ਜਤਿਨ ਸ਼ਰਮਾ
ਪਠਾਨਕੋਟ: ਪੰਜਾਬ (Punjab) ਵਿੱਚ ਧਰਤੀ ਹੇਠਲਾ ਪਾਣੀ ਲਗਾਤਾਰ ਘੱਟ ਹੋਣ ਕਾਰਨ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਸੀ। ਇਸ ਦੇ ਨਾਲ ਹੀ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਰਵਾਇਤੀ ਫ਼ਸਲਾਂ ਤੋਂ ਇਲਾਵਾ ਸਹਾਇਕ ਫ਼ਸਲਾਂ (Subsidiary crops) ਬੀਜਣ ਲਈ ਪ੍ਰੇਰਿਤ ਕਰਨ ਲਈ ਵੱਖ-ਵੱਖ ਪਿੰਡਾਂ ਵਿੱਚ ਲਗਾਤਾਰ ਸੈਮੀਨਾਰ ਕਰਵਾਏ ਜਾ ਰਹੇ ਹਨ। ਕੁਝ ਕਿਸਾਨ ਅਜਿਹੇ ਸੈਮੀਨਾਰਾਂ ਤੋਂ ਪ੍ਰਭਾਵਿਤ ਹੋ ਕੇ ਸਹਾਇਕ ਫ਼ਸਲਾਂ ਦੀ ਕਾਸ਼ਤ ਸ਼ੁਰੂ ਕਰ ਦਿੰਦੇ ਹਨ ਅਤੇ ਇਸ ਤੋਂ ਭਾਰੀ ਮੁਨਾਫ਼ਾ ਕਮਾਉਂਦੇ ਹਨ। ਅਜਿਹਾ ਹੀ ਇੱਕ ਕਿਸਾਨ ਜ਼ਿਲ੍ਹਾ ਪਠਾਨਕੋਟ (Pathankot) ਦੇ ਭੋਆ ਦਾ ਵਸਨੀਕ ਹੈ, ਜਿਸ ਨੇ ਇਸ ਵਾਰ ਕਣਕ ਅਤੇ ਝੋਨੇ ਦੀ ਫ਼ਸਲ ਤੋਂ ਇਲਾਵਾ ਗੋਭੀ ਦੀ ਫ਼ਸਲ (Cabbage crop) ਬੀਜੀ ਹੈ ਅਤੇ ਉਸ ਨੂੰ ਇਸ ਫ਼ਸਲ ਤੋਂ ਮੁਨਾਫ਼ਾ ਮਿਲਣ ਦੀ ਉਮੀਦ ਹੈ।
ਪਿੰਡ ਭੋਆ ਦੇ ਇਸ ਅਗਾਂਹਵਧੂ ਕਿਸਾਨ ਨੇ ਦੱਸਿਆ ਕਿ ਸਾਡਾ ਧਰਤੀ ਹੇਠਲਾ ਪਾਣੀ ਦਿਨੋਂ-ਦਿਨ ਘਟਦਾ ਜਾ ਰਿਹਾ ਹੈ। ਝੋਨੇ ਅਤੇ ਕਣਕ ਦੀਆਂ ਫਸਲਾਂ ਸਭ ਤੋਂ ਵੱਧ ਪਾਣੀ ਦੀ ਖਪਤ ਕਰਦੀਆਂ ਹਨ। ਇਸ ਕਾਰਨ ਉਹ ਫਸਲਾਂ ਵਿੱਚ ਭਵਿੰਤਾ ਲਿਆਉਂਦੇ ਹੋਏ ਗੋਭੀ ਦੀ ਫਸਲ ਦੀ ਕਾਸ਼ਤ ਕਰ ਰਿਹਾ ਹੈ ਅਤੇ ਉਸ ਨੂੰ ਉਮੀਦ ਹੈ ਕਿ ਇਸ ਫਸਲ ਤੋਂ ਉਸ ਨੂੰ ਵੱਡਾ ਮੁਨਾਫਾ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਗੋਭੀ ਦੀ ਫ਼ਸਲ ਤਿਆਰ ਹੋਣ ਤੋਂ ਬਾਅਦ ਇਸ ਦੇ ਪੱਤਿਆਂ ਨੂੰ ਖਾਦ ਵਜੋਂ ਵਰਤਿਆ ਜਾਵੇਗਾ, ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧੇਗੀ।
ਕਿਸਾਨ ਨਰੇਸ਼ ਕੁਮਾਰ ਨੇ ਕਿਹਾ ਹੈ ਕਿ ਉਹ ਇਸ ਫ਼ਸਲ ਦਾ ਮੰਡੀਕਰਨ ਖ਼ੁਦ ਕਰਨਗੇ ਅਤੇ ਉਹ ਹੋਰ ਕਿਸਾਨਾਂ ਨੂੰ ਵੀ ਰਵਾਇਤੀ ਫ਼ਸਲਾਂ ਦੇ ਨਾਲ-ਨਾਲ ਸਹਾਇਕ ਫ਼ਸਲਾਂ ਦੀ ਕਾਸ਼ਤ ਕਰਕੇ ਆਪਣੀ ਆਮਦਨ ਵਧਾਉਣ ਲਈ ਪ੍ਰੇਰਿਤ ਕਰ ਰਹੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।