ਜਤਿਨ ਸ਼ਰਮਾ
ਪਠਾਨਕੋਟ: ਵਿਧਾਨ ਸਭਾ ਚੋਣਾਂ ਤੋਂ ਬਾਅਦ ਪਠਾਨਕੋਟ ਦੇ ਐਸ.ਡੀ. ਕਾਲਜ ਦੀ ਇਮਾਰਤ ਵਿਚ ਸਟ੍ਰੌਂਗ ਰੂਮ (Strong Room) ਬਣਾਇਆ ਗਿਆ ਹੈ। ਜਿੱਥੇ ਜ਼ਿਲ੍ਹਾ ਪਠਾਨਕੋਟ ਦੇ ਤਿੰਨੋਂ ਹਲਕਿਆਂ ਵਿੱਚ ਚੋਣਾਂ ਦੌਰਾਨ ਇਸਤੇਮਾਲ ਹੋਣ ਵਾਲੀ ਈ.ਵੀ.ਐਮ. ਮਸ਼ੀਨਾਂ (EVM Machine) ਨੂੰ ਇਸ ਸਟ੍ਰੌਂਗ ਰੂਮ ਵਿੱਚ ਰੱਖਿਆ ਗਿਆ ਹੈ।
ਜਿਸ ਦੀ ਸੁਰੱਖਿਆ (Security) ਵਿੱਚ ਤਿੰਨ ਲਹਿਰਾਂ ਵਿੱਚ ਸੀਆਰਪੀਐੱਫ਼ ਪੰਜਾਬ ਪੁਲਿਸ ਦੀਆਂ ਟੁਕੜੀਆਂ ਤਿਆਰ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਸਟਰੌਂਗ ਰੂਮ ਵਿਖੇ 24 ਘੰਟੇ ਬਿਜਲੀ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਟ੍ਰੌਂਗ ਰੂਮ ਦੇ ਅੰਦਰ ਸੀਸੀਟੀਵੀ ਕੈਮਰੇ ਲਗਾਏ ਗਏ ਹਨ ਜਿਸ ਨੂੰ ਚੌਵੀ ਘੰਟੇ ਮੋਨੀਟਰ ਕੀਤਾ ਜਾ ਰਿਹਾ ਹੈ।
ਉੱਥੇ ਇਸ ਰੂਮ ਦੀ ਡਿਊਟੀ 'ਤੇ ਤੈਨਾਤ ਕਰਮਚਾਰੀਆਂ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਇਸ ਸਟਰੌਂਗ ਰੂਮ ਦੀ ਸੁਰੱਖਿਆ ਲਈ ਮੁਕੰਮਲ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ 10 ਤਾਰੀਕ ਨੂੰ ਚੋਣਾਂ ਦੇ ਨਤੀਜੇ ਵਾਲੇ ਦਿਨ ਹੀ ਇਸ ਕਮਰੇ ਨੂੰ ਖੋਲ੍ਹਿਆ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।