ਜਤਿਨ ਸ਼ਰਮਾ
ਪਠਾਨਕੋਟ: ਸਰਦੀਆਂ ਵਿੱਚ ਸਰਹੱਦੀ ਖੇਤਰ (Border Area) ਵਿੱਚ ਧੁੰਦ ਪੈਣ ਕਾਰਨ ਸ਼ੱਕੀ ਗਤੀਵਿਧੀਆਂ ਵਧਣ ਦਾ ਡਰ ਬਣਿਆ ਰਹਿੰਦਾ ਹੈ, ਜਿਸ ਨੂੰ ਲੈ ਕੇ ਜਿੱਥੇ ਸਾਡੀਆਂ ਸੁਰੱਖਿਆ ਏਜੰਸੀਆਂ (Security Forces) ਹਮੇਸ਼ਾ ਚੌਕਸ ਰਹਿੰਦੀਆਂ ਹਨ, ਉੱਥੇ ਹੀ ਸਾਡੀ ਪੰਜਾਬ ਪੁਲਿਸ (Punjab Police) ਵੀ ਇਸ 'ਤੇ ਤਿੱਖੀ ਨਜ਼ਰ ਰੱਖਦੀ ਹੈ।
ਦਸੰਬਰ ਦੇ ਮਹੀਨੇ (December Month) 'ਚ ਧੁੰਦ ਪੈਣੀ ਸ਼ੁਰੂ ਹੋ ਜਾਂਦੀ ਹੈ ਅਤੇ ਮਾੜੇ ਇਰਾਦੇ ਵਾਲੇ ਲੋਕ ਇਸ ਧੁੰਦ ਦਾ ਫਾਇਦਾ ਉਠਾ ਕੇ ਕਿਸੇ ਨਾ ਕਿਸੇ ਵਾਰਦਾਤ ਨੂੰ ਅੰਜਾਮ ਦਿੰਦੇ ਹਨ। ਇਸ ਸਭ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਨੇ ਸਰਹੱਦੀ ਖੇਤਰ ਵਿੱਚ ਨਾਕੇਬੰਦੀ ਕਰਕੇ ਚੌਕਸੀ ਵਧਾ ਦਿੱਤੀ ਹੈਅਤੇ ਆਉਣ-ਜਾਣ ਵਾਲੇ ਹਰ ਵਾਹਨ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ।
ਅਜਿਹਾ ਹੀ ਕੁਝ ਅੱਜ ਸਰਹੱਦੀ ਖੇਤਰ ਵਿੱਚ ਪੈਂਦੇ ਬਮਿਆਲ (Bamial) ਨੇੜੇ ਉੱਜ ਨਦੀ 'ਤੇ ਬਣੇ ਪੁਲ ’ਤੇ ਚੈਕਿੰਗ ਦੌਰਾਨ ਪੰਜਾਬ ਪੁਲੀਸ ਵੱਲੋਂ ਹਰ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਡੀ.ਐਸ.ਪੀ ਸਮੀਰ ਸਿੰਘ ਮਾਨ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਲਗਾਤਾਰ ਵਾਹਨਾਂ ਦੀ ਚੈਕਿੰਗ ਕਰਦੀ ਹੈ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਵਾਰਦਾਤ ਨੂੰ ਅੰਜਾਮ ਨਾ ਦੇ ਸਕੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।