ਸੁਖਜਿੰਦਰ ਸਿੰਘ
ਪਠਾਨਕੋਟ: ਮੌਸਮ 'ਚ ਬਦਲਾਅ ਕਾਰਨ ਸਿਵਲ ਹਸਪਤਾਲ 'ਚ ਮਰੀਜ਼ਾਂ ਦੀ ਗਿਣਤੀ ਵਧੀ। ਖੰਘ-ਜ਼ੁਕਾਮ ਦੇ ਮਰੀਜ਼ ਵਧੇ, ਡਾਕਟਰਾਂ ਨੇ ਲੋਕਾਂ ਨੂੰ ਗਰਮ ਕੱਪੜੇ ਪਾਉਣ ਦੀ ਸਲਾਹ ਦਿੱਤੀ। ਮਰੀਜ਼ਾਂ ਵਿੱਚ ਬੱਚਿਆਂ ਦੀ ਗਿਣਤੀ ਵਧੇਰੇ ਹੈ।
ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ ਹਸਪਤਾਲ 'ਚ ਦੇਖਣ ਨੂੰ ਮਿਲ ਰਿਹਾ ਹੈ ਕਿ ਪਿਛਲੇ ਕੁੱਝ ਦਿਨਾਂ ਤੋਂ ਓ.ਪੀ.ਡੀ 'ਚ ਵਾਧਾ ਹੋਇਆ ਹੈ ਅਤੇ ਸਰਕਾਰੀ ਹਸਪਤਾਲ 'ਚ ਖੰਘ-ਜ਼ੁਕਾਮ ਦੇ ਮਰੀਜ਼ਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ। ਜਿਸ ਨੂੰ ਲੈ ਕੇ ਡਾਕਟਰਾਂ ਵੱਲੋਂ ਲੋਕਾਂ ਨੂੰ ਬਦਲਦੇ ਮੌਸਮ 'ਚ ਗਰਮ ਕੱਪੜੇ ਪਹਿਨਣ ਦੀ ਹਦਾਇਤ ਦਿੱਤੀ ਜਾ ਰਹੀ ਹੈ। ਇੰਨਾ ਹੀ ਨਹੀਂ ਅਚਾਨਕ ਹੋ ਰਹੀ ਬਾਰਿਸ਼ ਕਾਰਨ ਬੱਚੇ ਖਾਂਸੀ ਅਤੇ ਜ਼ੁਕਾਮ ਤੋਂ ਜ਼ਿਆਦਾ ਪ੍ਰਭਾਵਿਤ ਹੋ ਰਹੇ ਹਨ।
ਇਸ ਸਬੰਧੀ ਜਦੋਂ ਡਾਕਟਰ ਨਾਲ ਗੱਲ਼ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਬਦਲਦੇ ਮੌਸਮ ਨਾਲ ਮਰੀਜ਼ਾਂ ਦੀ ਗਿਣਤੀ ਵੀ ਵਧ ਗਈ ਹੈ ਕਿਉਂਕਿ ਪਹਿਲਾਂ ਤਾਂ ਬਹੁਤ ਗਰਮੀ ਸੀ ਤੇ ਫਿਰ ਮੀਂਹ ਪੈਣ ਕਾਰਨ ਅਚਾਨਕ ਠੰਢ ਵੱਧ ਗਈ। ਜਿਸ ਨਾਲ ਖੰਘ-ਜ਼ੁਕਾਮ ਦੇ ਮਰੀਜ਼ਾਂ ਦੀ ਗਿਣਤੀ ਵਧੀ ਹੈ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਜੇ ਠੰਡ ਦਾ ਮੌਸਮ ਖ਼ਤਮ ਨਹੀਂ ਹੋਇਆ ਹੈ। ਲੋਕ ਇਸ ਠੰਡ ਤੋਂ ਬਚਣ ਲਈ ਗਰਮ ਕੱਪੜੇ ਪਾਉਣ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।