ਜਤਿਨ ਸ਼ਰਮਾ
ਪਠਾਨਕੋਟ: ਜ਼ਿਲ੍ਹਾ ਪਠਾਨਕੋਟ ਇੱਕ ਸਰਹੱਦੀ ਖੇਤਰ ਹੈ ਜਿਸ ਦੇ ਇੱਕ ਪਾਸੇ ਹਿਮਾਚਲ ਅਤੇ ਦੂਜੇ ਪਾਸੇ ਜੰਮੂ-ਕਸ਼ਮੀਰ ਦੀ ਸਰਹੱਦ ਹੈ ਅਤੇ ਬਾਹਰਲੇ ਰਾਜਾਂ ਤੋਂ ਆਉਣ ਵਾਲੇ ਲੋਕਾਂ ਨੂੰ ਇਨ੍ਹਾਂ ਦੋਵਾਂ ਰਾਜਾਂ ਵਿੱਚ ਦਾਖ਼ਲ ਹੋਣ ਲਈ ਪਠਾਨਕੋਟ ਵਿੱਚੋਂ ਲੰਘਣਾ ਪੈਂਦਾ ਹੈ। ਉੱਥੇ ਵਪਾਰੀਆਂ ਦੇ ਨਜ਼ਰੀਏ ਤੋਂ ਪਠਾਨਕੋਟ ਦਾ ਵਪਾਰ ਵੀ ਇਨ੍ਹਾਂ ਦੋਹਾਂ ਰਾਜਿਆਂ ਨਾਲ ਜੁੜਿਆ ਹੋਇਆ ਹੈ।
ਇਸ ਸਭ ਨੂੰ ਦੇਖਦੇ ਹੋਏ ਗੁਰਦਾਸਪੁਰ ਹਲਕੇ ਤੋਂ ਲੋਕ ਸਭਾ ਮੈਂਬਰ ਰਹੇ ਮਰਹੂਮ ਵਿਨੋਦ ਖੰਨਾ ਦੀ ਲਗਨ ਸਦਕਾ ਪਠਾਨਕੋਟ ਵਿੱਚ ਸਿਵਲ ਏਅਰਪੋਰਟ ਦਾ ਨਿਰਮਾਣ ਕੀਤਾ ਗਿਆ ਸੀ।ਜਿਸ ਵਿੱਚ ਕਈ ਵਾਰ ਉਡਾਣਾਂ ਸ਼ੁਰੂ ਹੋ ਜਾਂਦੀਆਂ ਹਨ ਅਤੇ ਕਦੇ ਬੰਦ ਹੋ ਜਾਂਦੀਆਂ ਹਨ ਅਤੇ ਹੁਣ ਮੁੜ ਤੋਂ ਹਵਾਈ ਜਹਾਜ਼ਾਂ ਦੀਆਂ ਉਡਾਣਾਂ ਕੁਝ ਮਹੀਨਿਆਂ ਤੋਂ ਬੰਦ ਹੋਣ ਕਾਰਨ ਲੋਕਾਂ ਨੇ ਹਵਾਈ ਉਡਾਣਾਂ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਪਠਾਨਕੋਟ ਦੇ ਵਪਾਰੀ ਦੁਖੀ ਹਨ ਕਿਉਂਕਿ ਵਪਾਰੀ ਜ਼ਿਆਦਾ ਸਮਾਂ ਮਾਲ ਖਰੀਦਣ ਲਈ ਦਿੱਲੀ ਜਾਂਦੇ ਸਨ ਅਤੇ ਉਹ ਹਵਾਈ ਜਹਾਜ਼ ਦੇ ਰਾਹੀਂ ਇੱਕ ਦਿਨ ਵਿੱਚ ਹੀ ਦਿੱਲੀ ਤੋਂ ਪਠਾਨਕੋਟ ਵਾਪਸ ਆ ਜਾਂਦੇ ਸਨ ਪਰ ਹੁਣ ਉਡਾਣਾਂ ਬੰਦ ਹੋਣ ਕਾਰਨ ਉਨ੍ਹਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਸਬੰਧੀ ਜਦੋਂ ਡਿਪਟੀ ਕਮਿਸ਼ਨਰ ਪਠਾਨਕੋਟ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਹਵਾਈ ਜਹਾਜ਼ਾਂ ਦੀਆਂ ਉਡਾਣਾਂ ਸ਼ੁਰੂ ਹੋਣ ਨਾਲ ਲੋਕਾਂ ਨੂੰ ਕਾਫੀ ਫਾਇਦਾ ਹੁੰਦਾ ਹੈ । ਉਨ੍ਹਾਂ ਕਿਹਾ ਕਿ ਇਹ ਸਰਕਾਰ ਦਾ ਮਸਲਾ ਹੈ ਅਤੇ ਉਹ ਹੀ ਇਸ ਨੂੰ ਹੱਲ ਕਰ ਸਕਦੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।