਵਿਧਾਇਕ ਦੇ ਪਿਤਾ ਰਿਸ਼ਵਤ ਲੈਂਦੇ ਫੜੇ ਜਾਂਦੇ ਹਨ ਪਰ ਕੋਈ ਕਾਰਵਾਈ ਨਹੀਂ ਹੁੰਦੀ।

ਭਾਜਪਾ ਪੰਜਾਬ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਆਪਣੇ ਹੀ ਮੰਤਰੀ ਭ੍ਰਿਸ਼ਟਾਚਾਰ ਵਿੱਚ ਲਿਪਤ ਹਨ, ਉਨ੍ਹਾਂ ਦੇ ਵਿਧਾਇਕ ਦੇ ਪਿਤਾ ਰਿਸ਼ਵਤ ਲੈਂਦੇ ਫੜੇ ਜਾਂਦੇ ਹਨ ਪਰ ਕੋਈ ਕਾਰਵਾਈ ਨਹੀਂ ਹੁੰਦੀ।

  • Share this:

ਜਤਿਨ ਸ਼ਰਮਾ


ਪਠਾਨਕੋਟ:ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸਵਾਲਾਂ ਦੇ ਘੇਰੇ ਵਿੱਚ ਹਨ, ਜਿਸ ਕਾਰਨ ਹੁਣ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਉਨ੍ਹਾਂ 'ਤੇ ਸਵਾਲ ਚੁੱਕੇ ਹਨ। ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਪਠਾਨਕੋਟ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਆਰਡੀਐਫ ਫੰਡ ਇਸ ਲਈ ਜਾਰੀ ਨਹੀਂ ਕੀਤੇ ਜਾ ਰਹੇ ਕਿਉਂਕਿ ਐਨਓਸੀ ਸਰਕਾਰਾਂ ਵੱਲੋਂ ਦੇਣੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਐਨਓਸੀ ਦੇਣ ਤੱਕ ਫੰਡ ਜਾਰੀ ਨਹੀਂ ਹੋਣਗੇ। ਪੰਜਾਬ ਸਰਕਾਰ ਆਪਣੀ ਨਾਕਾਮੀ ਛੁਪਾਉਣ ਲਈ ਰੌਲਾ ਪਾ ਰਹੀ ਹੈ।


ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸੀ.ਐਮ ਭਗਵੰਤ ਮਾਨ ਨੇ ਕੇਂਦਰ ਵਲੋਂ ਕਰਵਾਈ ਜਾ ਰਹੀ ਨੀਤੀ ਆਯੋਗ ਦੀ ਮੀਟਿੰਗ ਦਾ ਬਾਈਕਾਟ ਇਸ ਲਈ ਨਹੀਂ ਕੀਤਾ ਕਿ ਕੇਂਦਰ ਵਲੋਂ ਆਰਡੀਐਫ ਫੰਡ ਜਾਰੀ ਨਹੀਂ ਕੀਤੇ ਗਏ, ਬਲਕਿ ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਲਈ ਕੇਂਦਰ ਦੀ ਬੈਠਕ ਦਾ ਬਾਈਕਾਟ ਕੀਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਵੀ ਪੂਰੀ ਤਰ੍ਹਾਂ ਨਾਲ ਢਹਿ ਚੁੱਕੀ ਹੈ, ਸਰਕਾਰ ਇਸ ਪਾਸੇ ਧਿਆਨ ਨਹੀਂ ਦੇ ਰਹੀ, ਪੰਜਾਬ ਵਿੱਚ ਹਰ ਰੋਜ਼ ਵੱਖ-ਵੱਖ ਥਾਵਾਂ 'ਤੇ ਘਟਨਾਵਾਂ ਵਾਪਰ ਰਹੀਆਂ ਹਨ, ਜਿਸ ਕਾਰਨ ਪੰਜਾਬ ਵਿੱਚ ਕਾਨੂੰਨ ਵਿਵਸਥਾ ਹੋਰ ਵੀ ਬਦਤਰ ਹੋਵੇਗੀ।


ਭਾਜਪਾ ਪੰਜਾਬ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਆਪਣੇ ਹੀ ਮੰਤਰੀ ਭ੍ਰਿਸ਼ਟਾਚਾਰ ਵਿੱਚ ਲਿਪਤ ਹਨ, ਉਨ੍ਹਾਂ ਦੇ ਵਿਧਾਇਕ ਦੇ ਪਿਤਾ ਰਿਸ਼ਵਤ ਲੈਂਦੇ ਫੜੇ ਜਾਂਦੇ ਹਨ ਪਰ ਕੋਈ ਕਾਰਵਾਈ ਨਹੀਂ ਹੁੰਦੀ, ਜਿੱਥੋਂ ਤੱਕ ਭਾਜਪਾ ਦਾ ਕਹਿਣਾ ਹੈ ਕਿ ਸਿਆਸੀ ਰੰਜਿਸ਼ ਨਾਲ ਕੋਈ ਕਾਰਵਾਈ ਨਹੀਂ ਹੋਣੀ ਚਾਹੀਦੀ, ਜੇਕਰ ਕੋਈ ਦੋਸ਼ੀ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ।

First published:

Tags: Ashwani Sharma, Pathankot