ਜਤਿਨ ਸ਼ਰਮਾ,
ਪਠਾਨਕੋਟ---ਪਸੂ ਪਾਲਣ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ (Lal Jeet Singh Bhullar) ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ. ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਦੁੱਧ ਚੁਆਈ ਮਸੀਨ 'ਤੇ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਸ. ਹਰਵਿੰਦਰ ਸਿੰਘ ਨੇ ਦੱਸਿਆ ਕਿਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਸਾਫ਼ ਦੁੱਧ ਦੇ ਉਤਪਾਦਨ ਨੂੰ ਉਤਸ਼ਾਹਿਤ ਕਰਨ, ਲੇਬਰ ਦੀ ਲਾਗਤ ਘਟਾਉਣ ਅਤੇ ਡੇਅਰੀ ਫਾਰਮਿੰਗ (Dairy Farming) ਦੇ ਮਸ਼ੀਨੀਕਰਨ ਲਈ ਦੁੱਧ ਚੁਆਈਮਸ਼ੀਨਾਂ (Milking Machines) 'ਤੇ ਵਿੱਤੀ ਸਹਾਇਤਾ ਪ੍ਰਦਾਨ ਕਰ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਇਸ ਸਕੀਮ ਦਾ ਲਾਭ ਲੈਣ ਲਈ ਡੇਅਰੀ ਫਾਰਮਰ ਕੋਲ ਘੱਟੋ-ਘੱਟ 20 ਦੁਧਾਰੂ ਗਾਵਾਂ ਹੋਣੀਆਂ ਚਾਹੀਦੀਆਂ ਹਨ, ਉਸ ਕੋਲ ਆਪਣਾ ਡੇਅਰੀ ਯੂਨਿਟ 01/04/2021 ਤੋਂ ਬਾਅਦ ਸਥਾਪਿਤ ਹੋਣਾ ਚਾਹੀਦਾ ਹੈ ਅਤੇ ਉਸ ਨੇ ਡੇਅਰੀ ਵਿਕਾਸ ਵਿਭਾਗ, ਪੰਜਾਬ ਦੁਆਰਾ ਕਰਵਾਏ ਗਏ ਘੱਟੋ-ਘੱਟ 2 ਹਫ਼ਤਿਆਂ ਦਾ ਡੇਅਰੀ ਸਿਖਲਾਈ ਕੋਰਸ ਪੂਰਾ ਕੀਤਾ ਹੋਣਾ ਚਾਹੀਦਾ ਹੈ।
ਇਨ੍ਹਾਂ ਸਾਰੀਆਂ ਯੋਗਤਾਵਾਂ ਨੂੰ ਪੂਰਾ ਕਰਨ ਵਾਲੇ ਉਮੀਦਵਾਰ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ ਕਮਰਾ 345ਏ ਦੂਜੀ ਮੰਜ਼ਿਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ, ਪਠਾਨਕੋਟ ਵਿਖੇ ਸੰਪਰਕ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਤੁਸੀਂ ਸ੍ਰੀ ਦਵਿੰਦਰ ਕੁਮਾਰ ਨਾਲ ਨੰ: 98882-52112 'ਤੇ ਵੀ ਸੰਪਰਕ ਕਰ ਸਕਦੇ ਹੋ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Dairy Farmers, Pathankot, Punjab