ਜਤਿਨ ਸ਼ਰਮਾ
ਪਠਾਨਕੋਟ: ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ (Cabinet minister Lal chand Kataruchak)ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਪਠਾਨਕੋਟ (Pathankot) ਪਹੁੰਚੇ। ਵਰਕਰਾਂ ਵੱਲੋਂ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਸ਼ਹਿਰ ਭਰ ਵਿੱਚ ਰੋਡ ਸ਼ੋਅ ਕੱਢਿਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਾਲਚੰਦ ਨੇ ਦੱਸਿਆ ਕਿ 1 ਅਪ੍ਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਹੋਣ ਜਾ ਰਹੀ ਹੈ, ਜਿਸ ਲਈ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਸਬੰਧੀ ਉਹ ਪਹਿਲਾਂ ਹੀ ਅਧਿਕਾਰੀਆਂ ਨਾਲ ਮੀਟਿੰਗ ਵੀ ਕਰ ਚੁੱਕੇ ਹਨ।ਦਿੱਲੀ ਦੇ ਪ੍ਰਦੂਸ਼ਣ 'ਤੇ ਪਰਗਟ ਸਿੰਘ ਦੇ ਟਵੀਟ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਹਮੇਸ਼ਾ ਪੰਜਾਬ ਦੀ ਬਿਹਤਰੀ ਲਈ ਸੋਚਿਆ ਹੈ, ਪੰਜਾਬ ਦੇ ਨਾਲ-ਨਾਲ ਦਿੱਲੀ ਵੀ ਆਪਣੀ ਹੈ। ਉਨ੍ਹਾਂ ਕਿਹਾ ਕਿ 'ਆਪ' (Aam admi party) ਦੀ ਸਰਕਾਰ ਪੰਜਾਬ ਦੀ ਬਿਹਤਰੀ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਪਹਿਲੀ ਵਾਰ ਅਜਿਹੀ ਸਰਕਾਰ ਆਈ ਹੈ, ਜਿਸ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜ ਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ 'ਤੇ ਛੁੱਟੀ ਦਾ ਐਲਾਨ ਕੀਤਾ ਹੈ ਅਤੇ ਸਰਕਾਰ ਨੇ ਸ਼ਹੀਦੇ ਆਜ਼ਮ ਭਗਤ ਸਿੰਘ ਅਤੇ ਬਾਬਾ ਸਾਹਿਬ ਅੰਬੇਡਕਰ ਦਾ ਬੁੱਤ ਲਗਾਉਣ ਦਾ ਐਲਾਨ ਵੀ ਕੀਤਾ ਹੈ। ਰਾਜ ਸਭਾ ਚੋਣਾਂ ਦੇ ਵਿਰੋਧ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਰਾਜ ਸਭਾ 'ਚ ਕਿਸੇ ਵੀ ਸੂਬੇ ਤੋਂ ਮੈਂਬਰ ਚੁਣੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਡਾ.ਮਨਮੋਹਨ ਸਿੰਘ ਵੀ ਅਸਾਮ ਤੋਂ ਵੀ ਰਾਜ ਸਭਾ ਦੇ ਮੈਂਬਰ ਚੁਣੇ ਗਏ ਸਨ।
ਇਸ ਸਵਾਲ ਦੇ ਜਵਾਬ ਵਿੱਚ ਕਿ ਪੰਜਾਬ ਵਿੱਚ ਕੋਲਾ ਖਤਮ ਹੋਣ ਦੀ ਕਗਾਰ 'ਤੇ ਹੈ ਅਤੇ ਇੱਥੇ ਬਿਜਲੀ ਸੰਕਟ ਪੈਦਾ ਹੋ ਸਕਦਾ ਹੈ, ਲਾਲਚੰਦ ਨੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਦਾ ਸੰਕਟ ਨਹੀਂ ਹੋਵੇਗਾ, ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਉਨ੍ਹਾਂ ਕਿਹਾ ਕਿ ਜੰਗਲਾਤ ਮਾਫੀਆ 'ਤੇ ਵੀ ਸ਼ਿਕੰਜਾ ਕੱਸਿਆ ਜਾਵੇਗਾ ਅਤੇ ਉਨ੍ਹਾਂ ਇਹ ਵੀ ਕਿਹਾ ਕਿ ਪਠਾਨਕੋਟ 'ਚ ਬਦਲਾਖੋਰੀ ਦੀ ਰਾਜਨੀਤੀ ਨਹੀਂ ਹੋਣ ਦਿੱਤੀ ਜਾਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Agriculture, Farmers, Pathankot, Punjab