ਜਤਿਨ ਸ਼ਰਮਾ
ਪਠਾਨਕੋਟ: ਪੰਜਾਬ ਪੁਲਿਸ ਵੱਲੋਂ ਅੱਜ ਸੂੱਬੇ ਵਿੱਚ ਵਣ ਮਹਾਂਉਤਸਵ ਮਨਾਇਆ ਜਾ ਰਿਹਾ ਹੈ। ਇਸਦੇ ਤਹਿਤ ਪੰਜਾਬ ਪੁਲਿਸ (Punjab Police) ਦੇ ਸਮੂਹ ਅਧਿਕਾਰੀ ਅਤੇ ਕਰਮਚਾਰੀ ਆਪੋ ਆਪਣੇ ਜ਼ਿਲ੍ਹੇ ਵਿੱਚ ਬੂਟੇ ਲਗਾ ਰਹੇ ਹਨ। ਜ਼ਿਲ੍ਹਾ ਪਠਾਨਕੋਟ (Pathankot) ਦੇ ਐਸ.ਐਸ.ਪੀ ਹਰਕਮਲਪ੍ਰੀਤ ਸਿੰਘ ਨੇ ਦੱਸਿਆ ਕਿ ਵਣ ਉਤਸਵ ਦੌਰਾਨ ਅੱਜ ਪਠਾਨਕੋਟ ਸ਼ਹਿਰ ਵਿੱਚ ਬੂਟੇ ਲਗਾਉਣ ਦਾ ਉਪਰਾਲਾ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਵਾਤਾਵਰਨ (Environment) ਨੂੰ ਸ਼ੁੱਧ ਅਤੇ ਹਰਿਆ ਭਰਿਆ ਬਣਾਉਣ ਲਈ ਸਾਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਪੌਦਿਆਂ ਤੋਂ ਸਾਨੂੰ ਆਕਸੀਜਨ ਸਮੇਤ ਕਈ ਪੌਸ਼ਟਿਕ ਤੱਤ ਮਿਲਦੇ ਹਨ।
ਉਨ੍ਹਾਂ ਨੇ ਦੱਸਿਆ ਕਿ ਲਗਾਤਾਰ ਹੋ ਰਹੀ ਰੁੱਖਾਂ ਦੀ ਕਟਾਈ ਕਾਰਨ ਵਾਤਾਵਰਨ ਵਿੱਚ ਵੀ ਤਬਦੀਲੀ ਆ ਰਹੀ ਹੈ। ਹਰ ਮਨੁੱਖ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਵੱਧ ਤੋਂ ਵੱਧ ਪੌਦੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Pathankot, Plantation, Punjab Police