ਜਤਿਨ ਸ਼ਰਮਾ
ਪਠਾਨਕੋਟ: ਜ਼ਿਲ੍ਹਾ ਪ੍ਰਸ਼ਾਸਨ ਪਠਾਨਕੋਟ ਵੱਲੋਂ ਵੀ ਪਿੰਡ-ਪਿੰਡ ਪਹੁੰਚ ਕੇ ਲੋਕਾਂ ਨਾਲ ਤਾਲਮੇਲ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਸਮੱਸਿਆਵਾਂ ਦਾ ਮੌਕੇ 'ਤੇ ਹੀ ਹੱਲ ਕਰਨ ਦੇ ਉਦੇਸ਼ ਨਾਲ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਹਰ ਅਧਿਕਾਰੀ ਇੱਕ ਮਹੀਨੇ ਵਿੱਚ ਕਰੀਬ 2 ਤੋਂ 4 ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਦਾ ਹੈ, ਮੌਕੇ 'ਤੇ ਹੀ ਸਮੱਸਿਆਵਾਂ ਦਾ ਹੱਲ ਕੀਤਾ ਜਾਂਦਾ ਹੈ ਅਤੇ ਜਿਨ੍ਹਾਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਹੱਲ ਨਹੀਂ ਕੀਤਾ ਜਾ ਸਕਦਾ, ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ ਉਨ੍ਹਾਂ ਨੂੰ ਸਮਾਂ ਦੇ ਕੇ ਆਪਣੇ ਦਫ਼ਤਰਾਂ ਵਿੱਚ ਸਮੱਸਿਆਵਾਂ ਦਾ ਹੱਲ ਕਰ ਦਿੰਦੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bhagwant Mann, Pathankot, Punjab