Home /pathankot /

ਪਠਾਨਕੋਟ 'ਚ ਚਮੜੀ ਰੋਗਾਂ ਤੋਂ ਪੀੜਤ ਪਸ਼ੂਆਂ ਲਈ ਕਰਵਾਇਆ ਜਾ ਰਿਹਾ ਹੈ ਹਵਨ ਯੱਗ

ਪਠਾਨਕੋਟ 'ਚ ਚਮੜੀ ਰੋਗਾਂ ਤੋਂ ਪੀੜਤ ਪਸ਼ੂਆਂ ਲਈ ਕਰਵਾਇਆ ਜਾ ਰਿਹਾ ਹੈ ਹਵਨ ਯੱਗ

ਹਵਨ

ਹਵਨ ਯੱਗ ਦੀ ਤਸਵੀਰ  

Pathankot: ਇਨ੍ਹਾਂ ਪਸ਼ੂਆਂ ਨੂੰ ਬਿਮਾਰੀਆਂ ਤੋਂ ਮੁਕਤ ਕਰਨ ਲਈ ਸ਼ਹਿਰ ਦੇ ਗਊਸ਼ਾਲਾ ਵਿੱਚ ਪ੍ਰੀਸ਼ਦ ਵੱਲੋਂ ਹਵਨ ਯੱਗ ਕੀਤਾ ਗਿਆ। ਇਸ ਹਵਨ ਯੱਗ ਵਿੱਚ ਗਊਸ਼ਾਲਾ ਦੇ ਮੈਂਬਰਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਡਿਤ ਰਾਕੇਸ਼ ਸ਼ਾਸਤਰੀ ਨੇ ਦੱਸਿਆ ਕਿ ਸਨਾਤਨ ਧਰਮ ਵਿੱਚ ਗਊ ਨੂੰ ਮਾਤਾ ਦਾ ਦਰਜਾ ਦਿੱਤਾ ਗਿਆ ਹੈ।

ਹੋਰ ਪੜ੍ਹੋ ...
 • Share this:

  ਜਤਿਨ ਸ਼ਰਮਾ

  ਪਠਾਨਕੋਟ: ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਸ਼ੂਆਂ ਵਿੱਚ ਇੱਕ ਵੱਖਰੀ ਕਿਸਮ ਦੀ ਚਮੜੀ ਦੀ ਬਿਮਾਰੀ ਤੇਜ਼ੀ ਨਾਲ ਫੈਲ ਰਹੀ ਹੈ ਅਤੇ ਇਸ ਬਿਮਾਰੀ ਦਾ ਅਸਰ ਗੁਰਦਾਸਪੁਰ ਅਤੇ ਪਠਾਨਕੋਟ ਦੇ ਕੁਝ ਇਲਾਕਿਆਂ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ।ਮਾਹਿਰਾਂ ਅਨੁਸਾਰ ਇਸ ਬਿਮਾਰੀ ਤੋਂ ਪੀੜਤ ਪਸ਼ੂਆਂ ਦੇ ਦੂਜੇ ਪਸ਼ੂਆਂ ਨਾਲ ਸੰਪਰਕ ਹੋਣ ਕਾਰਨ ਇਹ ਬਿਮਾਰੀ ਜ਼ਿਆਦਾ ਫੈਲ ਰਹੀ ਹੈ। ਇਸ ਸਭ ਨੂੰ ਮੱਦੇਨਜ਼ਰ ਪਠਾਨਕੋਟ ਦੀ ਸਨਾਤਨ ਧਰਮ ਪਾਠ ਪ੍ਰੀਸ਼ਦ ਵੱਲੋਂ ਇੱਕ ਨੇਕ ਉਪਰਾਲਾ ਕੀਤਾ ਗਿਆ।

  ਦੱਸਣਯੋਗ ਹੈ ਕਿ ਇਨ੍ਹਾਂ ਪਸ਼ੂਆਂ ਨੂੰ ਬਿਮਾਰੀਆਂ ਤੋਂ ਮੁਕਤ ਕਰਨ ਲਈ ਸ਼ਹਿਰ ਦੇ ਗਊਸ਼ਾਲਾ ਵਿੱਚ ਪ੍ਰੀਸ਼ਦ ਵੱਲੋਂ ਹਵਨ ਯੱਗ ਕੀਤਾ ਗਿਆ। ਇਸ ਹਵਨ ਯੱਗ ਵਿੱਚ ਗਊਸ਼ਾਲਾ ਦੇ ਮੈਂਬਰਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਡਿਤ ਰਾਕੇਸ਼ ਸ਼ਾਸਤਰੀ ਨੇ ਦੱਸਿਆ ਕਿ ਸਨਾਤਨ ਧਰਮ ਵਿੱਚ ਗਊ ਨੂੰ ਮਾਤਾ ਦਾ ਦਰਜਾ ਦਿੱਤਾ ਗਿਆ ਹੈ।

  ਉਨ੍ਹਾਂ ਕਿਹਾ ਕਿ ਅੱਜ ਜਦ ਗਊ ਤਕਲੀਫ਼ ਵਿੱਚ ਹੈ ਤਾਂ ਸਾਨੂੰ ਸਭ ਨੂੰ ਉਨ੍ਹਾਂ ਦੇ ਲਈ ਕੁਝ ਨਾ ਕੁਝ ਯਤਨ ਜ਼ਰੂਰ ਕਰਨਾ ਚਾਹੀਦਾ ਹੈ। ਇਨ੍ਹਾਂ ਗਊਆਂ ਨੂੰ ਰੋਗ ਮੁਕਤ ਕਰਨ ਦੇ ਲਏ ਪ੍ਰਮਾਤਮਾ ਨੂੰ ਪ੍ਰਾਰਥਨਾ ਕਰਦੇ ਹੋਏ ਹਵਨ ਯੱਗ ਦਾ ਆਯੋਜਨ ਕੀਤਾ ਗਿਆ ਹੈ, ਤਾਂ ਜੋ ਇਹ ਗਊਆਂ ਪਹਿਲੇ ਦੀ ਤਰਾਂ ਨਿਰੋਗ ਹੋ ਸਕਣ। ਉਨ੍ਹਾਂ ਕਿਹਾ ਕਿ ਸੰਸਥਾ ਵੱਲੋਂ ਇਹ ਉਪਰਾਲਾ ਨਿਰੰਤਰ ਚਲਦਾ ਰਹੇਗਾ।

  Published by:Tanya Chaudhary
  First published:

  Tags: Disease, Lumpy skin, Pathankot