ਜਤਿਨ ਸ਼ਰਮਾ
ਪਠਾਨਕੋਟ: ਚੋਣਾਂ ਵਿਚ ਨੌਜਵਾਨਾਂ ਦੀ ਬੜੀ ਖ਼ਾਸ ਭੂਮਿਕਾ ਹੁੰਦੀ ਹੈ। ਨੌਜਵਾਨ ਵੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪੋਲਿੰਗ ਬੂਥ 'ਤੇ ਵੱਧ ਚੜ੍ਹ ਕੇ ਆਉਂਦੇ ਹਨ ਅਤੇ ਇਨ੍ਹਾਂ ਵੋਟਰਾਂ ਵਿਚੋਂ ਸਭ ਤੋਂ ਵੱਧ ਚਾਅ ਉਨ੍ਹਾਂ ਵੋਟਰਾਂ ਨੂੰ ਹੁੰਦਾ ਹੈ ਜਿਨ੍ਹਾਂ ਨੇ ਪਹਿਲੀ ਵਾਰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨੀ ਹੋਵੇ।
ਉੱਥੇ ਪਠਾਨਕੋਟ ਸ਼ਹਿਰ ਵਿੱਚ ਵੀ ਪਹਿਲੀ ਵਾਰ ਵੋਟ ਕਰਨ ਆਏ ਨੌਜਵਾਨਾਂ ਨੇ ਕਿਹਾ ਕਿ ਲੋਕਤੰਤਰ ਦੇ ਤਿਉਹਾਰ ਵਿਚ ਉਹ ਵੀ ਆਪਣੀ ਸ਼ਮੂਲੀਅਤ ਕਰਨ ਲਈ ਆਏ ਹਨ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਕਈ ਉਪਰਾਲੇ ਕੀਤੇ ਗਏ ਹਨ ਜਿਨ੍ਹਾਂ ਵਿੱਚ ਨਵੇਂ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਵੱਲੋਂ ਪ੍ਰਸ਼ੰਸਾ ਪੱਤਰ ਵੀ ਦਿੱਤੇ ਜਾ ਰਹੇ ਹਨ।
ਇਸ ਦੇ ਨਾਲ ਹੀ ਪੋਲਿੰਗ ਬੂਥਾਂ 'ਤੇ ਸੈਲਫੀ ਪੁਆਇੰਟ ਬਣਾਏ ਗਏ ਹਨ ਜਿੱਥੇ ਖੜ੍ਹ ਕੇ ਨੌਜਵਾਨ ਫੋਟੋਆਂ ਖਿਚਵਾ ਕੇ ਆਨੰਦ ਮਾਣ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਇਹ ਹਰ ਵੋਟਰ ਦਾ ਹੱਕ ਬਣਦਾ ਹੈ ਕਿ ਉਹ ਆਪਣੇ ਇਸ ਵੋਟ ਪਾਉਣ ਦੇ ਹੱਕ ਦੀ ਵਰਤੋਂ ਜ਼ਰੂਰ ਕਰਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।