ਜਤਿਨ ਸ਼ਰਮਾ
ਪਠਾਨਕੋਟ (Pathankot) ਵਿੱਚ ਅਜਿਹੀ ਵੀਡੀਓ ਵਾਇਰਲ (Viral Video) ਹੋ ਰਹੀ ਹੈ ਜਿਸ ਵਿੱਚ ਇੱਕ ਵਿਅਕਤੀ ਜ਼ਮੀਨ 'ਤੇ ਬੇਹੋਸ਼ ਪਈ ਇੱਕ ਲੜਕੀ ਦੀ ਕੁੱਟਮਾਰ ਕਰ ਰਿਹਾ ਹੈ ਅਤੇ ਇਸ ਤੋਂ ਇਲਾਵਾ ਇੱਕ ਬਜ਼ੁਰਗ ਔਰਤ ਵੀ ਜ਼ਮੀਨ 'ਤੇ ਬੇਹੋਸ਼ ਪਈ ਉਸ ਲੜਕੀ ਦੀ ਕੁੱਟਮਾਰ ਕਰ ਰਹੀ ਹੈ।
ਵਾਇਰਲ ਹੋ ਰਹੀ ਵੀਡੀਓ ਬਾਰੇ ਜਦੋਂ ਜਾਣਨ ਦੀ ਕੋਸ਼ਿਸ਼ ਕੀਤੀ ਗਈ ਤਾਂ ਸਾਰਾ ਮਾਮਲਾ ਸਾਹਮਣੇ ਆਇਆ ਜਿਸ ਵਿੱਚ ਸਰਕਾਰੀ ਹਸਪਤਾਲ ਪਠਾਨਕੋਟ (Civil Hospital Pathankot) ਵਿੱਚ ਜ਼ੇਰੇ ਇਲਾਜ ਔਰਤ ਦੀ ਭੈਣ ਨੇ ਦੱਸਿਆ ਕਿ ਉਸਦੀ ਭੈਣ ਦੇ ਪਤੀ ਨੇ ਉਸਦੀ ਭੈਣ ਦੀ ਕੁੱਟਮਾਰ ਕੀਤੀ ਹੈ। ਜ਼ਮੀਨ 'ਤੇ ਬੇਹੋਸ਼ੀ ਦੀ ਹਾਲਤ ਵਿੱਚ ਪਈ ਉਸ ਦੀ ਭੈਣ ਨੂੰ ਇਲਾਜ ਲਈ ਪਠਾਨਕੋਟ ਦੇ ਸਰਕਾਰੀ ਹਸਪਤਾਲ ਵਿੱਚ ਲਿਆਂਦਾ ਗਿਆ ਹੈ।
ਜ਼ਖਮੀ ਔਰਤ ਦੀ ਭੈਣ ਨੇ ਦੱਸਿਆ ਕਿ ਜਿਸ ਵਿਅਕਤੀ ਵੱਲੋਂ ਇਹ ਵੀਡੀਓ ਬਣਾਈ ਜਾ ਰਹੀ ਸੀ, ਉਸ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਕਾਰਨ ਉਸ ਨੇ ਪੁਲਿਸ ਨੂੰ ਅਪੀਲ ਕੀਤੀ ਉਨ੍ਹਾਂ ਨੂੰ ਇਨਸਾਫ਼ ਦਿੱਤਾ ਜਾਵੇ।
ਇਸ ਸਬੰਧੀ ਜਦੋਂ ਪੁਲਿਸ ਅਧਿਕਾਰੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਵਾਇਰਲ ਵੀਡੀਓ ਵਿੱਚ ਲੜਕੀਆਂ ਦੀ ਕੁੱਟਮਾਰ ਕਰਨ ਵਾਲੇ ਵਿਅਕਤੀ ਅਤੇ ਉਸਦੀ ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਲੜਕੀ ਨਾਲ ਕੁੱਟਮਾਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਵੱਲੋਂ ਫੜਿਆ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Crimes against women, Harassment, Pathankot, Viral video