ਜਤਿਨ ਸ਼ਰਮਾ
ਪਠਾਨਕੋਟ: ਜਿੱਥੇ ਪੰਜਾਬ ਸਰਕਾਰ (Punjab Government) ਨੌਕਰੀ ਦੇਣ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਉੱਥੇ ਹੀ ਕੁਝ ਪਰਿਵਾਰ ਅਜਿਹੇ ਵੀ ਹਨ ਜੋ ਆਪਣੇ ਹੱਕਾਂ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਅਤੇ ਇਨ੍ਹਾਂ ਪਰਿਵਾਰਾਂ ਵਿੱਚ ਜ਼ਿਲ੍ਹਾ ਪਠਾਨਕੋਟ (Pathankot) ਦਾ ਡੈਮ ਓਸਤੀ ਪਰਿਵਾਰ ਵੀ ਸ਼ਾਮਲ ਹੈ। ਜਿਸ ਦੀ ਜ਼ਮੀਨ ਬੈਰਾਜ ਡੈਮ ਪ੍ਰੋਜੈਕਟ ਅਤੇ ਰਣਜੀਤ ਸਾਗਰ ਡੈਮ ਲਈ ਸਰਕਾਰ ਵੱਲੋਂ ਅਧਿਕਾਰਤ ਸੀ ਅਤੇ ਉਸ ਜ਼ਮੀਨ ਦੇ ਬਦਲੇ ਸਰਕਾਰੀ ਨੌਕਰੀ ਦੇਣ ਦੀ ਗੱਲ ਕਹੀ ਗਈ ਸੀ। ਪਰ ਅੱਜ ਕਈ ਸਾਲ ਬੀਤ ਜਾਣ ਦੇ ਬਾਵਜੂਦ ਇਨ੍ਹਾਂ ਲੋਕਾਂ ਨੂੰ ਰੁਜ਼ਗਾਰ ਨਹੀਂ ਦਿੱਤਾ ਗਿਆ,ਹੁਣ ਇਨ੍ਹਾਂ ਪਰਿਵਾਰਾਂ ਵੱਲੋਂ ਆਰ-ਪਾਰ ਦੀ ਲੜਾਈ ਦਾ ਫੈਸਲਾ ਕੀਤਾ ਗਿਆ ਹੈ।
ਜਿਸ ਦੇ ਚੱਲਦਿਆਂ ਬੈਰਾਜ ਸੰਘਰਸ਼ ਕਮੇਟੀ ਦੇ ਮੈਂਬਰਾਂ ਨੇ ਚੀਫ ਇੰਜੀਨੀਅਰ ਦੇ ਦਫਤਰ ਦੇ ਬਾਹਰ ਧਰਨਾ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਕਈ ਵਾਰ ਉਨ੍ਹਾਂ ਦੇ ਬਜ਼ੁਰਗਾਂ ਨੇ ਟਾਵਰ 'ਤੇ ਚੜ੍ਹ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ,ਪਰ ਹਰ ਵਾਰ ਪ੍ਰਸ਼ਾਸਨ ਦੀ ਤਰਫੋਂ ਝੂਠੇ ਲਾਰੇਲਗਾ ਕੇ ਉਨ੍ਹਾਂ ਨੂੰ ਟਾਵਰ ਤੋਂ ਹੇਠਾਂ ਉਤਾਰਿਆ ਗਿਆ ਪਰ ਹੁਣ ਤੱਕ ਉਨ੍ਹਾਂ ਦੀ ਮੰਗ ਨਹੀਂ ਮੰਨੀ ਗਈ।
ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਲਦੀ ਹੀ ਉਨ੍ਹਾਂ ਦੇ ਬਜ਼ੁਰਗ ਟਾਵਰਾਂ 'ਤੇ ਚੜ੍ਹ ਕੇ ਮੁੜ ਪ੍ਰਦਰਸ਼ਨ ਕਰਨ ਲਈ ਤਿਆਰ ਹਨ ਅਤੇ ਜੇਕਰ ਇਸ ਦੌਰਾਨ ਉਨ੍ਹਾਂ ਨੂੰ ਕੁਝ ਹੋਇਆ ਤਾਂ ਇਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ |
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।