ਪਠਾਨਕੋਟ: ਬਾਲ ਸੁਰੱਖਿਆ ਯੂਨਿਟ (Child Protection Unit) ਪਠਾਨਕੋਟ (Pathankot) ਵੱਲੋਂ ਬਾਲ ਸੁਰੱਖਿਆ ਅਫ਼ਸਰ ਜੋਤੀ ਸਰਮਾ ਦੀ ਦੇਖ-ਰੇਖ ਹੇਠ ਬੈਗਰ ਐਕਟ (Beggar Act) ਤਹਿਤ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ | ਜਿਸ ਤਹਿਤ ਟੀਮ ਨੇ ਬੱਸ ਸਟੈਂਡ (Bus Stand) ਅਤੇ ਕਾਲੀ ਮਾਤਾ ਮੰਦਰ ਰੋਡ (Kali Mata Mandir Road) ਪਠਾਨਕੋਟ ਵਿਖੇ ਵਿਸ਼ੇਸ਼ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਅੱਜ ਦੀ ਚੈਕਿੰਗ ਅਭਿਆਨ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਚਲਾਇਆ ਗਿਆ ਹੈ, ਜਿਸ ਦੌਰਾਨ ਇਹ ਚੈਕਿੰਗ ਕੀਤੀ ਗਈ ਉਸ ਉਪਰੋਕਤ ਦੋਵਾਂ ਥਾਵਾਂ 'ਤੇ ਬੱਚਿਆਂ ਵਲੋਂ ਕਿਸੇ ਕਿਸਮ ਦੀ ਭੀਖ ਤਾਂ ਨਹੀਂ ਮੰਗੀ ਜਾ ਰਹੀ।
ਇਸ ਮੌਕੇ 'ਤੇ ਜਾਣਕਾਰੀ ਦਿੰਦਿਆਂ ਜੋਤੀ ਸਰਮਾ ਨੇ ਦੱਸਿਆ ਕਿ ਬਾਲ ਐਕਟ-2015 ਦੀ ਧਾਰਾ 76 ਅਤੇ ਭਿਖਾਰੀ ਐਕਟ 1971 ਤਹਿਤ ਕਾਰਵਾਈ ਕਰਕੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਕੋਈ ਵੀ ਬੱਚਿਆਂ ਤੋਂ ਭੀਖ ਨਹੀਂ ਮੰਗਾ ਰਿਹਾ। ਉਨ੍ਹਾਂ ਕਿਹਾ ਕਿ ਅੱਜ ਦੀ ਜਾਂਚ ਦੌਰਾਨ ਕੋਈ ਵੀ ਬੱਚਾ ਭੀਖ ਮੰਗਦਾ ਨਹੀਂ ਪਾਇਆ ਗਿਆ।
ਉਨ੍ਹਾਂ ਕਿਹਾ ਕਿ ਜੇਕਰ ਕੋਈ ਨਿਯਮਾਂ ਦੀ ਉਲੰਘਣਾ ਕਰਦਾ ਹੈ ਅਤੇ ਬੱਚਿਆਂ ਤੋਂ ਭੀਖ ਮੰਗਵਾਉਂਦਾ ਹੈ ਤਾਂ ਇਹ ਕਾਨੂੰਨੀ ਜੁਰਮ ਹੈ ਅਤੇ ਅਜਿਹਾ ਕਰਨ ਵਾਲੇ ਵਿਅਕਤੀ ਵਿਰੁੱਧ ਸਜ਼ਾ ਅਤੇ ਜ਼ੁਰਮਾਨਾ ਜਾਂ ਦੋਵੇਂ ਹੋ ਸਕਦੇ ਹਨ। ਉਨ੍ਹਾਂ ਉਪਰੋਕਤ ਸਥਾਨਾਂ 'ਤੇ ਲੋਕਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਵਿਅਕਤੀ ਉਪਰੋਕਤ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੀ ਸੂਚਨਾ ਚਾਈਲਡ ਹੈਲਪ ਲਾਈਨ ਨੰਬਰ (Helpline Number) 1098 'ਤੇ ਵੀ ਦਿੱਤੀ ਜਾ ਸਕਦੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Child care, Pathankot, Protection, Punjab