Home /pathankot /

ਕੈਬਨਿਟ ਮੰਤਰੀ ਨੇ ਹਲਕਾ ਭੋਆ ਦੇ ਵੱਖ-ਵੱਖ ਪਿੰਡਾਂ ਵਿਚ ਵੰਡੀਆਂ ਲੱਖਾਂ ਦੀਆਂ ਗ੍ਰਾਂਟਾਂ

ਕੈਬਨਿਟ ਮੰਤਰੀ ਨੇ ਹਲਕਾ ਭੋਆ ਦੇ ਵੱਖ-ਵੱਖ ਪਿੰਡਾਂ ਵਿਚ ਵੰਡੀਆਂ ਲੱਖਾਂ ਦੀਆਂ ਗ੍ਰਾਂਟਾਂ

ਲਾਲ ਚੰਦ ਕਟਾਰੂਚੱਕ (file photo)

ਲਾਲ ਚੰਦ ਕਟਾਰੂਚੱਕ (file photo)

ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਧਾਨ ਸਭਾ ਹਲਕਾ ਭੋਆ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਲੱਖਾਂ ਰੁਪਏ ਦੀਆਂ ਗ੍ਰਾਂਟਾਂ ਵੰਡਣ ਮੌਕੇ ਕੀਤਾ। ਇਸ ਦੌਰਾਨ ਕੈਬਨਿਟ ਮੰਤਰੀ ਪੰਜਾਬ ਨੇ ਵਿਧਾਨ ਸਭਾ ਹਲਕਾ ਭੋਆ ਦੇ ਪਿੰਡਾਂ ਦਾ ਦੌਰਾ ਕੀਤਾ।

  • Share this:

ਜਤਿਨ ਸ਼ਰਮਾ


ਪਠਾਨਕੋਟ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Bhagwant Maan) ਦੀ ਯੋਗ ਅਗਵਾਈ ਹੇਠ ਪੰਜਾਬ ਭਰ ਸਣੇ ਜ਼ਿਲ੍ਹਾ ਪਠਾਨਕੋਟ (Pathankot) ਅਤੇ ਵਿਧਾਨ ਸਭਾ ਹਲਕਾ ਭੋਆ ਦੇ ਪਿੰਡਾਂ ਵਿਚ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਇਹ ਪ੍ਰਗਟਾਵਾ ਅੱਜ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਪੰਜਾਬ ਦੇ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਨੇ ਵਿਧਾਨ ਸਭਾ ਹਲਕਾ ਭੋਆ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਲੱਖਾਂ ਰੁਪਏ ਦੀਆਂ ਗ੍ਰਾਂਟਾਂ ਵੰਡਣ ਮੌਕੇ ਕੀਤਾ। ਇਸ ਦੌਰਾਨ ਕੈਬਨਿਟ ਮੰਤਰੀ ਪੰਜਾਬ ਨੇ ਵਿਧਾਨ ਸਭਾ ਹਲਕਾ ਭੋਆ ਦੇ ਪਿੰਡਾਂ ਅਮਨ ਸਾਜਦਾ, ਮਸਤਪੁਰ ਕੁਲੀਆਂ, ਘੇਰ ਅਤੇ ਹੋਰ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ।


ਇਸ ਦੌਰਾਨ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਵਿਧਾਨ ਸਭਾ ਹਲਕਾ ਭੋਆ ਦੇ 7 ਪਿੰਡਾਂ ਦੇ ਸਕੂਲਾਂ ਦੇ ਵਿਕਾਸ ਲਈ 43 ਲੱਖ 82 ਹਜ਼ਾਰ ਰੁਪਏ ਸਕੂਲਾਂ ਵਿੱਚ ਨਵੇਂ ਕਮਰੇ ਬਣਾਉਣ ਅਤੇ ਹੋਰ ਵਿਕਾਸ ਕਾਰਜਾਂ ਲਈ ਦਿੱਤੇ। ਉਨ੍ਹਾਂ ਦੱਸਿਆ ਕਿ ਪਿੰਡ ਐਮਾਂ ਸਜਦਾ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੇ ਲਈ 5 ਲੱਖ ਰੁਪਏ ਦੀ ਰਾਸੀ ਦਿੱਤੀ ਗਈ, ਇਸੇ ਹੀ ਤਰ੍ਹਾਂ ਪਿੰਡ ਮਸਤਪੁਰ ਕੂਲੀਆਂ ਵਿੱਚ 5 ਲੱਖ 72 ਹਜਾਰ ਰੁਪਏ ਦੀ ਰਾਸੀ ਸੋਲਿਡ ਵੇਸਟ ਮੈਨਜਮੈਂਟ, ਸੋਲਰ ਲਾਈਟ ਅਤੇ ਵੱਖ ਵੱਖ ਵਿਕਾਸ ਕਾਰਜਾਂ ਲਈ ਦਿੱਤੇ ਗਏ ਹਨ, ਪਿੰਡ ਘੇਰ ਅੰਦਰ ਵੀ ਸੋਲਰ ਲਾਈਟਾਂ ਅਤੇ ਗਲੀਆਂ ਨਾਲੀਆਂ ਦੇ ਨਿਰਮਾਣ ਦੇ ਲਈ 2 ਲੱਖ 40 ਹਜਾਰ ਰੁਪਏ ਦੀ ਰਾਸੀ ਦਿੱਤੀ ਗਈ ਹੈ।

ਵੱਖ-ਵੱਖ ਪਿੰਡਾਂ ਨੂੰ ਸੰਬੋਧਨ ਕਰਦਿਆਂ ਲਾਲ ਚੰਦ ਕਟਾਰੂਚੱਕ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕੋਈ ਢਿੱਲ ਨਹੀਂ ਆਉਣ ਦਿੱਤੀ ਜਾਵੇਗੀ, ਜੋ ਵੀ ਸਮੱਸਿਆ ਸਾਡੇ ਧਿਆਨ ਵਿੱਚ ਲਿਆਂਦੀ ਜਾਵੇਗੀ, ਉਨ੍ਹਾਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ ਅਤੇ ਵਿਕਾਸ ਵੀ ਕਰਵਾਇਆ ਜਾਵੇਗਾ।


Published by:Gurwinder Singh
First published:

Tags: Lal Chand Kataruchak