ਸੁਖਜਿੰਦਰ ਕੁਮਾਰ
ਪਠਾਨਕੋਟ: ਚੇਤ ਨਵਰਾਤਰਿਆਂ ਦੇ ਚੱਲਦਿਆਂ, ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਲੋਕ ਵੱਡੀ ਗਿਣਤੀ ਵਿੱਚ ਦੇਵੀ ਦੇ ਦਰਸ਼ਨਾਂ ਲਈ ਮੰਦਰਾਂ ਵਿੱਚ ਪਹੁੰਚ ਰਹੇ ਹਨ।
ਅਜਿਹਾ ਹੀ ਕੁਝ ਪਠਾਨਕੋਟ ਦੇ ਬਾਗ ਵਾਲੀ ਮਾਤਾ ਦੇ ਪ੍ਰਾਚੀਨ ਮੰਦਰ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਜਿੱਥੇ ਸ਼ਰਧਾਲੂਆਂ ਦੀ ਭਾਰੀ ਭੀੜ ਦੇਖਣ ਨੂੰ ਮਿਲ ਰਹੀ ਹੈ। ਮਾਤਾ ਦੇ ਦਰਬਾਰ ਵਿੱਚ ਸ਼ਰਧਾਲੂਆਂ ਵੱਲੋਂ ਹਾਜ਼ਰੀ ਲਗਵਾਈ ਜਾ ਰਹੀ ਹੈ।
ਛੇਵੀਂ ਨਵਰਾਤਰੀ 'ਤੇ ਮਾਤਾ ਕਾਤਿਆਨੀ ਨੂੰ ਮਨਾਉਣ ਲਈ ਸ਼ਰਧਾਲੂ ਮੰਦਰ ਵਿੱਚ ਪੂਜਾ ਅਰਚਨਾ ਕਰ ਰਹੇ ਹਨ। ਪੁਰਾਤਨ ਮੰਦਰ ਹੋਣ ਕਾਰਨ ਇਸ ਦੀ ਮਾਨਤਾ ਹੈ। ਇਸ ਮੰਦਿਰ ਵਿੱਚ ਬਹੁਤ ਸਾਰੇ ਲੋਕ ਦੂਰ-ਦੂਰ ਤੋਂ ਮੱਥਾ ਟੇਕਣ ਲਈ ਆਉਂਦੇ ਹਨ ਅਤੇ ਸ਼ਰਧਾਲੂ ਨਵਰਾਤਰੀ ਨੂੰ ਤਿਉਹਾਰ ਵਜੋਂ ਮਨਾਉਂਦੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Hindu Temple, Navratri, Pathankot