ਜਤਿਨ ਸ਼ਰਮਾ
ਪਠਾਨਕੋਟ: ਡਾਕਟਰੀ ਇਲਾਜ ਦੀਆਂ ਵਧਦੀਆਂ ਕੀਮਤਾਂ ਕਾਰਨ ਲੋਕ ਸਰੀਰਕ ਦਰਦ ਤੋਂ ਰਾਹਤ ਪਾਉਣ ਲਈ ਬਿਨਾਂ ਡਾਕਟਰੀ ਸਲਾਹ ਲਏ ਦਰਦ ਨਿਵਾਰਕ (Painkiller) ਦਵਾਈਆਂ ਦਾ ਸਹਾਰਾ ਲੈ ਰਹੇ ਹਨ ਅਤੇ ਇਨ੍ਹਾਂ ਦਰਦ ਨਿਵਾਰਕ ਦਵਾਈਆਂ ਦੀ ਸਭ ਤੋਂ ਵੱਧ ਵਰਤੋਂ ਕਰਨ ਵਾਲੇ ਲੋਕ ਮੱਧ ਵਰਗ (Middle class) ਦੇ ਲੋਕ ਹਨ। ਜ਼ਿਆਦਾਤਰ ਲੋਕ ਇਹ ਨਹੀਂ ਜਾਣਦੇ ਕਿ ਕੁਝ ਸਮੇਂ ਦੀ ਰਾਹਤ ਦੇਣ ਵਾਲੀ ਇਹ ਪੇਨ ਕਿੱਲਰ ਦੀ ਰੋਜ਼ਾਨਾ ਵਰਤੋ ਕਰਨ ਨਾਲ ਮਨੁੱਖ ਕਈ ਭਿਆਨਕ ਬਿਮਾਰੀਆਂ ਨੂੰ ਸੱਦਾ ਦੇ ਰਿਹਾ ਹੈ।
ਇਸ ਸਬੰਧੀ ਸਾਬਕਾ ਐਸ.ਐਮ.ਓ ਡਾ.ਭੁਪਿੰਦਰ ਸਿੰਘ (Dr. Bhupinder Singh) ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਦਰਦ ਕੋਈ ਬਿਮਾਰੀ ਨਹੀਂ ਸਗੋਂ ਬਿਮਾਰੀ ਦੀ ਨਿਸ਼ਾਨੀ ਹੈ। ਪਰ ਮਨੁੱਖ ਉਸ ਦੇ ਇਲਾਜ ਤੋਂ ਪਰਹੇਜ਼ ਕਰਦਾ ਹੈ ਅਤੇ ਦਰਸ ਨਿਵਾਰਕ ਗੋਲੀ ਦੀ ਮਦਦ ਨਾਲ ਆਪਣਾ ਰੋਜ਼ਾਨਾ ਦਾ ਕੰਮ ਕਰਦਾ ਰਹਿੰਦਾ ਹੈ। ਉਨ੍ਹਾਂ ਨੇ ਕਿਹਾ ਕਿ ਮਨੁੱਖ ਨੇ ਦਰਦ ਨਿਵਾਰਕ ਦਵਾਈਆਂ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾ ਲਿਆ ਹੈ ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਨੇ ਕਿਹਾ ਕਿ ਦਰਦ ਨਿਵਾਰਕ ਦਵਾਈਆਂ ਦੇ ਜ਼ਿਆਦਾ ਸੇਵਨ ਨਾਲ ਲੋਕ ਕਈ ਗੰਭੀਰ ਬਿਮਾਰੀਆਂ ਜਿਵੇਂ ਕਿ ਕਿਡਨੀ ਦੀ ਬੀਮਾਰੀ, ਜਿਗਰ ਦੀ ਬੀਮਾਰੀ, ਐਲਰਜੀ, ਪੇਟ ਫੁੱਲਣਾ ਅਤੇ ਖਾਰਸ਼ ਆਦਿ ਤੋਂ ਪੀੜਤ ਹੋ ਰਹੇ ਹਨ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਕੋਈ ਸਰੀਰਕ ਦਰਦ ਹੈ ਤਾਂ ਉਹ ਕਿਸੇ ਚੰਗੇ ਡਾਕਟਰ ਤੋਂ ਆਪਣੀ ਜਾਂਚ ਕਰਵਾਉਣ ਅਤੇ ਡਾਕਟਰ ਦੀ ਸਲਾਹ ਤੋਂ ਬਿਨਾਂ ਦਰਦ ਨਿਵਾਰਕ ਦਵਾਈ ਨਹੀਂ ਲੈਣੀ ਚਾਹੀਦੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।